ਦਸੰਬਰ ਦੀ ਸ਼ੁਰੂਆਤ ਤੋਂ ਉੱਤਰ ਭਾਰਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਦੱਖਣ ਦੇ ਕੁਝ ਸੂਬਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਰਹੇਗਾ।

ਕਿਤੇ ਠੰਢ - ਕਿਤੇ ਮੀਂਹ
Weather Today: ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ, ਕੇਰਲ ਸਮੇਤ ਕੁਝ ਸੂਬਿਆਂ ਵਿੱਚ ਅਗਲੇ ਪੰਜ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, ਦਸੰਬਰ ਦੀ ਸ਼ੁਰੂਆਤ ਤੋਂ ਉੱਤਰ ਭਾਰਤ ਦੇ ਪੰਜਾਬ, ਹਰਿਆਣਾ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਠੰਢ 'ਚ ਵਾਧਾ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ।
ਪੰਜਾਬ 'ਚ ਧੁੰਦ ਦਾ ਕਹਿਰ
ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਦਿਨੋ-ਦਿਨ ਠੰਢ ਵਧ ਰਹੀ ਹੈ। ਪੰਜਾਬ ਵਰਗੇ ਸੂਬਿਆਂ 'ਚ ਸੀਤ ਲਹਿਰ ਅਤੇ ਧੁੰਦ ਕਾਰਣ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਸਵੇਰੇ ਕੜਾਕੇ ਦੀ ਠੰਢ ਪਈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 3 ਦਸੰਬਰ ਤੱਕ ਮੌਸਮ ਸਾਫ਼ ਰਹੇਗਾ। ਫਿਲਹਾਲ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਨੇੜਲੇ ਇਲਾਕਿਆਂ 'ਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਦੀਆਂ ਕਈ ਥਾਵਾਂ 'ਤੇ ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਦੀ ਮੰਨੀਏ ਤਾਂ ਹਵਾ ਦੀ ਰਫ਼ਤਾਰ ਪਿਛਲੇ ਦਿਨਾਂ ਦੇ ਮੁਕਾਬਲੇ ਘੱਟ ਰਹੇਗੀ, ਹਾਲਾਂਕਿ ਠੰਢ ਵਧਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਤਾਪਮਾਨ 'ਚ ਗਿਰਾਵਟ ਨਾਲ ਠੰਡ ਵਧਣ ਦੀ ਸੰਭਾਵਨਾ ਜਤਾਈ ਗਈ ਹੈ।
ਯੂਪੀ-ਐਮਪੀ 'ਚ ਮੌਸਮ ਦਾ ਹਾਲ
ਦਿੱਲੀ-ਐੱਨ.ਸੀ.ਆ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਵੀ ਸਰਦੀ ਵੱਧ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ-ਪੱਛਮ ਅਤੇ ਮੱਧ ਭਾਰਤ 'ਚ ਉੱਤਰ-ਪੱਛਮ ਤੋਂ ਖੁਸ਼ਕ ਅਤੇ ਠੰਡੀਆਂ ਹਵਾਵਾਂ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਆਉਣ ਵਾਲੇ ਸਮੇਂ 'ਚ ਸਰਦੀ ਹੋਰ ਵਧੇਗੀ।
ਦੇਸ਼ਭਰ 'ਚ ਮੌਸਮ ਦਾ ਹਾਲ
● ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਪਾਰਾ ਡਿੱਗਿਆ।
● ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਤੱਕ ਵਧੀ ਠੰਢ।
● ਉੱਤਰ ਪੱਛਮ ਅਤੇ ਮੱਧ ਭਾਰਤ ਵਿੱਚ ਵੀ ਸਰਦੀ ਦਾ ਕਹਿਰ ਵਧਿਆ।
● ਠੰਡੀਆਂ ਹਵਾਵਾਂ ਅਤੇ ਧੁੰਦ ਨੇ ਵਧਾਈਆਂ ਲੋਕਾਂ ਦੀਆਂ ਦਿੱਕਤਾਂ।
● ਰਾਜਸਥਾਨ 'ਚ ਕਈ ਖੇਤਰ 'ਚ ਠੰਡ ਨੇ ਆਪਣਾ ਪ੍ਰਭਾਵ ਵਧਾ ਦਿੱਤਾ ਹੈ।
● ਬਿਹਾਰ ਦੀ ਗੱਲ ਕਰੀਏ ਤਾਂ ਪੱਛਮੀ ਹਵਾਵਾਂ ਕਾਰਨ ਠੰਡ ਦੀ ਰਫਤਾਰ ਫੜਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
● ਯੂਪੀ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰੇ ਧੁੰਦ ਦੀ ਚਾਦਰ ਛਾਈ ਹੋਈ ਹੈ।
● ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਆਉਣ ਵਾਲੇ ਕੁਝ ਦਿਨਾਂ ਵਿੱਚ ਠੰਢ ਦਾ ਪ੍ਰਕੋਪ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Forecast: ਦਿੱਲੀ ਸਮੇਤ ਇਨ੍ਹਾਂ ਸੂਬਿਆਂ `ਚ ਸਵੇਰ ਵੇਲੇ ਧੁੰਦ, ਲਗਾਤਾਰ ਵੱਧ ਰਹੀ ਠੰਡ
ਇੱਥੇ ਮੀਂਹ ਦੀ ਭਵਿੱਖਬਾਣੀ
ਸਕਾਈਮੇਟ ਮੌਸਮ ਦੇ ਅਨੁਸਾਰ, ਆਉਣ ਵਾਲੇ 24 ਘੰਟਿਆਂ ਵਿੱਚ ਤਾਮਿਲਨਾਡੂ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਤੱਟਵਰਤੀ ਕਰਨਾਟਕ, ਲਕਸ਼ਦੀਪ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Entire Punjab in fog, Cold weather in North India, rain in South India