Weather Forecast: ਮੌਸਮ ਵਿਭਾਗ ਨੇ ਹਾਲੇ ਕੁਝ ਹੋਰ ਦਿਨ ਮੀਂਹ ਦਾ ਦੌਰ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕੁਝ ਸੂਬਿਆਂ ਵਿੱਚ ਰੈੱਡ ਅਲਰਟ, ਕੁਝ ਵਿੱਚ ਔਰੇਂਜ ਅਲਰਟ ਘੋਸ਼ਿਤ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਤੇਲੰਗਾਨਾ, ਵਿਦਰਭ, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਬਹੁਤ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸ਼ਨੀਵਾਰ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 01 ਅਗਸਤ ਤੱਕ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਪੂਰੇ ਸੂਬੇ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਹੋਣ ਦੇ ਆਸਾਰ ਜਤਾਏ ਹਨ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 1 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਹੋਣ ਦੇ ਆਸਾਰ ਜਤਾਏ ਹਨ।
ਇਹ ਵੀ ਪੜ੍ਹੋ : Weather Today: ਮੌਨਸੂਨ ਮੁੜ ਸਰਗਰਮ, ਜਾਣੋ 30 ਜੁਲਾਈ ਤੱਕ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੇਲੰਗਾਨਾ, ਵਿਦਰਭ, ਕੋਂਕਣ ਅਤੇ ਗੋਆ, ਮੱਧ ਪ੍ਰਦੇਸ਼ ਅਤੇ ਤੱਟਵਰਤੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਪੂਰਬੀ ਰਾਜਸਥਾਨ, ਛੱਤੀਸਗੜ੍ਹ ਅਤੇ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਦੱਖਣੀ ਛੱਤੀਸਗੜ੍ਹ, ਪੱਛਮੀ ਬੰਗਾਲ, ਤੱਟਵਰਤੀ ਉੜੀਸਾ, ਕੇਰਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੁਜਰਾਤ, ਝਾਰਖੰਡ, ਦੱਖਣੀ ਹਰਿਆਣਾ, ਬਿਹਾਰ, ਦੱਖਣੀ ਪੰਜਾਬ, ਲਕਸ਼ਦੀਪ, ਰਾਇਲਸੀਮਾ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Alert! Risk of heavy rain, change in weather from this day