Weather Update: ਸਮੁੱਚੇ ਭਾਰਤ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਭਾਰੀ ਮੀਂਹ ਕਾਰਨ ਜਿੱਥੇ ਕਈ ਸੂਬਿਆਂ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉੱਥੇ ਹੀ ਕਈ ਸੂਬਿਆਂ 'ਚ ਕਿਸਾਨਾਂ ਨੇ ਸੁਖ ਦਾ ਸਾਂਹ ਲਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਾਨਸੂਨ ਬਾਰੇ ਨਵਾਂ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਗਸਤ ਅਤੇ ਸਤੰਬਰ ਮਹੀਨੇ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦੀ ਤਾਜ਼ਾ ਸਥਿਤੀ...
Punjab Weather: ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਸੂਬੇ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Haryana Weather: ਪੰਜਾਬ ਵਾਂਗ ਹਰਿਆਣਾ 'ਚ ਵੀ ਮੀਂਹ ਦਾ ਸਿਲਸਿਲਾ ਜਾਰੀ ਹੈ ਅਤੇ ਕੁਝ ਦਿਨ ਹੋਰ ਅਜਿਹੀ ਸਥਿਤੀ ਬਣੀ ਰਹੇਗੀ। ਹਾਲਾਂਕਿ, ਮੀਂਹ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
Delhi-NCR Weather: ਮੀਂਹ ਪੈਣ ਨਾਲ ਦਿੱਲੀ-ਐੱਨ.ਸੀ.ਆਰ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਫਿਲਹਾਲ, ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ 2 ਅਗਸਤ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ:
● ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
● ਹਿਮਾਚਲ ਪ੍ਰਦੇਸ਼ 'ਚ ਵੀ ਮਾਨਸੂਨ ਸਰਗਰਮ ਹੈ ਅਤੇ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਉੱਤਰਾਖੰਡ ਦੇ ਕਈ ਇਲਾਕਿਆਂ 'ਚ ਅੱਜ ਵੀ ਮੀਂਹ ਕਾਰਨ ਮੌਸਮ ਖਰਾਬ ਰਹਿਣ ਦੇ ਆਸਾਰ ਹਨ।
● ਉੱਤਰ ਪ੍ਰਦੇਸ਼ 'ਚ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ 11 ਜ਼ਿਲ੍ਹੇ ਔਰੇਂਜ ਅਲਰਟ 'ਤੇ ਅਤੇ 12 ਜ਼ਿਲ੍ਹੇ ਯੈਲੋ ਅਲਰਟ 'ਤੇ ਹਨ।
● ਬਿਹਾਰ ਦੇ 10 ਜ਼ਿਲ੍ਹਿਆਂ 'ਚ ਅੱਜ ਭਾਰੀ ਮੀਂਹ ਪੈਣ ਕਾਰਨ ਅਲਰਟ ਜਾਰੀ ਕੀਤਾ ਗਿਆ ਹੈ।
● ਤੇਲੰਗਾਨਾ ਵਿੱਚ 3 ਤੋਂ 5 ਅਗਸਤ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਕੇਰਲ 'ਚ 4 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Rainfall: ਪਹਾੜਾਂ ਤੋਂ ਮੈਦਾਨਾਂ ਤੱਕ ਮੀਂਹ ਦੇ ਆਸਾਰ, ਆਈ.ਐਮ.ਡੀ ਵੱਲੋਂ ਵੱਡਾ ਅਪਡੇਟ
Alert: ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਬੰਗਾਲ, ਸਿੱਕਮ ਸਮੇਤ ਸਾਰੇ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਨਾਲ ਹੀ ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਲੰਗਾਨਾ ਵਿੱਚ 3 ਤੋਂ 5 ਅਗਸਤ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਕੇਰਲ 'ਚ 4 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
Summary in English: Flood Alert: Rain alert from Himachal to Bihar, flood-like situation in these states