ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕੀਤੇ ਜਾਣ ਤੋਂ ਬਾਅਦ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾ ਰਹੇ ਹਨ। ਪਰ ਸਰਕਾਰ ਆਪਣੇ ਇਸ ਫੈਸਲੇ ਤੋਂ ਬਿਲਕੁਲ ਵੀ ਬਦਲਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸੇ ਵੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ।
ਦਰਅਸਲ ਕੇਂਦਰ ਸਰਕਾਰ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ ਪਰ ਜੱਥੇਬੰਦੀਆਂ ਵੱਲੋਂ ਇਹ ਸੱਦਾ ਰੱਦ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਮੁੱਦੇ ਤੋਂ ਸਰਕਾਰ ਨਾਲ ਕੋਈ ਵੀ ਗੱਲ ਕਰਨ ਨੂੰ ਤਿਆਰ ਨਹੀਂ ਹਨ। ਨਾਲ ਹੀ ਕਿਸਾਨ ਜੱਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਉਹ ਖੇਤੀ ਬਿੱਲਾਂ ਦੇ ਖਿਲਾਫ ਆਪਣਾ ਇਹ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਭੇਜਦਿਆਂ ਕੇਂਦਰ ਸਰਕਾਰ ਵੱਲੋਂ ਇੱਕ ਬੈਠਕ ਸੱਦੀ ਗਈ ਸੀ ਪਰ ਕਿਸਾਨਾਂ ਨੇ ਇਸ ਬੈਠਕ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਕੋਈ ਗੱਲ ਮੰਨਣ ਨੂੰ ਤਿਆਰ ਨਹੀਂ ਤਾਂ ਉਹ ਵੀ ਸਰਕਾਰ ਨਾਲ ਗੱਲਬਾਤ ਲਈ ਤਿਆਰ ਨਹੀਂ ਹਨ ਅਤੇ ਇਹ ਸੰਘਰਸ਼ ਇਸੇ ਤਰਾਂ ਜਾਰੀ ਰਹੇਗਾ।
ਜਾਣਕਾਰੀ ਦੇ ਅਨੁਸਾਰ ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਆਪਸੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਇਸ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਫੈਸਲਾ ਲਿਆ ਜਾਵੇਗਾ। ਇਸ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਜਾਵੇਗਾ ਕਿ ਇਹ ਸੰਘਰਸ਼ ਅੱਗੇ ਕੀ ਮੋੜ ਲੈਂਦਾ ਹੈ।
Summary in English: Central govt. gave big setback to farmers.