Weather Update: ਪਹਾੜਾਂ 'ਤੇ ਹੋ ਰਹੀ ਤਾਜ਼ਾ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਮੁੜ ਤੋਂ ਠੰਡ ਵੱਧ ਗਈ ਹੈ। ਠੰਡੀਆਂ ਹਵਾਵਾਂ ਕਾਰਨ ਨਾ ਸਿਰਫ ਪਹਾੜਾਂ ਨਾਲ ਲੱਗਦੇ ਸੂਬੇ ਠੰਡੇ ਹੋ ਰਹੇ ਹਨ, ਸਗੋਂ ਦਿਲੀ-ਰਾਜਸਥਾਨ ਤੱਕ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਗੱਲ ਹਰਿਆਣਾ-ਪੰਜਾਬ ਦੀ ਕਰੀਏ ਤਾਂ ਇੱਥੇ ਦੇ ਕਈ ਇਲਾਕਿਆਂ 'ਚ ਠੰਡ ਦਾ ਕਹਿਰ ਜਾਰੀ ਹੈ। ਸੋਮਵਾਰ ਨੂੰ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ, ਬਰਫਬਾਰੀ, ਗੜੇਮਾਰੀ ਅਤੇ ਠੰਡੀ ਹਵਾਵਾਂ ਦੇ ਨਜ਼ਾਰੇ ਦੇਖਣ ਨੂੰ ਮਿਲੇ। ਅੱਜ ਯਾਨੀ ਮੰਗਲਵਾਰ ਨੂੰ ਮੌਸਮ ਕਿਹੋ ਜਿਹਾ ਰਹੇਗਾ, ਆਓ ਜਾਣਦੇ ਹਾਂ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ...
ਪੰਜਾਬ ਦਾ ਮੌਸਮ (Punjab Weather)
ਪਹਾੜਾਂ ਨਾਲ ਲੱਗਦੇ ਸੂਬਿਆਂ 'ਚ ਠੰਡ ਦਾ ਕਹਿਰ ਅਜੇ ਵੀ ਜਾਰੀ ਹੈ। ਸਵੇਰੇ-ਸ਼ਾਮ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਤੋਂ ਬਾਅਦ ਠੰਡ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਸੂਬੇ ਵਿੱਚ ਸੋਮਵਾਰ ਦੁਪਹਿਰ ਤੋਂ ਬਾਅਦ ਹੋਈ ਹਲਕੀ ਬਾਰਿਸ਼ ਅਤੇ ਬੱਦਲਵਾਈ ਕਾਰਨ ਲੋਕ ਘਰਾਂ 'ਚ ਰਹਿਣ ਨੂੰ ਮਜਬੂਰ ਹੋ ਗਏ। ਫਿਲਹਾਲ, ਮੌਸਮ ਵਿਭਾਗ ਨੇ 4 ਫਰਵਰੀ ਤੋਂ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਨਵੀਂ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Forecast: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ 'ਚ ਮੀਂਹ, 2 ਫਰਵਰੀ ਤੋਂ ਖੁੱਲ੍ਹੇਗਾ ਮੌਸਮ
ਹਰਿਆਣਾ ਦਾ ਮੌਸਮ (Haryana Weather)
ਮੀਂਹ ਕਾਰਨ ਹਰਿਆਣਾ 'ਚ ਵੀ ਠੰਡ ਵੱਧ ਗਈ ਹੈ। ਇੱਕ ਪਾਸੇ ਜਿੱਥੇ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ, ਉੱਥੇ ਹੀ ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਮੀਂਹ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਖੜ੍ਹੀ ਕਣਕ ਅਤੇ ਸਰ੍ਹੋਂ ਦੀ ਫ਼ਸਲ ਲਈ ਵਰਦਾਨ ਸਾਬਤ ਹੋਵੇਗਾ। ਮੌਸਮ ਵਿਗਿਆਨੀਆਂ ਨੇ ਮੀਂਹ ਨਾਲ ਫ਼ਸਲਾਂ ਨੂੰ ਕੋਈ ਨੁਕਸਾਨ ਨਾ ਹੋਣ ਦੀ ਉਮੀਦ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 4 ਫਰਵਰੀ ਤੱਕ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ (Delhi-NCR Weather)
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਮੰਗਲਵਾਰ 31 ਜਨਵਰੀ ਨੂੰ ਦਿੱਲੀ-ਐੱਨ.ਸੀ.ਆਰ 'ਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਹਾਲਾਂਕਿ, ਸਾਰਾ ਦਿਨ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਕਾ ਕਹਿਣਾ ਹੈ ਕਿ ਠੰਡੀ ਹਵਾ 1 ਫਰਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ, ਪਰ 4 ਫਰਵਰੀ ਨੂੰ ਅਗਲੀ ਪੱਛਮੀ ਗੜਬੜੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ।
ਇਹ ਵੀ ਪੜ੍ਹੋ : Punjab-Haryana Alert! ਅੱਜ ਕਈ ਥਾਵਾਂ 'ਤੇ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ, ਜਾਣੋ ਮੌਸਮ ਅਪਡੇਟ
ਉੱਤਰ ਪ੍ਰਦੇਸ਼ ਦਾ ਮੌਸਮ (UP Weather)
ਸੋਮਵਾਰ ਨੂੰ ਉੱਤਰ ਪ੍ਰਦੇਸ਼ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ, ਜੋ ਮੰਗਲਵਾਰ ਦੀ ਸਵੇਰ ਤੱਕ ਜਾਰੀ ਰਹੀਆਂ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ।
ਬਿਹਾਰ ਦਾ ਮੌਸਮ (Bihar Weather)
ਬਿਹਾਰ ਦੇ ਤਾਪਮਾਨ 'ਚ ਉਤਰਾਅ-ਚੜ੍ਹਾਅ ਵਾਲੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਕੁਝ ਜ਼ਿਲ੍ਹਿਆਂ ਦਾ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਸੂਬੇ 'ਚ ਧੁੰਦ ਦਾ ਪ੍ਰਭਾਵ ਜਾਰੀ ਰਹੇਗਾ, ਜਿਸ ਨਾਲ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
Summary in English: Changed weather pattern, know new forecast of weather department