-
Home
-
ਕੈਪਟਨ ਸਰਕਾਰ : ਪੰਜਾਬ ਦੇ ਲੋਕ ਹੁਣ ਕਿਸੇ ਵੀ ਸਰਕਾਰੀ ਕੰਮ ਲਈ ਕਰ ਸਕਣਗੇ ਆਨਲਾਈਨ ਸ਼ਿਕਾਇਤ
ਹੁਣ ਪੰਜਾਬ ਦੇ ਲੋਕ ਕਿਸੇ ਵੀ ਸਰਕਾਰੀ ਕੰਮ ਲਈ ਆਨਲਾਈਨ ਸ਼ਿਕਾਇਤ ਕਰ ਸਕਣਗੇ। ਇਸ ਦਾ ਨਿਬੇੜਾ ਵੀ ਆਨਲਾਈਨ ਹੋਏਗਾ ਜਿਸ ਨਾਲ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਘੱਟ ਹੋਏਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਡਿਜ਼ੀਟਲ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀਜੀਆਰਐਸ) ਦੀ ਸ਼ੁਰੂਆਤ ਕੀਤੀ ਹੈ।

ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜ਼ੇਸ਼ਨ ਲਈ ਅਹਿਮ ਸਾਬਤ ਹੋਵੇਗਾ।
ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in. ’ਤੇ ਜਮ੍ਹਾਂ ਕਰਵਾ ਸਕਦੇ ਹਨ।
Summary in English: punjab people can now make complaints against any govt office online