Punjab News: ਪਾਕਿਸਤਾਨ ਤੋਂ ਡਰੋਨ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਵੱਧ ਰਹੀਆਂ ਗਤੀਵਿਧੀਆਂ ਵਿਚਾਲੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਤਿਆਰੀ ’ਚ ਹਨ। ਮਿਲੀ ਜਾਣਕਾਰੀ ਮੁਤਾਬਿਕ 1 ਤੋਂ 2 ਫਰਵਰੀ ਤੱਕ ਰਾਜਪਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆ ਦਾ ਦੌਰਾ ਕਰਨਗੇ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ਦਾ ਦੋ ਦਿਨਾਂ ਦਾ ਦੌਰਾ ਕਰਨਗੇ। ਦੱਸ ਦੇਈਏ ਕਿ ਲੰਘੇ 10 ਮਹੀਨਿਆਂ ਦੌਰਾਨ ਰਾਜਪਾਲ ਦਾ ਇਹ ਤੀਸਰਾ ਦੌਰਾ ਹੈ। ਦੱਸ ਦੇਈਏ ਕਿ ਪੰਜਾਬ ਰਾਜ ਭਵਨ ਨੇ ਬਨਵਾਰੀ ਲਾਲ ਪੁਰੋਹਿਤ ਦੇ ਇਸ ਦੋ ਰੋਜ਼ਾ ਦੌਰੇ ਸਬੰਧੀ ਪੂਰੇ ਵੇਰਵੇ ਸੂਬਾ ਸਰਕਾਰ ਨੂੰ ਭੇਜ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਇਹ ਦੌਰਾ 1 ਫਰਵਰੀ 2023 ਤੋਂ ਸ਼ੁਰੂ ਹੋਵੇਗਾ। ਵੇਰਵਿਆਂ ਅਨੁਸਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰੇ ਦੌਰਾਨ ਸਰਪੰਚਾਂ ਨਾਲ ਮੁਲਾਕਾਤ ਕਰਨਗੇ ਅਤੇ ਹਰ ਜ਼ਿਲ੍ਹੇ ਵਿਚ ਪ੍ਰੈੱਸ ਵਾਰਤਾ ਵੀ ਕਰਨਗੇ।
ਵੇਰਵਿਆਂ ਅਨੁਸਾਰ:
● ਜਾਣਕਾਰੀ ਮੁਤਾਬਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰੇ ਦੌਰਾਨ ਸਰਪੰਚਾਂ ਨਾਲ ਮੁਲਾਕਾਤ ਕਰਨਗੇ ਅਤੇ ਹਰ ਜ਼ਿਲ੍ਹੇ ਵਿੱਚ ਪ੍ਰੈੱਸ ਵਾਰਤਾ ਵੀ ਕਰਨਗੇ।
● 1 ਫਰਵਰੀ ਨੂੰ ਰਾਜਪਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕਰਨਗੇ।
● 2 ਫਰਵਰੀ ਨੂੰ ਰਾਜਪਾਲ ਫਿਰੋਜ਼ਪੁਰ ਵਿਖੇ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।
● ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਪਾਕਿਸਤਾਨ ਤੋਂ ਡਰੋਨ, ਡਰੱਗਜ਼ ਅਤੇ ਹਥਿਆਰਾਂ ਦੀ ਸਪਲਾਈ ਦੀਆਂ ਵਧਦੀਆਂ ਘਟਨਾਵਾਂ ‘ਤੇ ਚਰਚਾ ਕੀਤੀ ਜਾਵੇਗੀ।
● ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਦੌਰੇ ਲਈ ਹੈਲੀਕਾਪਟਰ ਮੁਹੱਈਆ ਕਰਾਇਆ ਗਿਆ ਹੈ।
ਲੰਘੇ 10 ਮਹੀਨਿਆਂ ਦੌਰਾਨ ਤੀਸਰਾ ਦੌਰਾ
● ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਪਹਿਲਾ ਦੌਰਾ ਅਪਰੈਲ 2022 ਵਿੱਚ ਕੀਤਾ ਸੀ। ਉਸ ਵੇਲੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਗਏ ਸਨ।
● ਰਾਜਪਾਲ ਨੇ ਦੂਸਰਾ ਦੌਰਾ ਸਤੰਬਰ 2022 ਵਿੱਚ ਕੀਤਾ ਸੀ, ਜਦੋਂ ਉਨ੍ਹਾਂ ਪੰਜਾਬ ਸਰਕਾਰ ਨੂੰ ਅਸਿੱਧੇ ਤੌਰ 'ਤੇ ਨਿਸ਼ਾਨੇ 'ਤੇ ਲਿਆ ਸੀ।
ਇਹ ਵੀ ਪੜ੍ਹੋ : PUNJAB KISAN MELA 2023: ਮਾਰਚ 'ਚ ਇਨ੍ਹਾਂ ਥਾਵਾਂ 'ਤੇ ਹੋਣਗੇ "ਕਿਸਾਨ ਮੇਲੇ", ਦੇਖੋ ਪ੍ਰੋਗਰਾਮਾਂ ਦੀ ਸੂਚੀ
ਮੁੱਖ ਸਕੱਤਰ ਵੱਲੋਂ ਤਿਆਰੀ ਮੀਟਿੰਗ
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਰਾਜਪਾਲ ਦੇ ਸਰਹੱਦੀ ਖੇਤਰ ਦੇ ਦੌਰੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲੀ ਮੀਟਿੰਗ ਕੀਤੀ ਹੈ। ਮੁੱਖ ਸਕੱਤਰ ਨੇ ਰਾਜਪਾਲ ਦੇ ਦੌਰੇ ਨੂੰ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਰ ਤਰ੍ਹਾਂ ਦੇ ਢੁੱਕਵੇਂ ਇੰਤਜ਼ਾਮ ਕਰਨ ਦੀ ਹਦਾਇਤ ਵੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਰਾਜਪਾਲ 1 ਫਰਵਰੀ ਨੂੰ ਪੰਜਾਬ ਸਰਕਾਰ ਦੇ ਹੈਲੀਕਾਪਟਰ 'ਤੇ ਚੰਡੀਗੜ੍ਹ ਤੋਂ ਪਠਾਨਕੋਟ ਜਾਣਗੇ। ਜਿੱਥੇ ਇੰਪਰੂਵਮੈਂਟ ਟਰੱਸਟ ਆਡੀਟੋਰੀਅਮ ਵਿੱਚ ਜ਼ਿਲ੍ਹੇ ਦੇ ਸਰਪੰਚਾਂ ਅਤੇ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮਿਲਣਗੇ।
Summary in English: Punjab Governor Banwarilal Purohit will visit the border districts on February 1 and 2