Farmers On Railway Track : ਪੰਜਾਬ ਦਾ ਅੰਨਦਾਤਾ ਮੁੜ ਪਟੜੀ 'ਤੇ ਉਤਰ ਆਇਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਵਿਖੇ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਡੇਰੇ ਲਾਏ ਹੋਏ ਹਨ। ਦਰਅਸਲ, ਕਿਸਾਨ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ 45 ਦਿਨਾਂ ਵਿੱਚ ਨਾ ਦਿੱਤੇ ਜਾਣ ਤੋਂ ਨਾਰਾਜ਼ ਹਨ। ਕਿਸਾਨਾਂ ਦੇ ਰੇਲਵੇ ਟਰੈਕ 'ਤੇ ਬੈਠਣ ਤੋਂ ਬਾਅਦ ਅੰਮ੍ਰਿਤਸਰ-ਦਿੱਲੀ ਵਿਚਾਲੇ ਚੱਲਣ ਵਾਲੀਆਂ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਹਨ। ਫਿਲਹਾਲ, ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।
Farmers Protest : ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਨੇ ਰਾਣਾ ਸ਼ੂਗਰ ਮਿੱਲ ਵੱਲੋਂ ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਹੋਣ ਨੂੰ ਲੈ ਕੇ ਬਿਆਸ ਅੱਗੇ ਬਾਬਾ ਬਕਾਲਾ ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੀ ਇਸ ਹੜਤਾਲ ਕਾਰਨ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ਬੰਦ ਹੋ ਗਈ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਕਿਸਾਨਾਂ ਨੇ ਬਿਆਸ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਸੀ, ਤਾਂ ਰਾਣਾ ਸ਼ੂਗਰ ਮਿੱਲ ਨੇ ਵਾਅਦਾ ਕੀਤਾ ਸੀ ਕਿ 45 ਦਿਨਾਂ ਵਿੱਚ ਸਾਰਾ ਬਕਾਇਆ ਅਦਾ ਕਰ ਦਿੱਤਾ ਜਾਵੇਗਾ। ਹੁਣ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ ਹੈ।
ਕਿਸਾਨ ਜੱਥੇਬੰਦੀਆਂ ਅਨੁਸਾਰ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਕਰੀਬ ਦੋ ਮਹੀਨੇ ਪਹਿਲਾਂ ਵੀ ਉਨ੍ਹਾਂ ਇਸੇ ਮੁੱਦੇ ਨੂੰ ਲੈ ਕੇ ਬਿਆਸ ਸਟੇਸ਼ਨ ’ਤੇ ਧਰਨਾ ਦਿੱਤਾ ਸੀ। ਉਦੋਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ 45 ਦਿਨਾਂ ਵਿੱਚ ਗੰਨੇ ਦੇ ਬਕਾਏ ਕਲੀਅਰ ਕਰ ਦਿੱਤੇ ਜਾਣਗੇ, ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਰਾਣਾ ਸ਼ੂਗਰ ਮਿੱਲ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ। ਇਸ ਤੋਂ ਬਾਅਦ ਕਿਸਾਨ ਇੱਕ ਵਾਰ ਫਿਰ ਪਟੜੀ 'ਤੇ ਆਉਣ ਲਈ ਮਜਬੂਰ ਹੋ ਗਏ ਹਨ।
ਦੱਸ ਦਈਏ ਕਿ ਰਾਣਾ ਸ਼ੂਗਰ ਮਿੱਲ ਵੱਲੋਂ ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਸ਼ੁਕਰਵਾਰ ਨੂੰ ਜਿੱਥੇ ਨਾਰਾਜ਼ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ। ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਜਲੰਧਰ ਵਿੱਚ 16 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਿਹਾ ਸੀ ਕਿ ਸੂਬਾ ਸਰਕਾਰ ਗੰਨਾ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ: ਐਕਸ਼ਨ ਮੋਡ ਵਿੱਚ ਮਾਨ ਸਰਕਾਰ! ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਕੱਢਿਆ ਬਾਹਰ!
ਕਈ ਟਰੇਨਾਂ ਡਾਇਵਰਟ
ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ’ਤੇ ਜਾਮ ਲਾਉਣ ਤੋਂ ਬਾਅਦ ਅੰਮ੍ਰਿਤਸਰ-ਨਵੀਂ ਦਿੱਲੀ ਵਿਚਾਲੇ ਚੱਲਣ ਵਾਲੀਆਂ ਕਈ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਫਿਲਹਾਲ ਰੇਲਵੇ ਵਿਭਾਗ ਇਨ੍ਹਾਂ ਟਰੇਨਾਂ ਨੂੰ ਤਰਨਤਾਰਨ ਤੋਂ ਡਾਇਵਰਟ ਕਰਕੇ ਚਲਾ ਰਿਹਾ ਹੈ। ਰੇਲਵੇ ਮੁਤਾਬਕ ਸ਼ੁੱਕਰਵਾਰ ਸ਼ਾਮ ਤੱਕ 9 ਟਰੇਨਾਂ ਨੂੰ ਡਾਇਵਰਟ ਕਰਨਾ ਪਿਆ। ਜੇਕਰ ਹੜਤਾਲ ਲੰਬੇ ਸਮੇਂ ਤੱਕ ਚੱਲਦੀ ਹੈ ਤਾਂ ਹੋਰ ਵਾਹਨਾਂ ਨੂੰ ਵੀ ਮੋੜਨਾ ਪੈ ਸਕਦਾ ਹੈ।
Summary in English: Farmers Protest: Farmers back on track in Punjab! Know the reason!