Weather Forecast: ਉੱਤਰ ਭਾਰਤ 'ਚ ਪੈ ਰਹੇ ਮੀਂਹ ਦਾ ਦੌਰ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਪਿਛਲੇ 1-2 ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ। ਆਲਮ ਇਹ ਹੈ ਕਿ ਅਪ੍ਰੈਲ ਮਹੀਨੇ 'ਚ ਹੌਲੀ-ਹੌਲੀ ਗਰਮੀ ਆਪਣਾ ਜ਼ੋਰ ਫੜਦੀ ਜਾ ਰਹੀ ਹੈ, ਜਿਸਦੇ ਚਲਦਿਆਂ ਲੋਕ ਖੱਜਲ-ਖੁਆਰ ਹੋ ਰਹੇ ਹਨ। ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਹੋਰ ਵਧੇਗਾ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ-ਹਰਿਆਣਾ ਵਿੱਚ ਮੌਸਮ ਲਗਾਤਾਰ ਕਰਵਟ ਲੈ ਰਿਹਾ ਹੈ। ਇੱਕ ਪਾਸੇ ਜਿੱਥੇ ਮਾਰਚ ਮਹੀਨੇ 'ਚ ਭਾਰੀ ਮੀਂਹ ਪੈਣ ਕਾਰਨ ਅਪ੍ਰੈਲ ਮਹੀਨੇ 'ਚ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਸੀ। ਹੁਣ ਉੱਥੇ ਹੀ ਸ਼ਨੀਵਾਰ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਦੋਵੇਂ ਸੂਬਿਆਂ 'ਚ ਗਰਮੀ ਨੇ ਆਪਣਾ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ ਖ਼ਤਮ ਹੋਣ ਕਾਰਣ ਦੋਵੇਂ ਸੂਬਿਆਂ 'ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਪਰ ਅਗਲੇ ਹਫ਼ਤੇ ਮੌਸਮ ਵਿੱਚ ਫਿਰ ਤੋਂ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 9 ਅਤੇ 11 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਮਈ-ਜੂਨ 'ਚ ਪਵੇਗੀ Extreme Heat, ਅੱਜ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ Rain Alert
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਅਪ੍ਰੈਲ ਮਹੀਨੇ ਦੀ ਗੁਲਾਬੀ ਠੰਡ ਤੋਂ ਬਾਅਦ ਹੁਣ ਦਿੱਲੀ-ਐੱਨ.ਸੀ.ਆਰ ਗਰਮੀ ਦੀ ਮਾਰ ਝੱਲਣ ਨੂੰ ਮਜਬੂਰ ਹੈ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਗੱਲ ਐਤਵਾਰ ਦੀ ਕਰੀਏ ਤਾਂ ਕੱਲ੍ਹ ਦਾ ਦਿਨ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਮੌਸਮ ਵਿਭਾਗ ਦੀ ਮੰਨੀਏ ਤਾਂ 15 ਅਪ੍ਰੈਲ ਤੱਕ ਇਹ ਤਾਪਮਾਨ 37 ਡਿਗਰੀ ਨੂੰ ਪਾਰ ਕਰ ਜਾਵੇਗਾ।
ਉੱਤਰ ਪ੍ਰਦੇਸ਼ ਦਾ ਮੌਸਮ
ਉੱਤਰ ਪ੍ਰਦੇਸ਼ ਵਿੱਚ ਮੌਸਮ ਮੁੜ ਤੋਂ ਬਦਲ ਗਿਆ ਹੈ। ਇੱਥੇ ਮੀਂਹ ਦਾ ਸਿਲਸਿਲਾ ਰੁੱਕ ਗਿਆ ਹੈ ਅਤੇ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਸੂਬੇ ਦੇ ਸਾਰੇ ਖੇਤਰਾਂ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫਤੇ ਤੱਕ ਮੌਸਮ ਵਿੱਚ ਕੋਈ ਖਾਸ ਬਦਲਾਅ ਦੇਖਣ ਦੀ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : Punjab-Haryana Weather Update: ਅੱਜ ਤੋਂ ਮੌਸਮ 'ਚ ਵੱਡਾ ਬਦਲਾਅ, ਜਾਣੋ IMD ਦੀ ਵੱਡੀ ਅਪਡੇਟ
ਉੱਤਰਾਖੰਡ ਦਾ ਮੌਸਮ
ਗੱਲ ਉੱਤਰਾਖੰਡ ਸੂਬੇ ਦੀ ਕਰੀਏ ਤਾਂ ਇੱਥੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ, ਵਿਭਾਗ ਨੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਾਇਆ ਹੈ। ਦੱਸ ਦੇਈਏ ਕਿ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਤੇਜ਼ ਧੁੱਪ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।
Summary in English: Big Update: Torture of 35 degrees in North India, extreme heat will occur in May-June