
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪੰਜ-ਰੋਜ਼ਾ ਹੁਨਰ ਸਿਖਲਾਈ ਕੋਰਸ
KVK Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਮੀ ਬਾਗਬਾਨੀ ਮਿਸ਼ਨ ਅਧੀਨ ਮਧੂਮੱਖੀ ਪਾਲਣ ਸਬੰਧੀ ਪੰਜ-ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।
ਇਸ ਸਿਖਲਾਈ ਕੋਰਸ ਵਿੱਚ ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਜ਼ਿਲ੍ਹੇ ਦੇ 40 ਕਿਸਾਨਾਂ/ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।
ਇਸ ਸਿਖਲਾਈ ਕੋਰਸ ਦੇ ਪਹਿਲੇ ਦਿਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਿਖਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਹਨਾਂ ਸਿਖਿਆਰਥੀਆਂ ਨਾਲ ਮਧੂਮੱਖੀ ਪਾਲਣ ਦੀ ਸਹਾਇਕ ਧੰਦੇ ਵੱਜੋਂ ਮਹੱਤਤਾ ਅਤੇ ਇਸ ਦੀ ਆਰਥਿਕਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ- ਵੱਖ ਗਤੀਵਿਧੀਆਂ ਅਤੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ।
ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪਲਾਂਟ ਪ੍ਰੋਟੈਕਸ਼ਨ) ਨੇ ਇਸ ਸਿਖਲਾਈ ਕੋਰਸ ਦੇ ਕੋਆਰਡੀਨੇਟਰ ਵੱਜੋਂ ਜ਼ਿੰਮੇਵਾਰੀ ਨਿਭਾਈ। ਉਹਨਾਂ ਸਿਖਿਆਰਥੀਆਂ ਨੂੰ ਮਧੂਮੱਖੀ ਪਾਲਣ ਦੇ ਉਪਕਰਣਾਂ ਅਤੇ ਉਹਨਾਂ ਦੀ ਵਰਤੋਂ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ। ਉਹਨਾਂ ਸ਼ਹਿਦ ਵਿੱਚ ਮੌਜੂਦ ਖੁਰਾਕੀ ਤੱਤਾਂ ਅਤੇ ਇਸ ਦੇ ਚਿਕਿਤਸਕ ਗੁਣਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਹ ਵੀ ਪੜੋ: Profitable Business: ਮਧੂ ਮੱਖੀ ਪਾਲਣ ਅਪਣਾਈਏ, ਫ਼ਸਲਾਂ ਦੇ ਝਾੜ ਵਧਾਈਏ: Dr. Bhallan Singh Sekhon
ਇਸ ਤੋਂ ਇਲਾਵਾ ਉਹਨਾਂ ਗਰਮੀ, ਸਰਦੀ, ਵਰਖਾ ਅਤੇ ਬਾਹਰ ਰੁੱਤ ਵਿੱਚ ਮਧੂਮੱਖੀਆਂ ਦੀ ਸਾਂਭ-ਸੰਭਾਲ ਅਤੇ ਇਸ ਧੰਦੇ ਦੇ ਸਹਿ-ਉਤਪਾਦਾਂ ਦੀ ਵੀ ਜਾਣਕਾਰੀ ਦਿੱਤੀ। ਉਹਨਾਂ ਮਧੂਮੱਖੀਆਂ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ। ਸਾਰੇ ਹੀ ਸਿਖਿਆਰਥੀਆਂ ਨੂੰ ਮਧੂਮੱਖੀਆਂ ਦੇ ਬਕਸਿਆਂ ਉੱਤੇ ਪ੍ਰੈਕਟਿਕਲ ਅਭਿਆਸ ਵੀ ਕਰਵਾਇਆ ਗਿਆ।
ਡਾ. ਕੁਲਵਿੰਦਰ ਸਿੰਘ, ਬਾਗਬਾਨੀ ਅਫਸਰ, ਸੰਗਰੂਰ ਨੇ ਨੈਸ਼ਨਲ ਬੀ-ਬੋਰਡ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਅਤੇ ਮਧੂਮੱਖੀ ਪਾਲਣ ਸਬੰਧੀ ਵਿੱਤੀ ਸਹਾਇਤਾ ਸਕੀਮਾਂ ਦੀ ਜਾਣਕਾਰੀ ਦਿੱਤੀ। ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਸ਼੍ਰੀ ਪੰਕਜ ਕੁਮਾਰ ਨੇ ਬੈਂਕ ਦੀਆਂ ਲੋਨ ਸਕੀਮਾਂ ਦੀ ਜਾਣਕਾਰੀ ਦਿੱਤੀ।
Summary in English: Beekeeping: Skill training course on beekeeping organized, practical exercises conducted on bee boxes