ਲੋਕ ਸੰਤਰੇ ਦੀ ਵਰਤੋਂ ਕਈ ਤਰੀਕਿਆਂ ਨਾਲ ਕਰਦੇ ਹਨ। ਕੁਝ ਲੋਕ ਇਸ ਦੀ ਜੂਸ ਦੇ ਰੂਪ 'ਚ ਵਰਤੋਂ ਕਰਦੇ ਹਨ ਤਾਂ ਕੁਝ ਇਸ ਨੂੰ ਇੰਝ ਹੀ ਖਾਣਾ ਪਸੰਦ ਕਰਦੇ ਹਨ। ਸੰਤਰਾ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।
ਇਸ 'ਚ ਵਿਟਾਮਿਨ ਸੀ, ਏ, ਅਮੀਨੋ ਐਸਿਡ, ਕੈਲਸ਼ੀਅਮ, ਫਾਸਫੋਰਸ, ਸੋਡੀਅਮ ਵਰਗੇ ਮਿਨਰਲਸ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ ਫ਼ਲ ਨੂੰ ਖਾਣ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਰੋਜ਼ਾਨਾ ਸਿਰਫ ਇਕ ਸੰਤਰਾ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਸੰਤਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ...
ਕਿਡਨੀ ਦੀ ਪੱਥਰੀ ਤੋਂ ਰਾਹਤ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਕਿਡਨੀ 'ਚ ਹੋਣ ਵਾਲੀ ਪੱਥਰੀ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਸੰਤਰੇ ਨੂੰ ਰੋਜ਼ਾਨਾ ਆਪਣੀ ਖੁਰਾਕ 'ਚ ਸ਼ਾਮਲ ਕਰੋ।
ਬਲੱਡ ਪ੍ਰੈਸ਼ਰ ਨੂੰ ਰੱਖੇ ਕੰਟਰੋਲ
ਬਲੱਡ ਪ੍ਰੈਸ਼ਰ ਲੋਅ ਹੋਣ ਤੋਂ ਬਚਾਉਣ ਲਈ ਸਭ ਤੋਂ ਜ਼ਰੂਰੀ ਹੈ ਸੋਡੀਅਮ ਦੀ ਮਾਤਰਾ ਨੂੰ ਬੈਲੰਸ ਰੱਖਣਾ, ਸੰਤਰਾ ਸੋਡੀਅਮ ਦੀ ਮਾਤਰਾ ਨੂੰ ਨਾਰਮਲ ਰੱਖ ਕੇ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਦਾ ਹੈ। ਇਸ ਲਈ ਜਿਸ ਨੂੰ ਵੀ ਹਾਈ ਜਾਂ ਲੋਅ ਬਲੱਡ ਪ੍ਰੈਸ਼ਰ ਦੀ ਪ੍ਰੇਸ਼ਾਨੀ ਹੋਵੇ ਉਹ ਆਪਣੀ ਖੁਰਾਕ 'ਚ ਸੰਤਰੇ ਨੂੰ ਜ਼ਰੂਰ ਸ਼ਾਮਲ ਕਰੋ।
ਕੈਂਸਰ ਤੋਂ ਬਚਾਏ
ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ੍ਰੀ ਰੈਡਿਕਲਸ ਤੋਂ ਸੁਰੱਖਿਅਤ ਰੱਖਦਾ ਹੈ। ਨਾਲ ਹੀ ਇਸ 'ਚ ਮੌਜੂਦ ਲਾਈਮੋਨਿਨ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦਾ ਹੈ। ਸੰਤਰੇ 'ਚ ਵਿਟਾਮਿਨ ਏ ਭਰਪੂਰ ਮਾਤਰਾ 'ਚ ਮੌਜੂਦ ਹੁੰਦੀ ਹੈ। ਰੋਜ਼ਾਨਾ ਸੰਤਰਾ ਖਾਣ ਨਾਲ ਲੀਵਰ ਦੇ ਕੈਂਸਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਬਾਵਾਸੀਰ ਤੋਂ ਛੁਟਕਾਰਾ
ਸੰਤਰਾ ਢਿੱਡ ਦੇ ਅਲਸਰ ਨੂੰ ਖ਼ਤਮ ਕਰਦਾ ਹੈ ਅਤੇ ਬਵਾਸੀਰ ਤੋਂ ਰਾਹਤ ਦਿਵਾਉਂਦਾ ਹੈ। ਇਸ ਲਈ ਰੋਜ਼ਾਨਾ ਖਾਣਾ ਖਾਣ ਦੇ ਬਾਅਦ ਇਕ ਗਿਲਾਸ ਸੰਤਰੇ ਦਾ ਜੂਸ ਪੀਓ। ਬਵਾਸੀਰ ਦੇ ਮਰੀਜ ਸੰਤਰੇ ਦੇ ਛਿਲਕੇ ਦੇ ਪਾਊਡਰ ਨੂੰ ਵੀ ਪਾਣੀ 'ਚ ਮਿਲਾ ਕੇ ਪੀ ਸਕਦੇ ਹਨ।
ਅੱਖਾਂ ਦੀ ਰੌਸ਼ਨੀ ਵਧਾਏ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਇਸ ਲਈ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਬੱਚਿਆਂ ਲਈ ਤਾਂ ਇਹ ਫ਼ਲ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ
ਭਾਰ ਘੱਟ ਕਰੇ
ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਚਾਹੋ ਤਾਂ ਇਸ ਦਾ ਜੂਸ ਵੀ ਪੀ ਸਕਦੇ ਹੋ।
ਇਹ ਵੀ ਪੜ੍ਹੋ :- ਜਾਣੋ ਕੀ ਹੈ ਸੇਮੀ ਵੇਜਿਟੇਰੀਅਨ ਡਾਈਟ
Summary in English: Orange eliminates many problems of the body, must be included in the diet