ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਮੂਹ ਬੋਰਡ ਮੈਂਬਰਾਂ ਨੂੰ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਕਮੇਟੀ ਦੇ ਅਹੁਦੇ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਬੰਧਕੀ ਬੋਰਡ ਦੇ ਸਾਰੇ ਮੈਂਬਰਾਂ ਨੂੰ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਫਿਲਹਾਲ, ਅਗਲੇ ਹੁਕਮਾਂ ਤੱਕ ਤਖ਼ਤ ਦੇ ਜਥੇਦਾਰ ਦੀ ਜ਼ਿੰਮੇਵਾਰੀ ਗਿਆਨੀ ਬਲਦੇਵ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਪ੍ਰਬੰਧਕ ਕਮੇਟੀ ਦੋ ਧੜਿਆਂ 'ਚ ਤਬਦੀਲ
ਤੁਹਾਨੂੰ ਦੱਸ ਦੇਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੋ ਧੜਿਆਂ ਵਿੱਚ ਵੰਡੀ ਹੋਈ ਹੈ। ਇੱਕ ਧੜੇ ਵੱਲੋਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਬਹਾਲ ਕਰ ਦਿੱਤਾ ਗਿਆ ਸੀ, ਜਦੋਂਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਸੇਵਾਵਾਂ ਦੂਜੇ ਧੜੇ ਵੱਲੋਂ ਬਹਾਲ ਕਰ ਦਿੱਤੀਆਂ ਗਈਆਂ ਸਨ।
ਬੋਰਡ ਮੈਂਬਰ 6 ਦਸੰਬਰ ਨੂੰ ਤਲਬ
ਇਸ ਤਣਾਅ ਕਾਰਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਭਾਰੀ ਠੇਸ ਪੁੱਜੀ ਹੈ। ਇਸ ਮਾਮਲੇ ਸਬੰਧੀ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਹਦਾਇਤ ਕੀਤੀ ਹੈ ਕਿ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ। ਜੇਕਰ ਕੋਈ ਮੈਂਬਰ ਹਾਜ਼ਰ ਨਹੀਂ ਹੁੰਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਥੇਦਾਰ ਵੱਲੋਂ ਸਿੱਖ ਕੌਮ ਨੂੰ ਸੰਦੇਸ਼, ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ
ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੋ ਧੜਿਆਂ ਵਿੱਚ ਵੰਡੀ ਗਈ ਹੈ। ਇਕ ਧੜੇ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਬਹਾਲ ਕਰ ਦਿੱਤਾ ਗਿਆ ਸੀ, ਜਦੋਂਕਿ ਦੂਜੇ ਧੜੇ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਖਿੱਚੋਤਾਣ ਕਾਰਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਾਣ ਮਰਿਆਦਾ ਨੂੰ ਵੱਡੀ ਠੇਸ ਪੁੱਜੀ ਹੈ।
ਗਿਆਨੀ ਬਲਦੇਵ ਸਿੰਘ ਨੂੰ ਸੌਂਪੀ ਜ਼ਿੰਮੇਵਾਰੀ
ਇਸ ਖਿੱਚੋਤਾਣ ਕਾਰਨ ਤਖ਼ਤ ਦੇ ਜਥੇਦਾਰ ਦੀ ਜ਼ਿੰਮੇਵਾਰੀ ਅਗਲੇ ਹੁਕਮਾਂ ਤੱਕ ਗਿਆਨੀ ਬਲਦੇਵ ਸਿੰਘ ਨੂੰ ਸੌਂਪੀ ਗਈ ਹੈ। ਇਸ ਮਾਮਲੇ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪੱਤਰ ਭੇਜ ਕੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੂੰ ਹਦਾਇਤ ਕੀਤੀ ਕਿ 6 ਦਸੰਬਰ ਨੂੰ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ। ਜੇਕਰ ਕੋਈ ਮੈਂਬਰ ਪੇਸ਼ ਨਹੀਂ ਹੁੰਦਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਕਮਿਊਨਿਟੀ ਫਾਰਮ ਦਾ ਸਨਮਾਨ
ਸੇਵਾਵਾਂ 'ਤੇ ਰੋਕ ਦੇ ਆਦੇਸ਼
ਹਾਲ ਹੀ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਣੇ ਮਹਿੰਦਰਪਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਸਮੇਂ ਆਪਣਾ ਬਹੁਮਤ ਸਾਬਤ ਕਰਨ ਲਈ ਆਖਿਆ ਗਿਆ ਹੈ। ਫਿਲਹਾਲ, ਜਥੇਦਾਰ ਰਣਜੀਤ ਸਿੰਘ ਗੌਹਰ ਅਤੇ ਜਥੇਦਾਰ ਇਕਬਾਲ ਸਿੰਘ ਦੀਆਂ ਸੇਵਾਵਾਂ 'ਤੇ ਰੋਕ ਲਾ ਦਿੱਤੀ ਗਈ ਹੈ। ਜਥੇਦਾਰ ਨੇ ਪ੍ਰਬੰਧਕੀ ਕਮੇਟੀ ਨੂੰ ਆਦੇਸ਼ ਕੀਤਾ ਕਿ ਇਨ੍ਹਾਂ ਦੋਵਾਂ ਕੋਲੋਂ ਪ੍ਰਬੰਧਕੀ ਕਮੇਟੀ ਦਾ ਕੰਪਲੈਕਸ ਖਾਲੀ ਕਰਵਾਇਆ ਜਾਵੇ।
ਭੁੱਲ ਲਈ ਖਿਮਾ ਯਾਚਨਾ ਦੇ ਆਦੇਸ਼
ਜਥੇਦਾਰ ਨੇ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੂੰ ਆਦੇਸ਼ ਦਿੱਤਾ ਕਿ ਉਹ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਣ ਅਤੇ ਆਪਣੀ ਭੁੱਲ ਲਈ ਖਿਮਾ ਯਾਚਨਾ ਕਰਨ। ਇਹ ਮੁਆਫ਼ੀ ਮਿਲਣ ਮਗਰੋਂ ਹੀ ਉਹ 6 ਦਸੰਬਰ ਨੂੰ ਬਾਕੀ ਮੈਂਬਰਾਂ ਨਾਲ ਸ੍ਰੀ ਅਕਾਲ ਤਖ਼ਤ 'ਤੇ ਪੇਸ਼ ਹੋਣ ਦੇ ਹੱਕਦਾਰ ਹੋਣਗੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪ੍ਰਬੰਧਕੀ ਬੋਰਡ ਉਕਤ ਵਿਵਾਦ ਨੂੰ ਹੱਲ ਕਰਨ ਵਿੱਚ ਅਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ, ਅਜਿਹੇ ਮੌਕੇ ਇਹ ਵਿਵਾਦ ਸਿੱਖ ਪੰਥ ਲਈ ਚਿੰਤਾ ਦਾ ਵਿਸ਼ਾ ਹੈ।
Summary in English: All board members of Takht Sri Patna Sahib Sri Akal Takht Sahib summoned