ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਖੇਤੀ ਦੀ ਸਥਿਤੀ ਦੇਖਦਿਆਂ ਤੇ ਖੇਤੀ ਨੂੰ ਲਾਹੇਵੰਦ ਬਨਾਉਣ ਦੇ ਵਜੋਂ ਇਹ ਨਿਰਦੇਸ਼ ਦਿੱਤਾ ਕਿ ਨੀਤੀ ਆਯੋਗ ਨਾਲ ਤਾਲਮੇਲ ਕਰਨ ਲਈ ਦੋ ਆਈ.ਏ.ਐਸ (IAS) ਅਫਸਰਾਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਸਕੀਮ ਦਾ ਫਾਇਦਾ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ।
ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ।
ਆਈ.ਐਸ.ਅਫਸਰ ਨੋਡਲ ਅਫਸਰ ਵਜੋਂ ਨਿਯੁਕਤ
ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ 2 ਆਈ.ਐਸ.ਅਫਸਰਾਂ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚ ਸਕੇ ਅਤੇ ਨੀਤੀ ਆਯੋਗ ਨਾਲ ਰਾਬਤਾ ਕਾਇਮ ਹੋ ਸਕੇ।
ਇਹ ਵੀ ਪੜ੍ਹੋ : Punjab Police: ਨੌਕਰੀ ਦੀ ਅਰਜ਼ੀ ਦੀ ਤਰੀਕ ਵਧੀ, ਜਲਦੀ ਕਰੋ ਅਪਲਾਈ!
ਨੀਤੀ ਆਯੋਗ ਦਾ ਵਫਦ ਆਵੇਗਾ ਪੰਜਾਬ
ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਅਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗਾ।
ਅਫਸਰਸ਼ਾਹੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ
ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਕੇਂਦਰੀ ਸਕੀਮਾਂ ਦੀਆਂ ਤਜਵੀਜਾਂ ਸਹੀ ਤਰਾਂ ਨਾਲ ਭੇਜੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਹੈ, ਸਗੋਂ ਇਹ ਉਨਾਂ ਦਾ ਹੱਕ ਹੈ।
Summary in English: Cooperation of NITI Aayog is necessary to bring Punjab back on the lines of development: Dhaliwal