Today's Weather: ਭਾਰਤ ਦੇ ਕਈ ਸੂਬਿਆਂ 'ਚ ਫਿਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ 'ਤੇ ਇੱਕ ਘੱਟ ਦਬਾਅ ਦਾ ਖੇਤਰ ਵਿਕਸਿਤ ਹੋਇਆ ਹੈ। ਇਸ ਦਾ ਪ੍ਰਭਾਵ ਅਗਲੇ ਕੁਝ ਦਿਨਾਂ ਵਿੱਚ ਖਾਸ ਕਰਕੇ ਮੱਧ ਅਤੇ ਪੂਰਬੀ ਭਾਰਤ ਵਿੱਚ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਜਿਸਦੇ ਚਲਦਿਆਂ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
Punjab Weather: ਪੰਜਾਬ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਥਾਵਾਂ 'ਚ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਫਿਲਹਾਲ, ਮੌਸਮ ਵਿਭਾਗ ਨੇ 20 ਅਗਸਤ ਯਾਨੀ ਸ਼ਨੀਵਾਰ ਨੂੰ ਵੀ ਮੌਸਮ ਅਜਿਹਾ ਹੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ 21 ਅਤੇ 22 ਅਗਸਤ ਨੂੰ ਪੂਰੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Delhi-NCR Weather: ਦਿੱਲੀ-ਐਨਸੀਆਰ 'ਚ ਹੁੰਮਸ ਵਿਚਾਲੇ 20 ਅਗਸਤ ਦੀ ਸ਼ਾਮ ਤੋਂ ਮੌਸਮ ਫਿਰ ਕਰਵਟ ਲਵੇਗਾ ਅਤੇ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋ ਜਾਣਗੀਆਂ। ਮੌਸਮ ਵਿਭਾਗ ਮੁਤਾਬਿਕ 21 ਅਤੇ 22 ਅਗਸਤ ਦੌਰਾਨ ਮੀਂਹ ਵਧ ਸਕਦਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਇੱਕ ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ।
ਮੀਂਹ ਦੀਆਂ ਗਤੀਵਿਧੀਆਂ:
● ਦਿੱਲੀ 'ਚ 21 ਅਤੇ 22 ਅਗਸਤ ਨੂੰ bhari ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ 'ਚ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਅਗਲੇ 24 ਘੰਟਿਆਂ ਦੌਰਾਨ ਉੱਤਰਾਖੰਡ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
● ਮੱਧ ਪ੍ਰਦੇਸ਼ 'ਚ ਅਗਲੇ 48 ਘੰਟਿਆਂ ਬਾਅਦ ਮੌਸਮ ਵਿੱਚ ਮੁੜ ਬਦਲਾਅ ਆਉਣ ਦੀ ਸੰਭਾਵਨਾ ਹੈ।
● ਝਾਰਖੰਡ 'ਚ ਅਗਲੇ 24 ਤੋਂ 48 ਘੰਟਿਆਂ 'ਚ ਤੂਫਾਨ ਅਤੇ ਮੀਂਹ ਪੈ ਸਕਦਾ ਹੈ।
● ਮੌਸਮ ਵਿਭਾਗ ਮੁਤਾਬਕ ਬਿਹਾਰ ਦੇ ਕੁਝ ਹਿੱਸਿਆਂ 'ਚ ਅੱਜ ਤੇਜ਼ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼ 'ਚ ਅੱਜ ਤੋਂ ਬਾਰਿਸ਼ ਦਾ ਦੌਰ ਵਧਣ ਦੀ ਸੰਭਾਵਨਾ ਹੈ। 21 ਅਗਸਤ ਤੋਂ ਪੂਰੇ ਖੇਤਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਅੱਜ ਸੌਰਾਸ਼ਟਰ ਅਤੇ ਕੱਛ ਦੇ ਖੇਤਰਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
● ਗੁਜਰਾਤ ਅਤੇ ਓਡੀਸ਼ਾ 'ਚ ਨਦੀਆਂ ਦਾ ਪਾਣੀ ਉਛਾਲ 'ਤੇ ਹੈ।
● ਮਹਾਰਾਸ਼ਟਰ, ਕੋਂਕਣ ਅਤੇ ਗੋਆ 'ਚ 20 ਅਤੇ 21 ਅਗਸਤ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Weather Update: ਰਾਜਸਥਾਨ, ਗੁਜਰਾਤ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਅੱਜ ਦਾ ਮੌਸਮ
IMD Alert: ਮੌਸਮ ਵਿਭਾਗ ਦੇ ਅਨੁਸਾਰ ਗੰਗਾ ਦੇ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕੇਰਲ, ਤਾਮਿਲਨਾਡੂ, ਮੱਧ ਮਹਾਰਾਸ਼ਟਰ ਆਦਿ ਸੂਬਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਗੁਜਰਾਤ, ਅੰਡੇਮਾਨ ਆਦਿ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Change in weather again after Humidity, heavy rain will occur in next 24 hours