MFOI Samridh Kisan Utsav 2024: ਕ੍ਰਿਸ਼ੀ ਜਾਗਰਣ ਨੇ ਸ਼ੁੱਕਰਵਾਰ, 12 ਜੁਲਾਈ 2024 ਨੂੰ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਛੋਟੇ ਕੁਲੀਆ, ਸ਼ਿਸ਼ੂ ਸਿੱਖਿਆ ਕੇਂਦਰ (SSK), ਸ਼ਾਂਤੀਪੁਰ ਵਿਖੇ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' ('MFOI Samridh Kisan Utsav') ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਵਿਸ਼ਾ 'ਸਮ੍ਰਿਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵੱਧ ਤੋਂ ਵੱਧ ਕਰਨਾ' ਰੱਖਿਆ ਗਿਆ ਅਤੇ ਇਸਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਨਤਮ ਅਭਿਆਸਾਂ ਅਤੇ ਨਵੀਨਤਾਵਾਂ ਨਾਲ ਜੋੜਨਾ ਸੀ। ਇਹ ਪ੍ਰੋਗਰਾਮ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ ਸੀ ਅਤੇ ਐਕਸ਼ਨ ਕੰਸਟ੍ਰਕਸ਼ਨ ਉਪਕਰਣ ਦੁਆਰਾ ਸੰਚਾਲਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਸੈਂਕੜੇ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਅਤੇ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਸ਼ਿਸ਼ੂ ਸਿੱਖਿਆ ਕੇਂਦਰ (SSK) ਵਿਖੇ ਮਹਿੰਦਰਾ ਟਰੈਕਟਰਾਂ ਅਤੇ ਐਕਸ਼ਨ ਕੰਸਟ੍ਰਕਸ਼ਨ ਉਪਕਰਣਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੇ ਮਹਿੰਦਰਾ ਟਰੈਕਟਰਜ਼ ਅਤੇ ਏ.ਸੀ.ਈ ਦੇ ਸਟਾਲਾਂ ਦਾ ਦੌਰਾ ਕਰਕੇ ਨਵੀਨਤਮ ਮਾਡਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਕਿਸਾਨਾਂ ਨੂੰ ਸੰਦੇਸ਼ ਦੇਣ ਲਈ ਅਗਾਂਹਵਧੂ ਕਿਸਾਨ ਰਬਿੰਦਰਨਾਥ ਬਿਸਵਾਸ, ਪੰਚਾਇਤ ਮੁਖੀ ਰੋਹਿਤ ਜਨ, ਮਹਿੰਦਰਾ ਟਰੈਕਟਰ ਦੇ ਪ੍ਰਤੀਨਿਧੀ ਸੁਭਰਾ ਦਾਸ ਅਤੇ ਜੇਸੀਬੀ ਪ੍ਰਤੀਨਿਧੀ ਅਮਿਤਾ ਨੰਦਾ ਕੁੰਡੂ ਹਾਜ਼ਰ ਸਨ। ਇਸ ਮੌਕੇ ਅਗਾਂਹਵਧੂ ਕਿਸਾਨ ਰਾਬਿੰਦਰਨਾਥ ਵਿਸ਼ਵਾਸ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਕਿਹਾ, ''ਮੀਡੀਆ ਉਦੋਂ ਹੀ ਆਉਂਦਾ ਹੈ ਜਦੋਂ ਕਿਸਾਨ ਖੁਦਕੁਸ਼ੀਆਂ ਕਰਦੇ ਹਨ। ਕਿਸਾਨਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਨੂੰ ਵੀ ਉਜਾਗਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਜਿਹਾ ਸਮਾਗਮ ਕਰਵਾਉਣ ਲਈ ਕ੍ਰਿਸ਼ੀ ਜਾਗਰਣ ਦਾ ਧੰਨਵਾਦ ਕੀਤਾ।
ਪੰਚਾਇਤ ਪ੍ਰਧਾਨ ਨੇ ਕ੍ਰਿਸ਼ੀ ਜਾਗਰਣ ਦਾ ਧੰਨਵਾਦ ਕਰਕੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਨਾਦੀਆ ਜ਼ਿਲ੍ਹੇ ਦੇ ਕਿਸਾਨ ਖੇਤੀਬਾੜੀ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਇਸ ਜ਼ਿਲ੍ਹੇ ਵਿੱਚ ਖੇਤੀਬਾੜੀ ਸਬੰਧੀ ਕਈ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ। ਖੇਤੀਬਾੜੀ ਦੇਸ਼ ਨੂੰ ਅੱਗੇ ਲਿਜਾਣ ਦਾ ਜ਼ਰੀਆ ਹੈ ਅਤੇ ਇਸ ਕੰਪਨੀ ਦੇ ਨੁਮਾਇੰਦੇ ਸ਼ੁਭਰਾ ਦਾਸ ਨੇ ਮਹਿੰਦਰਾ ਟਰੈਕਟਰਾਂ ਦੀਆਂ ਵੱਖ-ਵੱਖ ਮਸ਼ੀਨਾਂ ਅਤੇ ਨਵੇਂ ਵਿਚਾਰਾਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਜੇਸੀਬੀ ਦੀ ਪ੍ਰਤੀਨਿਧੀ ਅਮਿਤਾ ਨੰਦਾ ਕੁੰਡੂ ਨੇ ਜੇਸੀਬੀ ਬਾਰੇ ਜਾਣਕਾਰੀ ਸਾਂਝੀ ਕੀਤੀ।
ਪ੍ਰੋਗਰਾਮ ਦਾ ਮੁੱਖ ਆਕਰਸ਼ਣ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੇ ਖੇਤੀਬਾੜੀ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਸਫ਼ਲਤਾਵਾਂ ਨੂੰ ਮਾਨਤਾ ਦਿੰਦੇ ਹੋਏ ਮਹਿਮਾਨਾਂ ਨੂੰ ਸਰਟੀਫਿਕੇਟਾਂ ਦੀ ਵੰਡ ਸੀ। ਪ੍ਰੋਗਰਾਮ ਦਾ ਅੰਤ ਕਿਸਾਨੀ ਭਾਈਚਾਰਿਆਂ ਨੂੰ ਸਸ਼ਕਤ ਕਰਨ ਅਤੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਸਫਲ ਯਤਨਾਂ ਨੂੰ ਉਜਾਗਰ ਕਰਦੇ ਹੋਏ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਇਆ। ਸਮੁੱਚੇ ਪੱਛਮੀ ਬੰਗਾਲ ਵਿੱਚ ਸਮ੍ਰਿਧ ਕਿਸਾਨ ਉਤਸਵ ਦਾ ਆਯੋਜਨ ਕੀਤਾ ਜਾਵੇਗਾ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: MFOI Samridh Kisan Utsav held in West Bengal's Nadia district, Krishi Jagran campaign appreciated by farmers, farmers honored