
CM ਮਾਨ ਨੇ ਕੀਤੀ CIMMYT ਦੇ ਡਾਇਰੈਕਟਰ ਨਾਲ ਮੁਲਾਕਾਤ
Crops: ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਅਤੇ ਦੇਸ਼ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਹੈ। ਜ਼ਿਆਦਾਤਰ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਖੇਤੀਬਾੜੀ ਨਾਲ ਜੁੜੀ ਹੋਈ ਹੈ। ਪਰ ਜਲਵਾਯੂ ਤਬਦੀਲੀ ਅਤੇ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਦੇ ਸਿੱਟੇ ਵਜੋਂ ਸਰਕਾਰਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕਰ ਰਹੀਆਂ ਹਨ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਅਨਾਜ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਿਸਾਨ ਵੀ ਵੱਧ ਤੋਂ ਵੱਧ ਲਾਭ ਲੈ ਸਕਣ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ।

CM ਮਾਨ ਨੇ ਕੀਤੀ CIMMYT ਦੇ ਡਾਇਰੈਕਟਰ ਨਾਲ ਮੁਲਾਕਾਤ
CM Mann meets the Director of CIMMYT: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਕਿਸਾਨਾਂ ਦੇ ਹੱਕ ਵਿੱਚ ਦਿਨ-ਬ-ਦਿਨ ਫੈਸਲੇ ਲੈਂਦੇ ਨਜ਼ਰ ਆ ਰਹੇ ਹਨ।
ਇਸੇ ਲੜੀ ਨੂੰ ਬਰਕਰਾਰ ਰੱਖਦਿਆਂ ਹੁਣ ਸੀਐਮ ਮਾਨ ਨੇ ਸੀ.ਆਈ.ਐਮ.ਐਮ.ਵਾਈ.ਟੀ (CIMMYT) ਦੇ ਬ੍ਰਾਮ ਗੋਵਰਟਸ ਤੇ ਪ੍ਰੋ.ਅਰੁਣ ਜੋਸ਼ੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸੂਬੇ ਵਿੱਚ ਮੱਕੀ ਅਤੇ ਹੋਰ ਫ਼ਸਲਾਂ ਦੀ ਕਾਸ਼ਤ ਅਤੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

CM ਮਾਨ ਨੇ ਕੀਤੀ CIMMYT ਦੇ ਡਾਇਰੈਕਟਰ ਨਾਲ ਮੁਲਾਕਾਤ
ਮੁੱਖ ਮੰਤਰੀ ਵੱਲੋਂ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸੀ.ਆਈ.ਐਮ.ਐਮ.ਵਾਈ.ਟੀ (CIMMYT) ਦੇ ਡਾਇਰੈਕਟਰ ਬ੍ਰਾਮ ਗੋਵਰਟਸ (Mr.Bram Govaerts) ਤੇ ਪ੍ਰੋ.ਅਰੁਣ ਜੋਸ਼ੀ (MD,Borlaug Institute, South Asia) ਨਾਲ ਮੁਲਾਕਾਤ ਹੋਈ। ਪੰਜਾਬ ‘ਚ ਮੱਕੀ ਤੇ ਹੋਰ ਫਸਲਾਂ ਦੀ ਖੇਤੀ ਤੇ ਮੰਡੀਕਰਨ ਨੂੰ ਹੁਲਾਰਾ ਦੇਣ ਸੰਬੰਧੀ ਵਿਚਾਰਾਂ ਹੋਈਆਂ। ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਨਿਜਾਤ ਦਿਵਾਉਣ ਤੇ ਢੁੱਕਵਾਂ ਬਦਲ ਦੇਣ ਲਈ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਦੀ ਸ਼ਿਲਾਘਯੋਗ ਪਹਿਲ, ਕਿਸਾਨਾਂ-ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਚੁੱਕੇ ਕਦਮ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਪੈਦਾਵਾਰ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਦੀ ਆਰਥਿਕਤਾ ਵਿੱਚ ਵਧੇਰੇ ਮਜ਼ਬੂਤੀ ਆ ਸਕੇ।
Summary in English: A boost to the cultivation and marketing of maize and other crops, CM Mann meets the director of CIMMYT