
ਅੰਤਰਰਾਸ਼ਟਰੀ ਮਹਿਲਾ ਦਿਵਸ 2025
International Women's Day 2025: ਔਰਤਾਂ ਰਚਨਾ, ਸਿਰਜਣਾਤਮਕਤਾ ਅਤੇ ਸਰਗਰਮੀ ਦਾ ਪ੍ਰਤੀਕ ਹਨ। ਇਹ ਗੁਣ ਔਰਤਾਂ ਨੂੰ ਹੋਰ ਵੀ ਸੁੰਦਰ ਬਣਾਉਂਦੇ ਹਨ। ਭਾਰਤੀ ਸੰਸਕ੍ਰਿਤੀ ਵਿੱਚ ਔਰਤਾਂ ਨੂੰ ਇੱਜ਼ਤ ਅਤੇ ਸਤਿਕਾਰ ਦੀ ਭਾਵਨਾ ਨਾਲ ਦੇਖਿਆ ਜਾਂਦਾ ਹੈ। ਇਹੀ ਕਾਰਨ ਹੈ ਕੀ ਔਰਤਾਂ ਦੇ ਸਨਮਾਨ ਵਿੱਚ ਹਰ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ (International Women's Day) ਮਨਾਇਆ ਜਾਂਦਾ ਹੈ।
ਭਾਵੇਂ ਔਰਤਾਂ ਦੇ ਯੋਗਦਾਨ ਦੀ ਹਰ ਰੋਜ਼ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ, ਪਰ ਫਿਰ ਵੀ ਉਨ੍ਹਾਂ ਦੇ ਯੋਗਦਾਨ ਅਤੇ ਸਨਮਾਨ ਲਈ ਇੱਕ ਵਿਸ਼ੇਸ਼ ਦਿਨ ਨਿਰਧਾਰਤ ਕੀਤਾ ਗਿਆ ਹੈ, ਉਹ ਹੈ 8 ਮਾਰਚ, ਜਿਸ ਨੂੰ ਪੂਰੀ ਦੁਨੀਆ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਇਸ ਲੜੀ ਵਿੱਚ, ਅੱਜ ਯਾਨੀ 8 ਮਾਰਚ 2025 ਨੂੰ, ਕ੍ਰਿਸ਼ੀ ਜਾਗਰਣ (Krishi Jagran) ਨੇ ਨਵੀਂ ਦਿੱਲੀ ਵਿੱਚ ਆਪਣੇ ਮੁੱਖ ਦਫਤਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਮਹਿਲਾ ਦਿਵਸ 'ਤੇ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਉੱਥੇ ਹੀ ਮਹਿਲਾ ਕਰਮਚਾਰੀਆਂ ਨੂੰ ਵਿਸ਼ੇਸ਼ ਤੋਹਫ਼ੇ ਵੀ ਦਿੱਤੇ ਗਏ।

ਅੰਤਰਰਾਸ਼ਟਰੀ ਮਹਿਲਾ ਦਿਵਸ 2025
ਖੇਤੀਬਾੜੀ ਪੱਤਰਕਾਰੀ ਵਿੱਚ ਆਪਣੀ ਮੁਹਾਰਤ ਲਈ ਜਾਣਿਆ ਜਾਂਦਾ ਕ੍ਰਿਸ਼ੀ ਜਾਗਰਣ ਪਿਛਲੇ 28 ਸਾਲਾਂ ਤੋਂ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੈ। ਕ੍ਰਿਸ਼ੀ ਜਾਗਰਣ ਸਮੇਂ-ਸਮੇਂ 'ਤੇ ਕਿਸਾਨਾਂ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰਦਾ ਰਹਿੰਦਾ ਹੈ। ਪਰ ਕਿਸਾਨਾਂ ਦੇ ਪ੍ਰਚਾਰ ਅਤੇ ਸਨਮਾਨ ਤੋਂ ਇਲਾਵਾ, ਕ੍ਰਿਸ਼ੀ ਜਾਗਰਣ ਇੱਕ ਹੋਰ ਮੁਹਿੰਮ ਲਈ ਵੀ ਖ਼ਾਸ ਤੌਰ 'ਤੇ ਜਾਣਿਆ ਜਾਂਦਾ ਹੈ, ਜੋ ਕਿ ਇਸਦੇ ਮੀਡੀਆ ਹਾਊਸ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਹੈ। ਜੀ ਹਾਂ, ਅੱਜ ਕ੍ਰਿਸ਼ੀ ਜਾਗਰਣ ਇੱਕ ਅਜਿਹੇ ਮੀਡੀਆ ਹਾਊਸ ਵਜੋਂ ਉਭਰਿਆ ਹੈ ਜਿੱਥੇ ਔਰਤਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ ਹੈ। ਇੰਨਾ ਹੀ ਨਹੀਂ ਇੱਥੇ ਹਰ ਕੰਮ ਵਿੱਚ ਮਰਦ-ਔਰਤ ਮੁਲਾਜ਼ਮਾਂ ਦੀ ਬਰਾਬਰ ਦੀ ਹਿੱਸੇਦਾਰੀ ਦੇਖਣ ਨੂੰ ਮਿਲਦੀ ਹੈ। ਅੱਜ ਮਹਿਲਾ ਦਿਵਸ ਦੇ ਮੌਕੇ 'ਤੇ ਕ੍ਰਿਸ਼ੀ ਜਾਗਰਣ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਵੀ International Women's Day ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ।

ਅੰਤਰਰਾਸ਼ਟਰੀ ਮਹਿਲਾ ਦਿਵਸ 2025
ਕਦੋਂ ਮਨਾਇਆ ਗਿਆ ਪਹਿਲਾ ਮਹਿਲਾ ਦਿਵਸ
ਕਿਹਾ ਜਾਂਦਾ ਹੈ ਕਿ ਸਾਲ 1908 ਵਿੱਚ ਇੱਕ ਮਹਿਲਾ ਮਜ਼ਦੂਰ ਅੰਦੋਲਨ ਕਾਰਨ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਕਰੀਬ 15 ਹਜ਼ਾਰ ਔਰਤਾਂ ਨੇ ਕੰਮ ਦੇ ਘੰਟੇ ਘਟਾਉਣ, ਬਿਹਤਰ ਤਨਖਾਹ ਅਤੇ ਕੁਝ ਹੋਰ ਅਧਿਕਾਰਾਂ ਦੀ ਮੰਗ ਕੀਤੀ। ਇਨ੍ਹਾਂ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੇ ਨਿਊਯਾਰਕ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਅਮਰੀਕਾ ਦੀ ਸੋਸ਼ਲਿਸਟ ਪਾਰਟੀ ਨੇ ਲਗਭਗ 1 ਸਾਲ ਬਾਅਦ 8 ਮਾਰਚ ਨੂੰ ਰਾਸ਼ਟਰੀ ਮਹਿਲਾ ਦਿਵਸ ਵਜੋਂ ਘੋਸ਼ਿਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਭਾਵ 2022 ਵਿੱਚ, ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦਾ ਥੀਮ ਸੀ 'ਜੈਂਡਰ ਇਕੁਆਇਲਿਟੀ ਫਾਰ ਏ ਸਟੇਨੇਬਲ ਟੁਮਾਰੋ' ਭਾਵ ਇੱਕ ਟਿਕਾਊ ਕੱਲ੍ਹ ਲਈ ਅੱਜ ਲਿੰਗ ਸਮਾਨਤਾ।
ਇਸ ਤੋਂ ਬਾਅਦ 1910 ਵਿੱਚ ਕੋਪਨਹੇਗਨ ਵਿੱਚ ਕੰਮਕਾਜੀ ਔਰਤਾਂ ਦੀ ਇੱਕ ਅੰਤਰਰਾਸ਼ਟਰੀ ਕਾਨਫਰੰਸ ਹੋਈ। ਇਸ ਕਾਨਫਰੰਸ ਵਿੱਚ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਉਣ ਦਾ ਸੁਝਾਅ ਦਿੱਤਾ ਗਿਆ। ਇਸ ਤੋਂ ਬਾਅਦ ਅੰਤਰਰਾਸ਼ਟਰੀ ਮਹਿਲਾ ਦਿਵਸ ਪ੍ਰਸਿੱਧ ਹੋਣਾ ਸ਼ੁਰੂ ਹੋ ਗਿਆ। ਸਾਲ 1975 ਵਿੱਚ ਸੰਯੁਕਤ ਰਾਸ਼ਟਰ ਨੇ ਇਸ ਦਿਨ ਨੂੰ ਇੱਕ ਥੀਮ ਨਾਲ ਮਨਾਉਣਾ ਸ਼ੁਰੂ ਕੀਤਾ। ਖਾਸ ਗੱਲ ਇਹ ਹੈ ਕਿ ਕਈ ਦੇਸ਼ ਅਜਿਹੇ ਹਨ ਜਿੱਥੇ ਔਰਤਾਂ ਨੂੰ ਇਸ ਦਿਨ ਛੁੱਟੀ ਦਿੱਤੀ ਜਾਂਦੀ ਹੈ। ਇਨ੍ਹਾਂ ਦੇਸ਼ਾਂ ਵਿੱਚ ਅਫਗਾਨਿਸਤਾਨ, ਕਿਊਬਾ, ਵੀਅਤਨਾਮ, ਯੂਗਾਂਡਾ, ਕੰਬੋਡੀਆ, ਰੂਸ, ਬੇਲਾਰੂਸ ਅਤੇ ਯੂਕਰੇਨ ਸ਼ਾਮਲ ਹਨ।
ਇਹ ਵੀ ਪੜ੍ਹੋ: ਸਿੱਧੀ ਬਿਜਾਈ ਬੇਹੱਦ ਕਾਰਗਰ ਤਕਨੀਕ, ਪਰ ਤਰ ਵੱਤਰ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਬਚਣ ਦੀ ਵਧੇਰੇ ਸੰਭਾਵਨਾ: VC Dr. Satbir Singh Gosal

ਅੰਤਰਰਾਸ਼ਟਰੀ ਮਹਿਲਾ ਦਿਵਸ 2025
ਮਹਿਲਾ ਦਿਵਸ 2025 ਦੀ ਥੀਮ
ਅੰਤਰਰਾਸ਼ਟਰੀ ਦਿਵਸ ਦਾ ਵਿਸ਼ਾ ਪਹਿਲੀ ਵਾਰ 1996 ਵਿੱਚ ਪੇਸ਼ ਕੀਤਾ ਗਿਆ ਸੀ। ਇਸ ਵਾਰ ਸਾਲ 2025 ਵਿੱਚ, ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਥੀਮ 'Accelerate Action' ਰੱਖਿਆ ਗਿਆ ਹੈ। ਇਹ ਥੀਮ ਔਰਤਾਂ ਨੂੰ ਸਮਾਨਤਾ ਪ੍ਰਦਾਨ ਕਰਨ 'ਤੇ ਕੇਂਦ੍ਰਿਤ ਹੈ।
Summary in English: International Women's Day celebrations were witnessed at Krishi Jagran's Delhi Head Office