ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵਿਕਾਸ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ 'ਚ ਜੰਗੀ ਪੱਧਰ 'ਤੇ ਕੰਮ ਜਾਰੀ ਹਨ। ਇਸ ਦੇ ਮੱਦੇਨਜ਼ਰ ਸੂਬੇ ਵਿੱਚ ਚੱਲ ਰਹੇ ਕੰਮਾਂ ਨੂੰ ਇੱਕ ਤੋਂ ਬਾਅਦ ਇੱਕ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵਿਕਾਸ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾਂ ਵਿੱਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ। ਇੱਕ ਮੀਟਿੰਗ ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ 'ਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਗੱਲਬਾਤ ਕੀਤੀ ਅਤੇ ਹੁਕਮ ਜਾਰੀ ਕੀਤੇ।
ਅੱਗੇ ਬੋਲਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਰਿਪੋਰਟ ਦੀ ਜਲਦੀ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ਼ ਸਮਾਂ ਰਹਿੰਦਿਆਂ ਪੂਰੇ ਕਰ ਲਏ ਜਾਣ।

ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ 'ਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ, ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ‘ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ।
ਇਹ ਵੀ ਪੜ੍ਹੋ: ਨਕਲੀ ਬੀਜ ਵੇਚਣ ਵਾਲੇ ਹੋ ਜਾਣ ਸਾਵਧਾਨ! ਸਰਕਾਰ ਵੱਲੋਂ ਪੰਜਾਬ ਬੀਜ ਐਕਟ 'ਚ ਸੋਧ ਕਰਨ ਦੀ ਤਿਆਰੀ: ਧਾਲੀਵਾਲ

ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ ਵਿਚੋਂ 42000 ਏਕੜ ਵਾਹੀਯੋਗ ਹੈ। ਇਨਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਵਿਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਕੁਲਦੀਪ ਧਾਲੀਵਾਲ ਨੇ ਇੰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰਕਿਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ 'ਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜ਼ਲਾਸਾਂ ਦੀ ਵੀਡੀਓ ਗ੍ਰਾਫੀ ਅਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਕੀਤੀ ਜਾਵੇਗੀ।
Summary in English: Punjab government is committed to complete development targets in villages in a timely manner, instructions given to the officials