ਕਿਸਾਨ ਵੱਧ ਤੋਂ ਵੱਧ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਖਰਚੇ ਘਟਾਉਣ ਲਈ ਆਪਣਾ ਬੀਜ਼ ਆਪ ਤਿਆਰ ਕਰਨ। ਇਹ ਕਹਿਣਾ ਹੈ ਡਾ. ਗੁਰਮੀਤ ਸਿੰਘ ਬੁੱਟਰ ਦਾ...
ਕਿਸਾਨ ਵੱਧ ਤੋਂ ਵੱਧ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਖਰਚੇ ਘਟਾਉਣ ਲਈ ਆਪਣਾ ਬੀਜ਼ ਆਪ ਤਿਆਰ ਕਰਨ। ਇਹ ਕਹਿਣਾ ਹੈ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਧੀਕ ਨਿਰਦੇਸ਼ਕ ਡਾ. ਗੁਰਮੀਤ ਸਿੰਘ ਬੁੱਟਰ ਦਾ ਪਸਾਰ ਸਿੱਖਿਆ ਨੇ ਕੀਤੀ। ਆਓ ਜਾਣਦੇ ਹਾਂ ਇਸ ਤੋਂ ਇਲਾਵਾ ਉਨ੍ਹਾਂ ਨੇ ਕੀ ਕੁਝ ਕਿਹਾ...
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਮਿਤੀ 12-01-2023 ਨੂੰ 16ਵੀਂ ਵਿਗਿਆਨਕਨ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਗੁਰਮੀਤ ਸਿੰਘ ਬੁੱਟਰ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ।
ਡਾ. ਗੁਰਸਾਹਿਬ ਸਿੰਘ ਮਨੇਸ ਵਧੀਕ ਨਿਰਦੇਸ਼ਕ (ਖੋਜ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਵੀਂ ਸ਼ਿਰਕਤ ਕੀਤੀ।
ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਦੁਆਰਾ ਸਾਲ 2022 ਦੌਰਾਨ ਲਗਾਏ ਗਏ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤ ਪ੍ਰਦਰਸ਼ਨੀਆਂ, ਖੇਤ ਤਜ਼ਰਬੇ, ਗਿਆਨ ਵਧਾਊ ਯਾਤਰਾ, ਖੇਤ ਦਿਵਸ, ਫ਼ਸਲ ਸਰਵੇਖਣ, ਕਿਸਾਨ ਕਿਸਾਨ ਸਿਖਲਾਈ ਕੈਂਪ, ਮੁਹਿੰਮ, ਮੋਬਾਇਲ ਖੇਤੀ ਸੁਨੇਹੇ ਆਦਿ ਪਸਾਰ ਗਤੀਵਿਧੀਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
ਉਨ੍ਹਾਂ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਪ੍ਰੋਜੈਕਟ, ਸੁਧਰੇ ਬੀਜਾਂ, ਸਬਜ਼ੀਆਂ ਦੀਆਂ ਕਿੱਟਾ ਦੀ ਵਿਕਰੀ, ਨਰਮੇਂ ਦੀ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਅਤੇ ਹੋਰਨਾਂ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ।
ਇਹ ਵੀ ਪੜ੍ਹੋ : ਕਿਸਾਨ ਮੇਲੇ ਦਾ ਆਯੋਜਨ, ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ
ਇਸ ਤੋਂ ਬਾਅਦ ਮੈਡਮ ਰਜਿੰਦਰ ਕੌਰ ਸਿੱਧੂ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਉਣ ਵਾਲੇ ਸਾਲ ਦੀ ਕਾਰਜਨੀਤੀ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਸਹਾਇਕ ਵਿਭਾਗਾਂ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਲਾਈ ਕੋਰਸਾਂ ਦੇ ਪਲਾਨ ਸਬੰਧੀ ਸੁਝਾਅ ਵੀ ਦਿੱਤੇ।
ਡਾ. ਗੁਰਮੀਤ ਸਿੰਘ ਬੁੱਟਰ ਵੱਲੋਂ ਕੇ.ਵੀ.ਕੇ ਦੁਆਰਾ ਫ਼ਸਲੀ ਰਹਿੰਦ-ਖੰਹੂਦ ਦੀ ਸੰਭਾਲ, ਪਾਣੀ ਦੀ ਸੰਭਾਲ ਅਤੇ ਨਰਮੇਂ ਦੀ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਲਈ ਪ੍ਰੇਰਿਆ ਅਤੇ ਖੇਤੀ ਖਰਚੇ ਘਟਾਉਣ ਲਈ ਆਪਣਾ ਬੀਜ਼ ਆਪ ਤਿਆਰ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕੁਦਰਤੀ ਸੋਮੇਂ-ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਪ੍ਰੋਗਰਾਮ ਉਲੀਕਣ ਲਈ ਹਦਾਇਤ ਦਿੱਤੀ।
ਇਹ ਵੀ ਪੜ੍ਹੋ : "ਕੁਦਰਤੀ ਖੇਤੀ" ਭਵਿੱਖ ਦਾ ਵਸੀਲਾ, ਸਿਖਲਾਈ ਰਾਹੀਂ ਜੀਵ-ਅੰਮ੍ਰਿਤ ਅਤੇ ਬੀਜ-ਅੰਮ੍ਰਿਤ ਬਣਾਉਣ ਬਾਰੇ ਜਾਣਕਾਰੀ
ਡਾ. ਗੁਰਸਾਹਿਬ ਸਿੰਘ ਮਨੇਸ, ਵਧੀਕ ਨਿਰਦੇਸ਼ਕ ਖੋਜ ਨੇ ਕਿਹਾਂ ਕਣਕ ਦੀ ਬਿਜਾਈ ਲਈ ਪੀ.ਏ.ਯੂ. ਸਮਾਰਟ ਸੀਡਰ, ਹੈਪੀ ਸੀਡਰ ਅਤੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਹੋਰ ਜਿ਼ਆਦਾ ਸਿਖਲਾਈ ਕੋਰਸ, ਖੇਤ ਤਜ਼ਰਬੇ ਅਤੇ ਪ੍ਰਦਰਸ਼ਨੀਆਂ ਲਗਾਉਣ ਦੀ ਜ਼ਰੂਰਤ ਉੱਪਰ ਜ਼ੋਰ ਦਿੱਤਾ। ਇਸ ਦੇ ਨਾਲ ਉਨ੍ਹਾਂ ਗੁੜ ਦੀ ਪ੍ਰੋਸੈਸਿੰਗ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ।
ਪ੍ਰੋਗਰਾਮ ਦੇ ਅਖ਼ੀਰ ਵਿੱਚ ਡਾ. ਬੀ.ਐੱਸ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਡਾ. ਸੱਤਪਾਲ ਸਿੰਘ ਰਾਏਕੋਟੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਅਹਿਮ ਸੁਝਾਅ ਦਿੱਤੇ ਗਏ।
ਡਾ. ਗੁਰਮੀਤ ਸਿੰਘ ਬੁੱਟਰ ਅਤੇ ਵੱਖ-ਵੱਖ ਮਹਿਕਮਿਆਂ ਤੋਂ ਆਏ ਅਫ਼ਸਰਾਂ ਨੇ ਕੇ.ਵੀ.ਕੇ. ਫਾਰਮ ਵਿਖੇ ਕਣਕ, ਸਰੋਂ ਅਤੇ ਪਿਆਜ਼ ਦਾ ਬੀਜ਼ ਉਤਪਾਦਨ, ਖੋਜ ਤਜ਼ਰਬਿਆ, ਹਰਬਲ ਗਾਰਡਨ, ਵਰਮੀ ਕੰਮਪੋਸਟ ਇਕਾਈ, ਘਰੇਲੂ ਛੱਤ ਬਗੀਚ਼ੀ, ਆਦਿ ਦਾ ਮੁਆਇੰਨਾ ਕੀਤਾ।
Summary in English: Farmers should prepare their own seeds to reduce farming costs: PAU