Urdu Language: ਪੰਜਾਬ ਸਰਕਾਰ ਨਾ ਸਿਰਫ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਉਪਰਾਲੇ ਕਰ ਰਹੀ ਹੈ, ਸਗੋਂ ਹੋਰ ਭਾਸ਼ਾਵਾਂ ਨੂੰ ਵੀ ਪ੍ਰਫੁੱਲਿਤ ਕਰਨ ਵੱਲ ਧਿਆਨ ਦੇ ਰਹੀ ਹੈ। ਦਰਅਸਲ, ਪੰਜਾਬ ਵਿੱਚ ਸਾਹਿਤਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਦਫਤਰਾਂ ਵਿੱਚ ਉਰਦੂ ਕੋਰਸ ਦਾ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਵਿੱਚ ਉਰਦੂ ਦੀ ਸਿਖਲਾਈ ਲਈ ਉਰਦੂ ਕਲਾਸਾਂ ਦਾ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸਦੇ ਮੱਦੇਨਜ਼ਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਇਸੇ ਸੈਸ਼ਨ ਤੋਂ ਹੀ ਉਰਦੂ ਦੀ ਸਿਖਲਾਈ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਕੋਰਸ ਦਫ਼ਤਰੀ ਕੰਮਕਾਜੀ ਦਿਨਾਂ ਵਿੱਚ ਸ਼ਾਮ 5.15 ਵਜੇ ਤੋਂ ਸ਼ਾਮ 6.15 ਵਜੇ ਤੱਕ ਕਰਵਾਏ ਜਾਣਗੇ।
ਸੰਦੀਪ ਸਿੰਘ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਸਿੱਖਣ ਦੇ ਚਾਹਵਾਨਾਂ ਲਈ ਉਰਦੂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।
ਇਹ ਵੀ ਪੜ੍ਹੋ : Good News: ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ ਲਈ ਮਿਲੇਗੀ ਹਰ ਸੰਭਵ ਮਦਦ
ਉਰਦੂ ਸਿੱਖਣ ਦੇ ਚਾਹਵਾਨ ਉਮੀਦਵਾਰ ਇਸ ਕੋਰਸ ਲਈ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 23 ਦੇ ਦਫ਼ਤਰ ਤੋਂ ਮੁਫ਼ਤ ਦਾਖਲਾ ਕਾਰਡ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੀਏਯੂ ਵੱਲੋਂ ਪੇਂਡੂ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੀ ਮਿਤੀ 10 ਜੁਲਾਈ 2023 ਹੈ ਅਤੇ ਵਧੇਰੇ ਜਾਣਕਾਰੀ ਲਈ ਸੰਦੀਪ ਸਿੰਘ ਰਿਸਰਚ ਅਫ਼ਸਰ ਦੇ ਮੋਬਾਈਲ ਨੰਬਰ 84376-26373 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ (District Public Relations Office Shaheed Bhagat Singh Nagar)
Summary in English: Start enrolling in Urdu learning class