Hola Mohalla 2023: ਹੋਲਾ ਮਹੱਲਾ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਅਤੇ ਇਹ ਕੌਮੀ ਜੋੜ ਮੇਲਾ ਹੈ। ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਹ ਮੇਲਾ ਬਹੁਤ ਹੀ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਆਨੰਦਪੁਰ ਸਾਹਿਬ ਸਮੇਤ ਪੂਰਾ ਇਲਾਕਾ ਖਾਲਸਾਈ ਰੰਗ ਵਿੱਚ ਰੰਗਿਆ ਨਜ਼ਰ ਆਉਂਦਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਖਾਲਸਾ ਪੰਥ ਹੋਲੀ ਨਹੀਂ ਖੇਡਦਾ, ਹੋਲਾ ਖੇਡਦਾ ਹੈ ਅਤੇ ਮਹੱਲੇ ਕੱਢਦਾ ਹੈ।
ਹੋਲਾ ਮਹੱਲਾ 2023 ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਕੌਮੀ ਜੋੜ ਮੇਲੇ ਲਈ ਜਿੱਥੇ ਸ਼੍ਰੋਮਣੀ ਕਮੇਟੀ ਨੇ ਵੱਡੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਹੋਲੇ ਮਹੱਲੇ ਮੌਕੇ ਦੂਰ-ਦੁਰਾਡਿਓਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਜਥੇਦਾਰ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਹੋਲੇ ਮਹੱਲੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਦੀਆਂ ਆਵਾਜ਼ਾਂ, ਹੁੱਲੜਬਾਜ਼ੀ ਅਤੇ ਸਪੀਕਰਾਂ ਦੀਆਂ ਉੱਚੀਆਂ ਆਵਾਜ਼ਾਂ ਤੋਂ ਗੁਰੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ : Punjab Aashirwad Scheme: 50 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਲਈ ਵੱਡੀ ਖ਼ਬਰ, 255.96 ਕਰੋੜ ਜਾਰੀ ਕਰੇਗੀ ਸਰਕਾਰ
ਇਸ ਤੋਂ ਇਲਾਵਾ ਉਨ੍ਹਾਂ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਲੰਗਰਾਂ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਡਿਸਪੋਜ਼ਲ ਅਤੇ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਆਪਣੇ ਆਸ-ਪਾਸ ਸਫ਼ਾਈ ਰੱਖਣ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟਰੈਫਿਕ ਜਾਮ ਦੀ ਸਮੱਸਿਆ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਤੋਂ ਆਉਣ ਵਾਲੇ ਲੋਕ ਆਪਣੇ ਟਰੈਕਟਰ-ਟਰਾਲੀਆਂ ਤੇ ਵਾਹਨ ਅੰਦਰੂਨੀ ਗਲੀਆਂ ਤੇ ਸੜਕਾਂ 'ਤੇ ਖੜ੍ਹੇ ਕਰ ਦਿੰਦੇ ਹਨ, ਜਿਸ ਨਾਲ ਆਵਾਜਾਈ ਦੀ ਵਿਵਸਥਾ ਬਹੁਤ ਪ੍ਰਭਾਵਿਤ ਹੁੰਦੀ ਹੈ, ਇਸ ਨੂੰ ਰੋਕਣ ਲਈ ਵੀ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ : Punjab New Scheme: ਪੰਜਾਬ 'ਚ ਛੇਤੀ ਸ਼ੁਰੂ ਹੋਣ ਜਾ ਰਹੀ ਹੈ ਇਹ ਸਕੀਮ, ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ
ਗਿਆਨੀ ਰਘਬੀਰ ਸਿੰਘ ਨੇ ਦੱਸਿਆ:
● 2 ਮਾਰਚ ਦੀ ਰਾਤ ਨੂੰ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਨਗਾਰਿਆਂ ਨਾਲ ਹੋਲਾ ਮਹੱਲਾ ਸਮਾਗਮਾਂ ਦੀ ਆਰੰਭਤਾ ਕੀਤੀ ਜਾਵੇਗੀ।
● ਉਪਰੰਤ 3 ਮਾਰਚ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਜਾਣਗੇ।
● 5 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣਗੇ।
● 8 ਮਾਰਚ ਨੂੰ ਪੁਰਾਤਨ ਰਵਾਇਤਾਂ ਅਨੁਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹੱਲਾ ਸਜਾਇਆ ਜਾਵੇਗਾ।
● ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਹੋਲਾ ਮੁਹੱਲਾ ਕਦੋਂ ਮਨਾਇਆ ਜਾਂਦਾ ਹੈ?
ਹਰ ਸਾਲ ਹੋਲਾ ਮੁਹੱਲਾ ਆਨੰਦਪੁਰ ਸਾਹਿਬ ਵਿੱਚ ਚੈਤਰ ਕ੍ਰਿਸ਼ਨ ਪ੍ਰਤਿਪਦਾ ਤੋਂ ਲੈ ਕੇ ਚੈਤਰ ਕ੍ਰਿਸ਼ਨ ਸ਼ਸ਼ਤੀ ਤਿਥੀ ਤੱਕ ਮਨਾਇਆ ਜਾਂਦਾ ਹੈ। ਇਹ ਛੇ ਰੋਜ਼ਾ ਪਵਿੱਤਰ ਤਿਉਹਾਰ ਹੋਲਾ ਮੁਹੱਲਾ, 3 ਦਿਨ ਗੁਰਦੁਆਰਾ ਕੀਰਤਪੁਰ ਸਾਹਿਬ ਅਤੇ 3 ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
Summary in English: Hola Mohalla: Hola Mohalla will be celebrated at Shri Kiratpur Sahib from March 3 and Shri Anandpur Sahib from March 6