ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤ੍ਰਿਪੁਰਾ ਦੇ 1 ਲੱਖ 47 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀਬੀਟੀ ਰਾਹੀਂ 700 ਕਰੋੜ ਰੁਪਏ ਟਰਾਂਸਫਰ ਕੀਤੇ। ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ (PMAY-G) ਦੇ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪੱਕੇ ਮਕਾਨਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ। 700 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ। ਇਸ ਪ੍ਰੋਗਰਾਮ ਨੂੰ ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਦੇ ਤਹਿਤ ਬੈਂਕ ਖਾਤਿਆਂ ਵਿੱਚ ਪਹਿਲੀ ਕਿਸ਼ਤ ਟ੍ਰਾਂਸਫਰ ਕਰਨ ਤੋਂ ਬਾਅਦ, ਪੀਐਮ ਮੋਦੀ ਨੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਦੀ ਯੋਜਨਾ ਦਾ ਲਾਭ ਹਰ ਕਿਸੇ ਨੂੰ ਮਿਲੇ। ਇਸ ਤੋਂ ਪਹਿਲਾਂ ਸਰਕਾਰ ਦੀ ਇਸ ਯੋਜਨਾ ਦਾ ਲਾਭ ਕੁਝ ਹੀ ਲੋਕਾਂ ਨੂੰ ਮਿਲਦਾ ਸੀ।
ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਦੀ ਲਾਭਪਾਤਰੀ ਅਨੀਤਾ ਨਾਲ ਗੱਲ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਮੈਂ ਤੁਹਾਨੂੰ ਪੱਕਾ ਘਰ ਦੇ ਸਕਦਾ ਹਾਂ, ਪਰ ਤੁਸੀਂ ਹੀ ਆਪਣੇ ਬੱਚਿਆਂ ਨੂੰ ਮਜ਼ਬੂਤ ਭਵਿੱਖ ਦੇ ਸਕਦੇ ਹੋ, ਇਸ ਲਈ ਆਪਣੇ ਬੱਚਿਆਂ ਨੂੰ ਪੜ੍ਹਾਓ।
ਪੀਐਮ ਮੋਦੀ ਨੇ ਇੱਕ ਹੋਰ ਲਾਭਪਾਤਰੀ ਨੂੰ ਪੁੱਛਿਆ ਕਿ ਕੀ ਤੁਹਾਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਲਈ ਅਰਜ਼ੀ ਦੇਣ ਲਈ ਜਾ ਪਹਿਲੀ ਕਿਸ਼ਤ ਲੈਣ ਲਈ ਕਿਸੇ ਨੂੰ ਰਿਸ਼ਵਤ ਦੇਣੀ ਪਈ, ਜੇ ਦਿੱਤੀ ਹੋਵੇ ਤਾਂ ਦੱਸੋ। ਇਸ 'ਤੇ ਲਾਭਪਾਤਰੀ ਨੇ ਕਿਹਾ ਕਿ ਨਹੀਂ, ਮੈਨੂੰ ਕੋਈ ਰਿਸ਼ਵਤ ਨਹੀਂ ਦੇਣੀ ਪਈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਕਿਸਾਨਾਂ ਦੇ ਲੋਨ ਅਰਜ਼ੀਆਂ 'ਚ ਵਾਧਾ ਹੋਣ 'ਤੇ ਘੱਟ ਆਈਆਂ ਅਰਜ਼ੀਆਂ, ਜਾਣੋ ਕਿਉਂ?
Summary in English: PM's gift to the beneficiaries of PM Awas Yojana, 700 crores transferred to bank accounts