ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹੀ ਕਾਰਨ ਹੈ ਕਿ ਹੁਣ ਸਰਕਾਰ ਸੂਬੇ 'ਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਾਜੈਕਟ ਲਗਾਉਣ ਦੀ ਤਿਆਰੀ 'ਚ ਹੈ। ਇਹ ਕਹਿਣਾ ਹੈ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ, ਜੋ ਵੀਰਵਾਰ ਨੂੰ ਸਬ-ਡਿਵੀਜ਼ਨ ਖਮਾਣੋਂ ਦੇ ਸੰਘੋਲ ਵਿੱਚ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਲ-ਅਰਬਨ ਮਿਸ਼ਨ ਤਹਿਤ 4.37 ਕਰੋੜ ਦੀ ਲਾਗਤ ਨਾਲ ਬਣੇ ਦੇਸ਼ ਦੇ ਦੂਜੇ ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ।
ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਯਾਨੀ ਵੀਰਵਾਰ ਨੂੰ ਦੂਜੇ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਨੂੰ ਲੋਕ ਅਰਪਣ ਕਰ ਦਿੱਤਾ। ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਧਾਲੀਵਾਲ ਸੰਘੋਲ ਵਿਖੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਲ-ਅਰਬਨ ਮਿਸ਼ਨ ਤਹਿਤ 4.37 ਕਰੋੜ ਦੀ ਲਾਗਤ ਨਾਲ ਬਣੇ ਦੇਸ਼ ਦੇ ਦੂਜੇ ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ। ਜਿਸਦੇ ਚਲਦਿਆਂ ਸਰਕਾਰ ਵੱਲੋਂ ਵੱਡੇ ਕਦਮ ਵੀ ਪੁੱਟੇ ਜਾ ਰਹੇ ਹਨ।
ਇਹ ਵੀ ਪੜ੍ਹੋ: NMNF Portal Launch: ਜੈਵਿਕ ਖੇਤੀ ਨੂੰ ਮਿਲਿਆ ਹੁਲਾਰਾ, ਸਰਕਾਰ ਨੇ ਕੀਤਾ ਪੋਰਟਲ ਲਾਂਚ
ਜੈਵਿਕ ਖੇਤੀ ਸਮੇਂ ਦੀ ਮੁੱਖ ਲੋੜ: ਧਾਲੀਵਾਲ
ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ 'ਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ, ਕਿਉਂਕਿ ਜਿਸ ਤੇਜ਼ੀ ਨਾਲ ਖੇਤੀ 'ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ ਕਈ ਤਰ੍ਹਾਂ ਦੀਆਂ ਖ਼ਤਰਨਾਕ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਜੈਵਿਕ ਖੇਤੀ ਕਰਕੇ ਹੀ ਮਨੁੱਖੀ ਤੰਦਰੁਸਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ।
ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਫਾਇਦਾ: ਧਾਲੀਵਾਲ
ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦੇ ਉਦਘਾਟਨ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਘੋਲ ਦੀ ਧਰਤੀ 'ਤੇ ਦੇਸ਼ ਦਾ ਇਹ ਦੂਜਾ ਯੂਨਿਟ ਹੈ। ਇਸ ਨਾਲ ਸੂਬੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਕੇਂਦਰ ਨਾਲ ਗੱਲ ਕਰ ਕੇ ਪੰਜਾਬ ਅੰਦਰ ਅਜਿਹੇ ਯੂਨਿਟ ਹੋਰ ਲਗਾਉਣ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ: ਜੈਵਿਕ ਖੇਤੀ ਦੇ ਫਾਇਦੇ ਅਤੇ ਨੁਕਸਾਨ! ਜਾਣੋ ਪੂਰੀ ਖ਼ਬਰ
ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ: ਧਾਲੀਵਾਲ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਪ੍ਰਾਜੈਕਟ ਲਗਾਉਣੇ ਬਹੁਤ ਜ਼ਰੂਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸੂਬੇ ਦੇ ਸਭ ਤੋਂ ਵੱਧ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਹਨ। ਫ਼ਸਲ ਦਾ ਸਹੀ ਭਾਅ ਮਿਲਣ ਨਾਲ ਜੈਵਿਕ ਖੇਤੀ ਨੂੰ ਹੁਲਾਰਾ ਮਿਲੇਗਾ ਤੇ ਸੂਬਾ ਸਰਕਾਰ ਇਸ ਵੱਲ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: Natural Farming:ਹਰਿਆਣਾ ਵਿੱਚ ਜੈਵਿਕ ਖੇਤੀ ਲਈ ਬਣਾਏ ਜਾਣਗੇ 100 ਕਲਸਟਰ! ਸ਼ੁਰੂ ਕੀਤਾ ਗਿਆ ਸਿਖਲਾਈ ਪ੍ਰੋਗਰਾਮ
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਲਾਕੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ। ਇਸ ਤੋਂ ਇਲਾਵਾ ਧਾਲੀਵਾਲ ਨੇ ਆਰ-ਅਰਬਰਨ ਮਾਰਕੀਟ ਸੰਘੋਲ ਦੀਆਂ 12 ਦੁਕਾਨਾਂ ਤੇ ਸੈਨੇਟਰੀ ਪੈਡ ਮੇਕਿੰਗ ਤੇ ਪੈਕਿੰਗ ਯੂਨਿਟ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਧਾਲੀਵਾਲ ਨੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਲੋਕਾਂ ਨੂੰ ਆਮਦਨੀ ਭਰੇ ਸਰੋਤ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ।
Summary in English: Organic farming is the main need of the hour, now organic farming farmers in Punjab will benefit