Wheat Import: ਕਣਕ ਭਾਰਤ ਦੀ ਮੁੱਖ ਫ਼ਸਲ ਮੰਨੀ ਜਾਂਦੀ ਹੈ, ਜੋ ਅਕਤੂਬਰ ਅਤੇ ਨਵੰਬਰ ਵਿੱਚ ਬੀਜੀ ਜਾਂਦੀ ਹੈ ਅਤੇ ਮਾਰਚ-ਅਪ੍ਰੈਲ ਵਿੱਚ ਕਟਾਈ ਕੀਤੀ ਜਾਂਦੀ ਹੈ। ਇਸ ਦੌਰਾਨ ਕਣਕ ਬਾਰੇ ਖ਼ਬਰਾਂ ਆਈਆਂ ਕਿ ਭਾਰਤ ਕਣਕ ਦੀ ਦਰਾਮਦ ਕਰ ਸਕਦਾ ਹੈ। ਪਰ ਸਰਕਾਰ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ।
Wheat Export India: ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੀਡੀਆ ਦੇ ਸਾਰੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਭਾਰਤ ਕੋਲ ਪਹਿਲਾਂ ਹੀ ਆਪਣੀ ਆਬਾਦੀ ਦਾ ਢਿੱਡ ਭਰਨ ਲਈ ਲੋੜੀਂਦੀ ਕਣਕ ਹੈ ਅਤੇ ਬਾਹਰੋਂ ਆਯਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਵਿੱਚ ਦੇਸ਼ ਵਾਸੀਆਂ ਨੂੰ ਖਾਣ ਲਈ ਲੋੜੀਂਦੀ ਕਣਕ ਨਹੀਂ ਹੈ। ਜਿਸ ਕਾਰਨ ਕਣਕ ਦੀਆਂ ਕੀਮਤਾਂ ਵਧ ਸਕਦੀਆਂ ਹਨ ਅਤੇ ਇਹੀ ਕਾਰਨ ਹੈ ਕਿ ਸਰਕਾਰ ਕਣਕ ਦੀ ਦਰਾਮਦ ਕਰ ਸਕਦੀ ਹੈ।
ਮੌਸਮ ਤੋਂ ਪ੍ਰਭਾਵਿਤ ਕਣਕ ਦੀ ਫ਼ਸਲ
ਕਣਕ ਦੀ ਫ਼ਸਲ ਗਰਮੀ ਦੀ ਲਪੇਟ ਵਿੱਚ ਆ ਗਈ ਹੈ, ਜਿਸ ਕਾਰਨ ਸ਼ੁਰੂ ਵਿੱਚ ਹੀ ਗਰਮੀ ਕਾਰਨ ਕਣਕ ਦੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਸੀਜ਼ਨ ਵਿੱਚ ਹੁਣ ਤੱਕ 106.84 ਮਿਲੀਅਨ ਟਨ ਕਣਕ ਦੀ ਪੈਦਾਵਾਰ ਹੋ ਚੁੱਕੀ ਹੈ। ਜਿਸ ਕਾਰਨ ਸਰਕਾਰ ਵੱਲੋਂ ਕਣਕ ਦਰਾਮਦ ਕੀਤੇ ਜਾਣ ਦਾ ਖਦਸ਼ਾ ਸੀ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਮਿਲ ਰਹੀ ਹੈ 9000 ਰੁਪਏ ਪ੍ਰਤੀ ਏਕੜ ਦੀ ਗ੍ਰਾਂਟ, ਹੁਣੇ ਚੁੱਕੋ ਲਾਭ
ਮਈ ਤੋਂ ਕਣਕ ਦੀ ਬਰਾਮਦ 'ਤੇ ਪਾਬੰਦੀ ਜਾਰੀ
ਦੱਸ ਦਈਏ ਕਿ ਸਰਕਾਰ ਨੇ ਇਸ ਸਾਲ ਮਈ ਮਹੀਨੇ ਤੋਂ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਿਆ, ਜਦੋਂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਅਚਾਨਕ ਉਛਾਲ ਆਇਆ।
Summary in English: Wheat Export India does not need to import wheat, Know the government's side!