Punjab News: ਭਗਵੰਤ ਮਾਨ ਦੀ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦੇਵੇਗੀ। ਇਸ ਸਕੀਮ ਲਈ ਸਰਕਾਰ ਨੇ ਪੋਰਟਲ (Portal) ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ।
Paddy Cultivation: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ CM ਭਗਵੰਤ ਮਾਨ ਨੇ ਅਹਿਮ ਫੈਸਲਾ ਲਿਆ ਹੈ। ਭਗਵੰਤ ਮਾਨ ਦੀ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦੇਵੇਗੀ। ਭਗਵੰਤ ਮਾਨ ਨੇ ਇਸ ਸਕੀਮ ਲਈ ਪੋਰਟਲ (Portal) ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਜੋ ਕਿਸਾਨ ਇਸ ਸਕੀਮ (scheme) ਦਾ ਲਾਭ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੈੱਬਸਾਈਟ 'ਤੇ ਰਜਿਸਟਰ ਕਰਨਾ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਭਗਵੰਤ ਮਾਨ ਨੇ ਕਿਹਾ, “ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦਸਿਆ ਕਿ ਇਸ ਸਕੀਮ ਲਈ ਇੱਕ ਪੋਰਟਲ (Portal) ਲਾਂਚ ਕੀਤਾ ਹੈ ਜਿੱਥੇ ਕਿਸਾਨ ਆਪਣਾ ਨਾਮ ਅਤੇ ਜਾਣਕਾਰੀ ਭਰ ਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।
ਸਰਕਾਰ ਵੱਲੋਂ ਦਾਅਵੇ
ਭਗਵੰਤ ਮਾਨ ਵੱਲੋਂ ਲਾਂਚ (launch) ਕੀਤਾ ਗਿਆ ਇਹ ਪੋਰਟਲ ਮੰਡੀ ਬੋਰਡ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕਦਾ ਹੈ।
ਇਸ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ ਪ੍ਰਤੀ ਏਕੜ ਲੇਬਰ ਦੀ ਲਾਗਤ ਚਾਰ ਹਜ਼ਾਰ ਰੁਪਏ ਤੱਕ ਘਟਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਤਿੰਨ ਹਜ਼ਾਰ ਅਧਿਕਾਰੀ ਤਾਇਨਾਤ ਕੀਤੇ ਹਨ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਗਰੁੱਪ ਸੀ ਅਤੇ ਡੀ ਦੀ ਭਰਤੀ 'ਚ ਪੰਜਾਬੀ ਭਾਸ਼ਾ ਦਾ ਟੈਸਟ ਦੇਣਾ ਲਾਜ਼ਮੀ!
ਝੋਨੇ ਦੀ ਸਿੱਧੀ ਬਿਜਾਈ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 'ਆਪ' ਸਰਕਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਵਾਪਸ ਲੈ ਲਿਆ।
Summary in English: Paddy Cultivation: Portal for Direct Paddy Sowing Registration Launched!