Weather Forecast: ਉੱਤਰੀ ਭਾਰਤ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਇੱਥੇ ਦੇ ਜ਼ਿਆਦਾਤਰ ਸੂਬਿਆਂ ਵਿੱਚ ਹਨ੍ਹੇਰੀ ਅਤੇ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਗੱਲ ਪੰਜਾਬ-ਹਰਿਆਣਾ ਦੀ ਕਰੀਏ ਤਾਂ ਇਨ੍ਹਾਂ ਦੋਵੇਂ ਸੂਬਿਆਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਜਾਰੀ ਹੀਟਵੇਵ ਦੇ ਕਹਿਰ ਨੂੰ ਹੁਣ ਬ੍ਰੇਕ ਲੱਗ ਗਈ ਹੈ। ਇੱਥੇ ਜ਼ਿਆਦਾਤਰ ਇਲਾਕਿਆਂ ਵਿੱਚ ਪ੍ਰੀ-ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।
ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਸੰਕੇਤ ਦਿੱਤੇ ਹਨ।
ਦਿਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਲਗਾਤਾਰ ਪਈ ਲੂ ਅਤੇ ਅੱਤ ਦੀ ਗਰਮੀ ਤੋਂ ਫਿਲਹਾਲ ਲੋਕਾਂ ਨੂੰ ਰਾਹਤ ਮਿਲ ਗਈ ਹੈ। ਦਰਅਸਲ, ਵੀਰਵਾਰ ਨੂੰ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਨਾਲ ਗਰਮੀ ਦਾ ਕਹਿਰ ਰੁਕ ਗਿਆ ਅਤੇ ਮੌਸਮ ਸੁਹਾਵਣਾ ਹੋ ਗਿਆ। ਦੱਸ ਦੇਈਏ ਕਿ ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ, ਮੌਸਮ ਵਿਭਾਗ ਨੇ 22 ਤੋਂ 25 ਜੂਨ ਦਰਮਿਆਨ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਜਤਾਈ ਹੈ ਅਤੇ ਮੌਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ 25 ਜੂਨ ਤੋਂ ਬਾਅਦ ਸ਼ੁਰੂ ਹੋਣ ਦੇ ਸੰਕੇਤ ਦਿੱਤੇ ਹਨ। ਮੌਸਮ ਵਿਹਾਗ ਦਾ ਕਹਿਣਾ ਹੈ ਕਿ ਜੂਨ ਮਹੀਨੇ ਦੇ ਅੰਤ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਨੇ ਪੰਜਾਬ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹੀਟ ਵੇਵ ਵਰਗੇ ਹਾਲਾਤਾਂ ਤੋਂ ਰਾਹਤ ਮਿਲਣ ਦੀ ਖ਼ਬਰ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਕੁਝ ਸ਼ਹਿਰਾਂ 'ਚ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ, ਪਰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਵਿਭਾਗ ਮੁਤਾਬਕ ਇਸ ਵਾਰ ਦੇਸ਼ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੈ, ਇਸ ਕਾਰਨ ਪੰਜਾਬ ਵਿੱਚ 23 ਜੂਨ ਤੋਂ ਪ੍ਰੀ-ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮਾਲ ਹੀ ਮੌਸਮ ਵਿਭਾਗ ਨੇ ਮੌਨਸੂਨ 25 ਜੂਨ ਤੋਂ ਬਾਅਦ ਆਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ 21 ਜੂਨ ਨੂੰ ਅੰਮ੍ਰਿਤਸਰ, ਜਲੰਧਰ ਅਤੇ ਕਪੂਰਥਲਾ ਵਿੱਚ ਬੱਦਲਵਾਈ ਅਤੇ ਹੁਸ਼ਿਆਰਪੁਰ, ਬਰਨਾਲਾ, ਰੋਪੜ ਅਤੇ ਮੋਗਾ ਵਿੱਚ ਬੱਦਲਵਾਈ ਦੇ ਨਾਲ-ਨਾਲ ਹਲਕੀ ਬਾਰਿਸ਼ ਅਤੇ ਹਨੇਰੀ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ: Weather Today: ਲਗਾਤਾਰ ਇੱਕ ਮਹੀਨੇ ਤੱਕ ਚੱਲੀ ਲੂ, ਲੋਕਾਂ ਦੀ ਸਿਹਤ ਦੇ ਨਾਲ-ਨਾਲ ਖੇਤੀਬਾੜੀ ਅਤੇ ਵਾਤਾਵਰਨ ਪ੍ਰਭਾਵਿਤ, ਮੀਂਹ ਦੀਆਂ ਹਲਕੀ ਬੌਛਾਰਾਂ ਤੋਂ ਬਾਅਦ ਇਸ ਦਿਨ ਤੋਂ Monsoon ਸ਼ੁਰੂ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਬਿਹਾਰ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਦੱਖਣੀ ਉੜੀਸਾ, ਕੋਂਕਣ, ਗੋਆ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਲੱਦਾਖ, ਪੰਜਾਬ, ਹਰਿਆਣਾ, ਪੂਰਬੀ ਅਤੇ ਉੱਤਰ-ਪੱਛਮੀ ਰਾਜਸਥਾਨ, ਲਕਸ਼ਦੀਪ ਅਤੇ ਉੱਤਰ-ਪੂਰਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਭਾਰਤ ਸੰਭਵ ਹੈ।
ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਛਿਟਿਆ ਹੋਇਆ ਮੀਂਹ, ਹਨੇਰੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਹਾਲਾਂਕਿ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਹੀਟ ਵੇਵ ਦੇ ਹਾਲਾਤ ਸੰਭਵ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਹਰਿਆਣਾ ਅਤੇ ਦਿੱਲੀ ਦੇ ਅਲੱਗ-ਥਲੱਗ ਖੇਤਰਾਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ ਅਤੇ ਇਸ ਤੋਂ ਬਾਅਦ ਘੱਟ ਸਕਦੇ ਹਨ। ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਰਾਤਾਂ ਗਰਮ ਰਹਿਣ ਦੀ ਸੰਭਾਵਨਾ ਹੈ।
Summary in English: Break on Heatwave, now Monsoon is about to knock, Pre-monsoon active in Punjab from June 23