ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ ਜਿਸ ਤੋਂ ਭੋਜਨ,ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਂਦੇ ਪਦਾਰਥ ਪ੍ਰਾਪਤ ਹੁੰਦੇ ਹਨ।
ਹਰ ਸਾਲ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਮਨਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ ਸਾਡਾ ਭਵਿੱਖ ਸਿਹਤਮੰਦ ਮਿੱਟੀ 'ਤੇ ਨਿਰਭਰ ਕਰਦਾ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਤੁਸੀਂ ਕਿੰਨੀ ਵਾਰ ਆਪਣੇ ਪੈਰਾਂ ਹੇਠਲੀ ਜ਼ਮੀਨ ਦੀ ਕਦਰ ਕਰਦੇ ਹੋ? ਮਿੱਟੀ ਤੋਂ ਬਿਨਾਂ ਸੰਸਾਰ ਵਿੱਚ ਭੋਜਨ ਸੁਰੱਖਿਆ ਨਹੀਂ ਹੋ ਸਕਦੀ। ਇਸ ਕਾਰਨ ਇਹ ਦਿਨ ਮਿੱਟੀ ਪ੍ਰਬੰਧਨ ਦੀ ਮਹੱਤਤਾ ਅਤੇ ਇਸ ਨੂੰ ਇਸ ਤਰ੍ਹਾਂ ਰੱਖਣ ਲਈ ਸਮਰਪਿਤ ਹੈ।
ਮਿੱਟੀ, ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਹੈ। ਮਿੱਟੀ ਦੀ ਮਹੱਤਤਾ ਨੂੰ ਯਾਦ ਕਰਨ ਅਤੇ ਲੋਕਾਂ ਨੂੰ ਇਸ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਅਧੀਨ ਕੰਮ ਕਰ ਰਹੀਆਂ ਅੰਤਰਰਾਸ਼ਟਰੀ ਸੰਸਥਾਵਾਂ 5 ਦਸੰਬਰ ਵਾਲੇ ਦਿਨ ਮਿੱਟੀ ਦਿਵਸ ਮਨਾਉਂਦੀਆਂ ਹਨ। ਇਸ ਦਾ ਮਕਸਦ ਭੂਮੀ ਸੰਭਾਲ ਅਤੇ ਟਿਕਾਊ ਪ੍ਰਬੰਧਨ ਵੱਲ ਲੋਕਾਂ ਦਾ ਧਿਆਨ ਦਿਵਾਉਣਾ ਹੈ।
5 ਦਸੰਬਰ ਨੂੰ ਦੁਨੀਆ ਭਰ ਵਿੱਚ ਵਿਸ਼ਵ ਮਿੱਟੀ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ ਜਿਸ ਤੋਂ ਭੋਜਨ,ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਂਦੇ ਪਦਾਰਥ ਪ੍ਰਾਪਤ ਹੁੰਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ ਹੈ। ਮਿੱਟੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸਵ ਮਿੱਟੀ ਦਿਵਸ ਮਨਾਇਆ ਜਾਵੇ, ਤਾਂ ਜੋ ਕਿਸਾਨਾਂ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੁਕਤਾ ਪੈਦਾ ਕੀਤੀ ਜਾ ਸਕੇ।
ਵਿਸ਼ਵ ਮਿੱਟੀ ਦਿਵਸ ਦਾ ਇਤਿਹਾਸ
ਵਿਸ਼ਵ ਪੱਧਰ 'ਤੇ ਮਿੱਟੀ ਲਈ ਜਸ਼ਨ ਮਨਾਉਣਾ ਇਸ ਮਹੀਨੇ ਯਾਨੀ ਦਸੰਬਰ 2013 ਤੋਂ ਸ਼ੁਰੂ ਹੋਇਆ। ਜਦੋਂ ਸੰਯੁਕਤ ਰਾਸ਼ਟਰ ਮਹਾਸਭਾ ਨੇ 68ਵੀਂ ਜਨਰਲ ਅਸੈਂਬਲੀ ਦੀ ਮੀਟਿੰਗ ਦੌਰਾਨ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ। ਹਾਲਾਂਕਿ, ਇਸ ਦਿਨ ਨੂੰ ਮਨਾਉਣ ਦੀ ਸਿਫਾਰਿਸ਼ ਸਾਲ 2002 ਤੋਂ ਹੀ ਸ਼ੁਰੂ ਹੋ ਗਈ ਸੀ। ਜਦੋਂ ਇੰਟਰਨੈਸ਼ਨਲ ਯੂਨੀਅਨ ਆਫ ਸੋਇਲ ਸਾਇੰਸ ਨੇ ਪਹਿਲੀ ਵਾਰ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਮਨਾਉਣ ਦੀ ਸਿਫਾਰਸ਼ ਕੀਤੀ ਸੀ। ਬਾਅਦ ਵਿੱਚ, 2013 ਵਿੱਚ, ਇਸ ਦਿਨ ਨੂੰ ਸਰਬਸੰਮਤੀ ਨਾਲ ਸਰਕਾਰੀ ਤੌਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇੱਕ ਸਾਲ ਬਾਅਦ, 5 ਦਸੰਬਰ 2014 ਨੂੰ ਪਹਿਲੀ ਵਾਰ ਪੂਰੀ ਦੁਨੀਆ ਵਿੱਚ ਮਿੱਟੀ ਦਿਵਸ ਮਨਾਇਆ ਗਿਆ।
ਤੇਜ਼ੀ ਨਾਲ ਬੰਜਰ ਹੁੰਦੀ ਜਾ ਰਹੀ ਹੈ ਧਰਤੀ
ਜਿਹੜੀ ਜ਼ਮੀਨ ਕਦੇ ਉਪਜਾਊ ਹੁੰਦੀ ਸੀ ਤੇ ਜਿੱਥੇ ਕਦੇ ਹਰਿਆਲੀ ਹੀ ਹੁੰਦੀ ਸੀ, ਅੱਜ ਤੇਜ਼ੀ ਨਾਲ ਬੰਜਰ ਹੁੰਦੀ ਜਾ ਰਹੀ ਹੈ। ਵਾਤਾਵਰਣ ਦਾ ਇਹ ਸਾਰਾ ਚੱਕਰ ਇੱਕ ਦੂਜੇ ਨਾਲ ਜੁੜਿਆ ਹੋਇਆ ਹੈ ਅਤੇ ਇਹੀ ਕਾਰਨ ਹੈ ਕਿ ਖੇਤੀਬਾੜੀ ਮਿੱਟੀ ਦੀ ਵਿਗੜ ਰਹੀ ਸਿਹਤ ਤੋਂ ਅਛੂਤ ਨਹੀਂ ਰਹੀ ਹੈ। ਵੈਸੇ ਤਾਂ ਸਿਰਫ਼ ਪ੍ਰਦੂਸ਼ਣ ਨੂੰ ਹੀ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਕਿਸਾਨ ਭਰਾਵਾਂ ਨੇ ਖੁਦ ਰਸਾਇਣਕ ਖਾਦਾਂ, ਕੀਟਨਾਸ਼ਕਾਂ ਅਤੇ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਵਸਤਾਂ ਦੀ ਵਰਤੋਂ ਕਰਕੇ ਜ਼ਮੀਨ ਨੂੰ ਬੰਜਰ ਬਣਾਉਣ ਦਾ ਕੰਮ ਕੀਤਾ ਹੈ।
ਇਹ ਵੀ ਪੜ੍ਹੋ: Bhopal Gas Tragedy: ਚਾਰ ਦਹਾਕਿਆਂ ਬਾਅਦ ਵੀ ਲੋਕ ਨਹੀਂ ਭੁੱਲੇ ''ਭੋਪਾਲ ਗੈਸ ਤ੍ਰਾਸਦੀ''
ਮਿੱਟੀ ਦੀ ਮਹੱਹਤਾ ਨੂੰ ਸਮਝਣਾ ਜ਼ਰੂਰੀ
ਜੇਕਰ ਭਵਿੱਕ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ। ਮਿੱਟੀ ਵਿੱਚ ਮਿੱਤਰ ਸੂਖਮ ਜੀਵ ਖਤਮ ਹੋਣ ਕਾਰਨ ਮਿੱਟੀ ਮੁਰਦਾ ਹਾਲਤ ਵਿੱਚ ਹੋ ਰਹੀ ਹੈ। ਰਸਾਇਣਕ ਖਾਦਾਂ ਦੀ ਲਗਾਤਾਰ ਅਤੇ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਮਿੱਟੀ ਦੇ ਭੌਤਿਕੀ, ਰਸਾਇਣਕ ਅਤੇ ਜੈਵਿਕ ਗੁਣਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਕਿਸਾਨਾਂ ਦੁਆਰਾ ਫਸਲਾ ਤੋਂ ਵਧੇਰੇ ਮੁਨਾਫੇ ਦੇ ਲਾਲਚ ਵੱਸ ਖੇਤਾਂ ਵਿੱਚ ਅੰਨੇ ਵਾਹ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਮਿੱਠੀ ਖੁਸ਼ਬੋ ਦਿੰਦੀ ਮਿੱਟੀ ਇੰਨੀ ਪ੍ਰਦੂਸ਼ਿਤ ਹੋ ਚੁੱਕੀ ਹੈ ਕਿ ਬਿਨਾਂ ਖਾਦ ਦੀ ਵਰਤੋਂ ਕੀਤਿਆਂ ਫਸਲਾਂ ਦੀ ਕਾਸ਼ਤ ਕਰਨਾ ਅਸੰਭਵ ਹੋ ਗਿਆ ਹੈ।
ਵਾਤਾਵਰਣ ਵਿੱਚ ਬਦਲਾਅ
ਵਾਤਾਵਰਣ ਵਿੱਚ ਆ ਰਹੇ ਬਦਲਾਅ ਦੇ ਪ੍ਰਭਾਵ ਪਹਿਲਾਂ ਹੀ ਸਾਡੇ ਸਾਹਮਣੇ ਹਨ ਜਿਸ ਨਾਲ ਕਿਧਰੇ ਹੜ ਅਤੇ ਕਿਧਰੇ ਸੋਕਾ ਪੈ ਰਿਹਾ ਹੈ। ਮਾਹਿਰਾਂ ਦਾ ਅਨੁਮਾਨ ਹੈ ਕਿ ਮੌਸਮੀ ਤਬਦੀਲੀਆਂ ਕਾਰਨ ਸੰਨ 2050 ਤੱਕ ਗਰਮੀਆਂ ਦਾ ਤਾਪਮਾਨ 3.2 ਡਿਗਰੀ ਸੈਂਟੀ ਗ੍ਰੇਡ ਅਤੇ ਸੰਨ 2080 ਤੱਕ 4.5 ਡਿਗਰੀ ਸੈਂਟੀਗ੍ਰੇਡ ਵੱਧ ਜਾਵੇਗਾ। ਏਸ਼ੀਆ ਵਿੱਚ ਜੇਕਰ ਜਲਵਾਯੂ/ਮੌਸਮੀ ਤਬਦੀਲੀਆਂ ਨੂੰ ਰੋਕਿਆ ਗਿਆ ਤਾਂ ਖੇਤੀ ਪ੍ਰਣਾਲੀਆਂ ਕੰਮ ਕਰਨਾ ਬੰਦ ਕਰ ਦੇਣਗੀਆਂ। ਜਿਸ ਦੇ ਨਿਕਲਣ ਵਾਲੇ ਨਤੀਜਿਆਂ ਬਾਰੇ ਅਸੀ ਸਹਿਜੇ ਹੀ ਅੰਦਾਜਾ ਲਗਾ ਸਕਦੇ ਹਾਂ। ਸੋ ਉਪਰੋਕਤ ਕਾਰਨਾਂ ਨੂੰ ਮੁੱਖ ਰੱਖਦਿਆ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਿੰਡਾਂ, ਸ਼ਹਿਰਾਂ, ਸਕੂਲਾਂ, ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੁਕਤਾ ਪੈਦਾ ਕਰੀਏ ਤਾਂ ਜੋ ਭਵਿੱਖ ਦੀ ਖੇਤੀ ਨੂੰ ਪੈਦਾ ਹੋਣ ਵਾਲੇ ਖਤਰਿਆਂ ਨੂੰ ਘੱਟ ਕੀਤਾ ਜਾ ਸਕੇ, ਇਸ ਦੇ ਨਾਲ ਹੀ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਨੂੰ ਵੀ ਸੁਰੱਖਿਅਤ ਕੀਤਾ ਜਾ ਸਕੇ।
Summary in English: World Soil Day: Nature's precious gift "soil", know why World Soil Day is celebrated only on December 5?