Goat Rearing: ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ ਸਾਹਿਬ ਵੱਲੋਂ 06.12.2023 ਤੋਂ 12.12.2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ “ਬੱਕਰੀ ਪਾਲਣ” ਵਿਸ਼ੇ ਤੇ ਇੱਕ ਹਫ਼ਤੇ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਦੱਸ ਦੇਈਏ ਕਿ ਇਹ ਸਿਖਲਾਈ ਪ੍ਰੋਗਰਾਮ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਗ੍ਹੜ ਸਾਹਿਬ, ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ 25 ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।
ਡਾ. ਜੀ.ਪੀ.ਐਸ. ਸੇਠੀ, ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ, ਅਤੇ ਕੋਰਸ ਕੋਆਰਡੀਨੇਟਰ ਨੇ ਬੱਕਰੀਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ ਅਤੇ ਬੱਕਰੀਆਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਤ ਇਲਾਜਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਬੱਕਰੀਆਂ ਵਿੱਚ ਟੀਕਾਕਰਨ ਦੀ ਮਹੱਤਤਾ ਬਾਰੇ, ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਨ ਆਦਿ ਬਾਰੇ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ।
ਇਹ ਵੀ ਪੜੋ : Beekeeping Course ਰਾਹੀਂ ਮਧੂ ਮੱਖੀ ਪਾਲਕਾਂ ਨੂੰ Training
ਟ੍ਰੇਨਿੰਗ ਪ੍ਰੋਗਰਾਮ ਵਿਚ ਐਸ. ਬੀ. ਆਈ. ਬੈਂਕ ਵੱਲੋਂ ਵਰਿੰਦਰ ਨਕੁਇਬ ਨੇ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬੈਂਕ ਦੀਆਂ ਸਕੀਮਾਂ ਬਾਰੇ ਸਿਖਆਰਥੀਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਪਰੋਕਤ ਸਿਖਲਾਈ ਕੋਰਸ ਦਾ ਸੰਖੇਪ ਜੋੜਨ ਲਈ, ਡਾ. ਵਿਪਨ ਕੁਮਾਰ ਰਾਮਪਾਲ ਨੇ ਸਾਰੇ ਸਿਖਆਰਥੀਆਂ ਨੂੰ ਕੋਰਸ ਦੇ ਸਫਲਤਾਪੂਰਵਕ ਮੁਕੰਮਲ ਹੋਣ ਲਈ ਵਧਾਈ ਦਿੱਤੀ ਅਤੇ ਇਸ ਸਿਖਲਾਈ ਨੂੰ ਵਧੀਆ ਸਫਲ ਬਣਾਉਣ ਲਈ ਆਪਣਾ ਕੀਮਤੀ ਸਮਾਂ ਬਤੀਤ ਕਰਨ ਲਈ ਸਮੂਹ ਸਿਖਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: One Week Vocational Training Program on Goat Rearing