Transport App: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੂਬੇ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਜੀ ਹਾਂ, ਈ-ਸਰਕਾਰ (E-Government) ਵੱਲ ਇੱਕ ਹੋਰ ਕਦਮ ਰੱਖਦਿਆਂ ਗੱਡੀਆਂ ਦੀ ਫਿੱਟਨੈੱਸ ਲਈ ਟਰਾਂਸਪੋਰਟ ਵਿਭਾਗ ਦਾ ਐਪ ਲਾਂਚ (App Launch) ਕੀਤਾ ਗਿਆ ਹੈ। ਸੀ.ਐਮ ਮਾਨ ਦਾ ਕਹਿਣਾ ਹੈ ਕਿ ਇਸ ਐਪ ਰਾਹੀਂ ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਖ਼ਤਮ ਹੋਵੇਗੀ।
Good News: ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐੱਨਆਈਸੀ (Department of Transport and NIC) ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ (Fitness Certificate) ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ (One click of mobile) ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ।
ਅੱਗੇ ਬੋਲਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਇਸ ਲੋਕਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ (Fitness Certificate) ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਲਿਵਰੀ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ: ਨਵੇਂ ਬੀਜ, ਬਿਜਾਈ, ਸਿੰਚਾਈ ਅਤੇ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ: CM
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਾਸੀਆਂ ਪ੍ਰਤੀ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਪ੍ਰਣਾਲੀ (Transport System) 'ਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ 'ਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਆਰ.ਟੀ.ਓ. ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮਵੀਆਈ ਵੱਲੋਂ ਆਨਲਾਈਨ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. (Department of Transport and NIC) ਵੱਲੋਂ ਸਾਂਝੇ ਤੌਰ 'ਤੇ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ: 10 ਤੋਂ 15 ਸਾਲਾਂ `ਚ ਪੰਜਾਬ ਦੀਆਂ ਜ਼ਮੀਨਾਂ ਹੋ ਜਾਣਗੀਆਂ ਬੰਜਰ: ਐੱਚ.ਐੱਸ ਫੂਲਕਾ
ਮੁੱਖ ਮੰਤਰੀ ਮਾਨ ਵੱਲੋਂ ਟਵੀਟ
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ "ਈ-ਸਰਕਾਰ ਵੱਲ ਇੱਕ ਹੋਰ ਕਦਮ...ਗੱਡੀਆਂ ਦੀ ਫਿੱਟਨੈੱਸ ਲਈ ਟਰਾਂਸਪੋਰਟ ਵਿਭਾਗ ਦਾ ਐਪ ਲਾਂਚ ਕੀਤਾ…ਹੁਣ ਗੱਡੀਆਂ ਦੀ ਪਾਸਿੰਗ ਦਾ ਸਰਟੀਫ਼ਿਕੇਟ ਪੰਜਾਬ ਦੇ ਕਿਸੇ ਕੋਨੇ ‘ਚ ਬੈਠ ਕੇ ਆਨਲਾਈਨ ਪ੍ਰਾਪਤ ਕਰ ਸਕਦੇ ਹੋ…ਮੇਰੀ ਸਰਕਾਰ ਪੰਜਾਬੀਆਂ ਨੂੰ ਸੁਵਿਧਾ ਉਨ੍ਹਾਂ ਦੇ ਦੁਆਰ ਪਹੁੰਚਾਉਣ ਲਈ ਵਚਨਬੱਧ ਹੈ…ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਖ਼ਤਮ ਹੋਵੇਗੀ…
ਈ-ਸਰਕਾਰ ਵੱਲ ਇੱਕ ਹੋਰ ਕਦਮ,
— Bhagwant Mann (@BhagwantMann) February 14, 2023
ਗੱਡੀਆਂ ਦੀ ਫਿੱਟਨੈੱਸ ਲਈ ਟਰਾਂਸਪੋਰਟ ਵਿਭਾਗ ਦਾ ਐਪ ਲਾਂਚ ਕੀਤਾ…ਹੁਣ ਗੱਡੀਆਂ ਦੀ ਪਾਸਿੰਗ ਦਾ ਸਰਟੀਫ਼ਿਕੇਟ ਪੰਜਾਬ ਦੇ ਕਿਸੇ ਕੋਨੇ ‘ਚ ਬੈਠ ਕੇ ਆਨਲਾਈਨ ਪ੍ਰਾਪਤ ਕਰ ਸਕਦੇ ਹੋ…
ਮੇਰੀ ਸਰਕਾਰ ਪੰਜਾਬੀਆਂ ਨੂੰ ਸੁਵਿਧਾ ਉਹਨਾਂ ਦੇ ਦੁਆਰ ਪਹੁੰਚਾਉਣ ਲਈ ਵਚਨਬੱਧ ਹੈ…ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਖ਼ਤਮ ਹੋਵੇਗੀ… pic.twitter.com/OWpk9MtNYj
Summary in English: New App Launch: Fitness certificate of vehicles will be provided online in Punjab