MFOI Samridh Kisan Utsav: ਕ੍ਰਿਸ਼ੀ ਜਾਗਰਣ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇਵਾਸ, ਮੱਧ ਪ੍ਰਦੇਸ਼ ਵੱਲੋਂ 19 ਜੂਨ, 2024 ਨੂੰ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' (MFOI Samridh Kisan Utsav) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ ਅਤੇ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਇਸ ਸਮ੍ਰਿੱਧ ਕਿਸਾਨ ਉਤਸਵ ਦੇ ਮੁੱਖ ਮਹਿਮਾਨ ਵਿਲਾਸ ਪਟੇਲ (ਏ.ਡੀ.ਏ. ਖੇਤੀਬਾੜੀ ਵਿਭਾਗ), ਪਰਮਾਨੰਦ ਸੇਨ (ਐਸ.ਐਚ.ਡੀ.ਓ.-ਬਾਗਬਾਨੀ ਵਿਭਾਗ), ਡਾ. ਏ.ਕੇ. ਬਦਾਯਾ (ਪ੍ਰਧਾਨ ਵਿਗਿਆਨ ਅਤੇ ਮੁਖੀ) ਅਤੇ ਡਾ. ਨੀਰਜਾ ਪਟੇਲ (ਵਿਗਿਆਨੀ) ਮੌਜੂਦ ਰਹੇ।
ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਗਰਾਮ ਵਿੱਚ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ, ਇਹ ਪ੍ਰੋਗਰਾਮ ਸਮ੍ਰਿਧ ਭਾਰਤ ਲਈ ਕਿਸਾਨਾਂ ਦੀ ਆਮਦਨ ਨੂੰ ਵੱਧ ਤੋਂ ਵੱਧ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਅਜਿਹੇ 'ਚ ਆਓ ਜਾਣਦੇ ਹਾਂ ਇਸ ਸਮ੍ਰਿਧ ਕਿਸਾਨ ਉਤਸਵ 'ਚ ਕੀ ਕੁਝ ਖਾਸ ਸੀ?
ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲੇ 'ਚ ਆਯੋਜਿਤ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' (MFOI Samridh Kisan Utsav) 'ਚ ਜ਼ਿਲੇ ਦੇ ਕਈ ਕਿਸਾਨਾਂ ਨੇ ਖੇਤੀ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਜ਼ਿਲੇ ਦੇ ਅਗਾਂਹਵਧੂ ਕਿਸਾਨ ਜੋ ਕਿ ਖੇਤੀ 'ਚ ਨਵੀਆਂ ਤਕਨੀਕਾਂ ਅਪਣਾ ਰਹੇ ਹਨ, ਨੂੰ ਮੁੱਖ ਮਹਿਮਾਨਾਂ ਵਲੋਂ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਦੇਵਾਸ ਵਿੱਚ ਆਯੋਜਿਤ ਇਸ 'ਐਮਐਫਓਆਈ ਸਮ੍ਰਿਧ ਕਿਸਾਨ ਉਤਸਵ' (MFOI Samridh Kisan Utsav) ਵਿੱਚ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਕਿਸਾਨਾਂ ਨੇ ਮਹਿੰਦਰਾ ਟਰੈਕਟਰਾਂ ਦੇ ਸਟਾਲ ਦਾ ਦੌਰਾ ਕੀਤਾ ਅਤੇ ਨਵੇਂ ਟਰੈਕਟਰਾਂ ਦੇ ਆਧੁਨਿਕ ਮਾਡਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਹੋਰ ਕੰਪਨੀਆਂ ਨੇ ਵੀ ਆਪਣੇ ਉਤਪਾਦਾਂ ਦੇ ਸਟਾਲ ਲਗਾਏ, ਤਾਂ ਜੋ ਕਿਸਾਨ ਖੇਤੀ ਤੋਂ ਚੰਗੀ ਆਮਦਨ ਲੈ ਸਕਣ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?
ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।
ਐਮਐਫਓਆਈ ਅਵਾਰਡਸ 2024 ਦਾ ਹਿੱਸਾ ਕਿਵੇਂ ਬਣਨਾ ਹੈ?
ਕਿਸਾਨਾਂ ਤੋਂ ਇਲਾਵਾ, ਕੰਪਨੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਲੋਕ ਵੀ ਐਮਐਫਓਆਈ ਸਮ੍ਰਿਧ ਕਿਸਾਨ ਉਤਸਵ 2024 ਵਿੱਚ ਹਿੱਸਾ ਲੈ ਸਕਦੇ ਹਨ। ਇਸ ਦੇ ਲਈ ਤੁਸੀਂ MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਜੁੜੀ ਕਿਸੇ ਵੀ ਜਾਣਕਾਰੀ ਲਈ ਤੁਹਾਨੂੰ ਇਹ ਗੂਗਲ ਫਾਰਮ ਭਰਨਾ ਹੋਵੇਗਾ। ਪ੍ਰੋਗਰਾਮ ਨਾਲ ਸਬੰਧਤ ਹੋਰ ਜਾਣਕਾਰੀ ਲਈ, MFOI ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
Summary in English: 'MFOI Samridh Kisan Utsav' organized in Krishi Vigyan Kendra Dewas of Madhya Pradesh, farmers honored during the program