Rabi Crops 2023: ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤਕ ਵੱਖ ਵੱਖ ਫਸਲਾਂ ਦੀਆਂ 940 ਕਿਸਮਾਂ ਦੀ ਖੋਜ ਕੀਤੀ ਹੈ, ਇਨ੍ਹਾਂ ਵਿੱਚੋਂ 229 ਕਿਸਮਾਂ ਕੌਮੀ ਪੱਧਰ ਤੇ ਕਾਸਤ ਲਈ ਪਛਾਣੀਆਂ ਗਈਆਂ ਹਨ। ਇਸ ਲਿਹਾਜ ਨਾਲ ਯੂਨੀਵਰਸਿਟੀ ਪੂਰੇ ਦੇਸ ਦੇ ਕਿਸਾਨਾਂ ਦੀ ਸੇਵਾ ਕਰਦੀ ਹੈ।
ਅੱਗੇ ਉਨ੍ਹਾਂ ਦੱਸਿਆ ਕਿ ਹੁਣ ਪੀਏਯੂ ਝਾੜ ਦੇ ਨਾਲ ਪੌਸਟਿਕਤਾ ਵੱਲ ਵੀ ਧਿਆਨ ਦੇ ਰਹੀ ਹੈ। ਇਸ ਦਿਸਾ ਵਿੱਚ ਉਨ੍ਹਾਂ ਪੀਏਯੂ ਦੀ ਕਿਸਮ ਪੀਬੀਡਬਲਿਊ 826 ਦੀ ਸਫਲਤਾ ਲਈ ਕਿਸਾਨਾਂ ਦੀ ਮਿਹਨਤ ਨੂੰ ਵੀ ਵਧਾਈ ਦਿੱਤੀ। ਕਣਕ ਦੀ ਨਵੀਂ ਕਿਸਮ ਪੀਬੀਡਬਲਿਊ 1 ਚਪਾਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿੱਚ ਸੂਗਰ ਦੇ ਮਰੀਜਾਂ ਲਈ ਢੁਕਵੀਂ ਕਣਕ ਦੀ ਕਿਸਮ ਪੀਬੀਡਬਲਿਊ ਆਰ ਐੱਸ 1 ਵਿਸੇਸ ਖੋਜ ਪ੍ਰਾਪਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਪੀਬੀਡਬਲਯੂ ਜ਼ਿੰਕ-2 ਦਾ ਜ਼ਿਕਰ ਕੀਤਾ ਜੋ ਜ਼ਿੰਕ ਦੇ ਭਰਪੂਰ ਤੱਤਾਂ ਵਾਲੀ ਹੈ। ਛੋਲਿਆਂ ਦੀ ਕਿਸਮ ਪੀਬੀਜੀ-10 ਅਤੇ ਪਕਾਵੇਂ ਮਟਰਾਂ ਦੀ ਕਿਸਮ ਆਈਪੀਐੱਫਡੀ-12 ਤੋਂ ਇਲਾਵਾ ਮੱਕੀ ਦੀ ਕਿਸਮ ਜੇ-1008 ਅਤੇ ਗੋਭੀ ਸਰੋਂ ਕੋਨੋਲਾ ਦੀ ਕਿਸਮ ਜੀਐੱਸਸੀ 7 ਬਾਰੇ ਵੀ ਦੱਸਿਆ।
ਇਹ ਵੀ ਪੜ੍ਹੋ : ਖੇਤੀ 'ਚ ਬਦਲਾਅ ਮੌਜੂਦਾ ਸਮੇਂ ਦੀ ਅਹਿਮ ਲੋੜ: CM Mann
ਉਤਪਾਦਨ ਤਕਨੀਕਾਂ ਵਿੱਚ ਸਰਫੇਸ ਸੀਡਿੰਗ ਲਈ ਕੰਬਾਇਨ ਨਾਲ ਵਾਢੀ ਤੋਂ ਬਾਅਦ ਕਣਕ ਦੇ ਬੀਜ ਅਤੇ ਖਾਦ ਦਾ ਛੱਟਾ ਦੇ ਕੇ ਕਟਰ-ਕਮ-ਸਪਰੈਡਰ ਚਲਾ ਕੇ ਪਾਣੀ ਲਾਉਣ ਅਤੇ ਕਣਕ ਵਿੱਚ ਬੀਜ ਦੀ ਸੋਧ ਬਾਰੇ ਗੱਲ ਕੀਤੀ। ਇਸ ਦੇ ਨਾਲ ਹੀ ਪੌਦ ਸੁਰੱਖਿਆ ਤਕਨੀਕਾਂ ਵਿੱਚ ਛੋਲਿਆਂ ਦੀ ਸੁੰਡੀ ਅਤੇ ਕਣਕ ਦੇ ਨਦੀਨਾਂ ਦੀ ਰੋਕਥਾਮ ਬਾਰੇ ਨਵੀਆਂ ਸਿਫਾਰਿਸਾਂ ਸਾਂਝੀਆਂ ਕਰਦਿਆਂ ਨਿਰਦੇਸਕ ਖੋਜ ਨੇ ਖੇਤੀ ਮਸ਼ੀਨਰੀ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਮਲਚ ਵਾਲੀ ਮਸੀਨ ਵਿਸੇਸ ਸੀ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਡਰੋਨ ਤਕਨਾਲੋਜੀ ਤੇ ਕੰਮ ਕੀਤਾ ਜਾ ਰਿਹਾ ਹੈ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: New variety of Wheat PBW1 Chapati and PBW RS 1