1. Home
  2. ਖਬਰਾਂ

ਗੰਨਾ ਕਿਸਾਨਾਂ ਲਈ ਵੱਡੀ ਖਬਰ, ਸਰਕਾਰ ਦੇਵੇਗੀ 72 ਕਰੋੜ ਰੁਪਏ ਦੇ ਬਕਾਏ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਗੰਨੇ ਦੇ ਬਕਾਏ ਦੇਣ ਦਾ ਐਲਾਨ ਕੀਤਾ ਹੈ।

Gurpreet Kaur Virk
Gurpreet Kaur Virk
ਸਰਕਾਰ ਦੇਵੇਗੀ 72 ਕਰੋੜ ਰੁਪਏ ਦੇ ਬਕਾਏ: ਧਾਲੀਵਾਲ

ਸਰਕਾਰ ਦੇਵੇਗੀ 72 ਕਰੋੜ ਰੁਪਏ ਦੇ ਬਕਾਏ: ਧਾਲੀਵਾਲ

Good News for Sugarcane Farmers: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਆਈ ਹੈ। ਜੀ ਹਾਂ, ਹੁਣ ਸੂਬੇ ਦੇ ਕਿਸਾਨਾਂ ਨੂੰ ਗੰਨੇ ਦੇ ਬਕਾਏ ਮਿਲ ਜਾਣਗੇ। ਇਸ ਗੱਲ ਦਾ ਐਲਾਨ ਖੁਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਗੰਨੇ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ 'ਚ ਗੰਨਾ ਕਾਸ਼ਤਕਾਰਾਂ ਲਈ ਇਹ ਵੱਡੀ ਖਬਰ ਮੰਨੀ ਜਾ ਰਹੀ ਹੈ।

Big Announcement: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿੱਚ ਕਿਸਾਨ ਯੂਨੀਅਨ ਦੋਆਬਾ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਫਗਵਾੜਾ ਦੀ ਮੈਸਰਜ਼ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਟਿਡ ਵੱਲੋਂ ਕਿਸਾਨਾਂ ਨੂੰ ਕਰੀਬ 72 ਕਰੋੜ ਰੁਪਏ ਦੇ ਬਕਾਏ ਅਦਾ ਕੀਤੇ ਜਾਣਗੇ। ਇਹ ਰਕਮ ਸੋਮਵਾਰ ਤੋਂ ਮਿਲਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਸਥਿਤ ਮੈਸਰਜ਼ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਟਿਡ ਦੀ ਜਾਇਦਾਦ ਵੇਚ ਕੇ ਮਿੱਲ ਦੇ ਖਾਤੇ ਵਿੱਚ ਕਰੀਬ 23.76 ਕਰੋੜ ਰੁਪਏ ਆਏ ਹਨ।

ਮਿੱਲ ਪ੍ਰਬੰਧਕਾਂ ਤੋਂ ਵਸੂਲਿਆ ਜਾਵੇਗਾ ਬਕਾਇਆ

ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਇਸ ਲਈ ਮਿੱਲ ਪ੍ਰਬੰਧਕਾਂ ਤੋਂ ਬਕਾਇਆ ਵਸੂਲਿਆ ਜਾਵੇਗਾ। ਇਸ ਲਈ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਰਕਾਰ ਨੇ ਮਿੱਲ ਮਾਲਕਾਂ ਦੀਆਂ ਨਿੱਜੀ ਜਾਇਦਾਦਾਂ ਕੁਰਕ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।

ਧਰਨਾ ਦੇਣ ਤੋਂ ਪਹਿਲਾਂ ਸਰਕਾਰ ਨਾਲ ਕਰੋ ਗੱਲਬਾਤ

ਇਸ ਦੇ ਨਾਲ ਹੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਮੁੱਦੇ 'ਤੇ ਧਰਨਾ ਦੇਣ ਤੋਂ ਪਹਿਲਾਂ ਸਰਕਾਰ ਨਾਲ ਇੱਕ ਵਾਰ ਜ਼ਰੂਰ ਗੱਲਬਾਤ ਕਰ ਲੈਣ।

ਇਹ ਵੀ ਪੜ੍ਹੋ : PM Kisan Samman Nidhi Yojana: 44% ਕਿਸਾਨਾਂ ਦਾ ਰਿਕਾਰਡ ਅਪਡੇਟ: ਧਾਲੀਵਾਲ

ਪੰਜਾਬ ਦੀ ਮਾਨ ਸਰਕਾਰ ਕਿਸਾਨ ਹਿਤੈਸ਼ੀ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

Summary in English: Big news for the sugarcane farmers, the government will give arrears of 72 crore rupees

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters