ਗੰਨੇ ਦੇ ਰੇਟਾਂ ’ਚ ਵਾਧੇ ਤੇ ਹੋਰ ਮੰਗਾਂ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਦਿੱਲੀ ਹਾਈਵੇਅ ’ਤੇ ਧੰਨੋਵਾਲੀ ਗੇਟ ਨੇੜੇ ਧਰਨਾ ਅੱਜ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ, ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਮੀਟਿੰਗ ਸਾਡੇ ਹੱਕ ਵਿੱਚ ਨਾ ਹੋਈ ਤਾਂ ਉਹ ਸਰਵਿਸ ਲਾਈਨ ਦੇ ਨਾਲ-ਨਾਲ ਧੰਨੋਵਾਲੀ ਫਾਟਕ ’ਤੇ ਜਾਮ ਲਗਾ ਕੇ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀ ਕਿਸਾਨ ਯੂਨੀਅਨਾਂ ਨੂੰ ਸੜਕਾਂ ਨਾ ਰੋਕਣ ਦੀ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ:- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ "ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ 'ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ,ਸੈਕਟਰੀਏਟ,ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ"
ਕਿਸਾਨਾਂ ਨੇ ਕਿਉਂ ਲਗਾਇਆ ਧਰਨਾ ? ਕਿਸਾਨ ਯੂਨੀਅਨਾਂ ਨੇ ਧੰਨੋਵਾਲੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਮਾਰਗ ’ਤੇ ਗੰਨੇ ਦੇ ਰੇਟ ਵਧਾਉਣ ਅਤੇ ਬਕਾਇਆ ਰਾਸ਼ੀ ਅਦਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਹੈ। ਇਹ ਧਰਨਾ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਮੀਡੀਆਂ ਰਿਪੋਰਟਾਂ ਅਨੁਸਾਰ ਕਿਸਾਨ ਮੋਰਚਾ ਦੀਆਂ ਵੱਖ-ਵੱਖ ਯੂਨੀਅਨਾਂ ਵੱਲੋਂ ਇਸ ਧਰਨੇ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ।
ਆਮ ਲੋਕਾਂ ਦੀ ਹੋਈ ਖੱਜਲ-ਖੁਆਰੀ:- ਮੀਡੀਆ ਰਿਪੋਰਟਾਂ ਅਨੁਸਾਰ ਜਿੱਥੇ ਇੱਕ ਪਾਸੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ,ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਧਰਨੇ ਕਰਕੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਵੀ ਕਰਨਾ ਪਿਆ। ਇਸ ਧਰਨੇ ਦੌਰਾਨ ਬੱਸਾਂ ਵਿੱਚ ਜਾਣ ਵਾਲੇ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ,ਕਿਉਂਕਿ ਧਰਨੇ ਕਾਰਨ ਬੱਸਾਂ ਬੱਸ ਅੱਡੇ ਤੋਂ ਬਾਹਰ ਵੀ ਨਿਕਲ ਸਕਿਆਂ।
ਕਿਸਾਨਾਂ ਦੀਆਂ ਕੀ ਨੇ ਮੰਗਾਂ:- ਦੱਸ ਦਈਏ ਕਿ ਕਿਸਾਨ ਯੂਨੀਅਨਾਂ ਨੇ ਪਹਿਲਾਂ 9 ਨਵੰਬਰ 2023 ਨੂੰ ਧਰਨਾ ਲਗਾਉਣ ਦਾ ਐਲਾਨ ਕੀਤਾ ਸੀ, ਪਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨਵੰਬਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਸੀ ਕਿ 21 ਨਵੰਬਰ 2023 ਨੂੰ ਪੰਜਾਬ ਦੀਆਂ ਮਿੱਲਾਂ ਚੱਲ ਪੈਣਗੀਆਂ ਤੇ ਗੰਨੇ ਦੇ ਰੇਟ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 16 ਨਵੰਬਰ ਨੂੰ ਖ਼ੁਦ ਸ਼ੂਗਰਫੈੱਡ ਨਾਲ ਮੀਟਿੰਗ ਕਰਨਗੇ, ਪਰ ਇਹ ਮੀਟਿੰਗ 15 ਨਵੰਬਰ ਨੂੰ ਹੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਿਸਾਨ ਯੂਨੀਅਨਾਂ 21 ਨਵੰਬਰ ਨੂੰ ਜਲੰਧਰ-ਦਿੱਲੀ ਹਾਈਵੇਅ ਧੰਨੋਵਾਲੀ’ਤੇ ਧਰਨਾ ਲਾ ਕੇ ਰੋਸ-ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।
Summary in English: CM Bhagwant Mann big statement regarding demonstration of farmers on Jalandha Delhi Highway