ਸੂਬੇ ਦੇ ਨੌਜਵਾਨਾਂ ਲਈ ਇੱਕ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ `ਚ ਲਗਭਗ 2500 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਜਿਸਦੇ ਚਲਦਿਆਂ ਮੁੱਖ ਮੰਤਰੀ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।
ਆਪ ਸਰਕਾਰ ਵੱਲੋਂ ਪੰਜਾਬ ਪੁਲਿਸ `ਚ 2500 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਾਉਣ ਦੇ ਨਾਲ ਹੀ ਪੰਜਾਬ `ਚ ਅਮਨ-ਸ਼ਾਂਤੀ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਤੇ ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਤਿਆਰੀ ਕਰਨਾ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ `ਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ, ਜਦੋਂਕਿ ਹੋਰ ਭਰਤੀ ਵੀ ਅਜੇ ਅਮਲ ਅਧੀਨ ਹੈ।
ਅਸਾਮੀਆਂ ਦਾ ਵੇਰਵਾ:
● ਇੰਟੈਲੀਜੈਂਸ ਤੇ ਇਨਵੈਸਟੀਗੇਸ਼ਨ ਕਾਡਰ ’ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ।
● ਇਨਵੈਸਟੀਗੇਸ਼ਨ ਕਾਡਰ ’ਚ ਹੈੱਡ ਕਾਂਸਟੇਬਲ ਦੀਆਂ 787 ਅਸਾਮੀਆਂ।
● ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਤੇ ਆਰਮਡ ਪੁਲਿਸ ਕਾਡਰ `ਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ।
ਇਹ ਵੀ ਪੜ੍ਹੋ : ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ: ਕਿਸਾਨ ਆਗੂ
ਉਮੀਦਵਾਰਾਂ ਦੀ ਚੋਣ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ, ਜਿਸ ਲਈ ਅਹੁਦਿਆਂ ਅਨੁਸਾਰ ਪ੍ਰੀਖਿਆ ਮਿਤੀ ਰੱਖੀ ਗਈ ਹੈ। ਅਹੁਦਿਆਂ ਅਨੁਸਾਰ ਪ੍ਰੀਖਿਆ ਦੀ ਮਿਤੀ ਦਾ ਵੇਰਵਾ:
ਕਾਂਸਟੇਬਲਾਂ ਦੀ ਅਸਾਮੀ ਲਈ ਪ੍ਰੀਖਿਆ: 14 ਅਕਤੂਬਰ।
ਹੈੱਡ ਕਾਂਸਟੇਬਲਾਂ ਦੀ ਅਸਾਮੀ ਲਈ ਪ੍ਰੀਖਿਆ: 15 ਅਕਤੂਬਰ।
ਸਬ-ਇੰਸਪੈਕਟਰਾਂ ਦੀ ਅਸਾਮੀ ਲਈ ਪ੍ਰੀਖਿਆ 16 ਅਕਤੂਬਰ।
Summary in English: Bhagwant Mann's big announcement, employment opportunity for the youth of the state