ਪੰਜ ਰਾਜਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇ ਸਖ਼ਤ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸੀ ਲੜੀ ਵਿੱਚ ਸਬਤੋਂ ਪਹਿਲਾਂ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਉੱਤੇ ਸੱਟ ਵੱਜੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਖ਼ਤ ਫੈਸਲਾ ਲੈਂਦਿਆਂ ਸੂਬਿਆਂ ਦੇ ਪ੍ਰਧਾਨਾਂ ਦੇ ਅਸਤੀਫੇ ਦੀ ਮੰਗ ਕੀਤੀ। ਇਸ ਤੋਂ ਬਾਅਦ ਅਸਤੀਫ਼ਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਸਬੰਧ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ ਹੈ। ਸਿੱਧੂ ਨੇ ਲਿਖਿਆ, ''ਕਾਂਗਰਸ ਪ੍ਰਧਾਨ ਦੀ ਇੱਛਾ ਅਨੁਸਾਰ ਮੈਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।
ਕਾਂਗਰਸ ਨੂੰ ਸਿੱਧੂ ਦਾ ਮਾਡਲ ਨਹੀਂ ਆਇਆ ਪਸੰਦ
ਪੰਜਾਬ ਵਿੱਚ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗਿਆ। ਪਾਰਟੀ ਦੇ ਫਾਇਰ ਬ੍ਰਾਂਡ ਆਗੂ ਅੱਠ ਮਹੀਨੇ ਵੀ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕੇ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਅਤੇ ਸੋਨੀਆ ਨੂੰ ਸਿੱਧੂ ਮਾਡਲ ਰਾਸ ਨਹੀਂ ਆਇਆ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਸਿੱਧੂ ਵਿਵਾਦਾਂ ਵਿੱਚ ਘਿਰੇ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਉਸ ਵੇਲੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਸਿੱਧੂ ਦਾ ਝਗੜਾ ਹੋਇਆ ਸੀ। ਜਿਕਰਯੋਗ ਹੈ ਕਿ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਦੇ ਉਲਟ ਪਿਛਲੇ ਸਾਲ 18 ਜੁਲਾਈ ਨੂੰ ਸੂਬਾ ਕਾਂਗਰਸ ਦੀ ਕਮਾਨ ਸਿੱਧੂ ਨੂੰ ਸੌਂਪੀ ਸੀ। ਉਨ੍ਹਾਂ ਦੇ ਅਹੁਦਾ ਸੰਭਾਲਦਿਆਂ ਹੀ ਕਾਂਗਰਸ 'ਚ ਖਲਬਲੀ ਮਚ ਗਈ ਸੀ ਅਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਸ਼ੁਰੂ ਹੋ ਗਈ ਸੀ। ਜਿਸਤੋ ਬਾਅਦ ਕੈਪਟਨ ਨੂੰ ਨਾ ਸਿਰਫ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ, ਸਗੋਂ ਉਨ੍ਹਾਂ ਨੇ ਪਾਰਟੀ ਵੀ ਛੱਡ ਦਿੱਤੀ। ਨਵੰਬਰ ਵਿੱਚ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਿੱਧੂ ਨੇ ਐਡਵੋਕੇਟ ਜਨਰਲ ਅਤੇ ਪੁਲਿਸ ਡਾਇਰੈਕਟਰ ਜਨਰਲ ਦੀ ਨਿਯੁਕਤੀ ਉੱਤੇ ਸਵਾਲ ਚੁੱਕਦਿਆਂ ਹੋਇਆਂ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਚੋਣਾਂ ਨੇੜੇ ਹੋਣ ਕਾਰਨ ਸਰਕਾਰ ਨੂੰ ਸਿੱਧੂ ਅੱਗੇ ਝੁਕਣਾ ਪਿਆ ਅਤੇ ਸਰਕਾਰ ਨੇ ਏਜੀ ਅਤੇ ਡੀਜੀਪੀ ਬਦਲ ਦਿੱਤੇ। ਪਰ ਹੁਣ ਪੰਜਾਬ ਵਿੱਚ ਕਰਾਰੀ ਹਾਰ ਤੋਂ ਬਾਅਦ ਹਾਈਕਮਾਂਡ ਨੇ ਸਿੱਧੂ ਤੋਂ ਵੀ ਅਸਤੀਫਾ ਲੈ ਲਿਆ ਹੈ।
ਇਕ ਪਾਸੇ ਜਿਥੇ ਕਾਂਗਰਸ ਪੰਜਾਬ ਵਿੱਚ ਬੁਰੇ ਦੌਰ ਤੋਂ ਗੁਜ਼ਰ ਰਹੀ ਹੈ। ਓਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਚਰਚੇ ਛਿੜ ਗਏ ਹਨ। ਸਿੱਧੂ ਦੇ ਸਿਆਸੀ ਕਰੀਅਰ ਉੱਤੇ ਇਕ ਤਰ੍ਹਾਂ ਨਾਲ ਸੁਆਲੀਆ ਨਿਸ਼ਾਨ ਲੱਗਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਚੋਣ ਨਤੀਜਿਆਂ ਮੁਤਾਬਕ ਕਾਂਗਰਸ ਨੂੰ ਸਿਰਫ਼ 18 ਸੀਟਾਂ ਮਿਲੀਆਂ ਹਨ ਅਤੇ ਨਵਜੋਤ ਸਿੰਘ ਸਿੱਧੂ ਖੁਦ ਵੀ ਅੰਮ੍ਰਿਤਸਰ ਸੀਟ ਤੋਂ ਹਾਰ ਗਏ ਹਨ। ਸਿਰਫ਼ ਸਿੱਧੂ ਹੀ ਨਹੀਂ, ਕਈ ਦਿੱਗਜ ਕਾਂਗਰਸੀ-ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ ਦੀ ਲਹਿਰ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਇਹ ਵੀ ਪੜ੍ਹੋ : FPO scheme :ਛੋਟੇ ਅਤੇ ਸੀਮਾਂਤ ਕਿਸਾਨ ਇਸ ਤਰ੍ਹਾਂ ਲੈ ਸਕਦੇ ਹਨ FPO ਦਾ ਫਾਇਦਾ! 2024 ਤੱਕ 10 ਹਜ਼ਾਰ FPO ਖੋਲ੍ਹਣ ਦੀ ਯੋਜਨਾ
Summary in English: Navjot Singh Sidhu's resignation from the presidency, a question mark on the political future