Weather Forecast: ਉੱਤਰ ਭਾਰਤ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦੇ ਮਿਜਾਜ਼ 'ਚ ਮੁੜ ਤੋਂ ਤਬਦੀਲੀ ਦੇਖੀ ਜਾ ਸਕਦੀ ਹੈ। ਗੱਲ ਹਰਿਆਣਾ-ਪੰਜਾਬ ਦੀ ਕਰੀਏ ਤਾਂ ਇੱਥੇ ਮੌਸਮ ਦੀਆਂ ਗਤੀਵਿਧੀਆਂ ਬਾਰ-ਬਾਰ ਬਦਲ ਰਹੀਆਂ ਹਨ। ਹਾਲਾਂਕਿ, ਦਿੱਲੀ-ਯੂਪੀ ਸਮੇਤ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਯਾਨੀ 24 ਅਪ੍ਰੈਲ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਨੇ ਅਪ੍ਰੈਲ ਮਹੀਨੇ ਦੇ ਆਖ਼ਰੀ ਦਿਨਾਂ ਦੌਰਾਨ "ਲੂ" ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ। ਇਸ ਤੋਂ ਇਲਾਵਾ IMD ਨੇ ਮਈ ਮਹੀਨੇ ਦੇ ਪਹਿਲੇ ਹਫਤੇ ਤੱਕ ਵੀ ਹਰਿਆਣਾ ਅਤੇ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਦੱਸ ਦੇਈਏ ਕਿ ਜਿੱਥੇ ਪਿਛਲੇ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ।
ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਆਮ ਲੋਕਾਂ ਲਈ GOOD NEWS, ਕਿਸਾਨਾਂ ਲਈ BAD NEWS
ਦਿੱਲੀ-ਐਨਸੀਆਰ ਦਾ ਮੌਸਮ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ ਨੇ ਅੱਜ ਯਾਨੀ 24 ਅਪ੍ਰੈਲ ਨੂੰ ਦਿੱਲੀ-ਐਨਸੀਆਰ 'ਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। IMD ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ "ਲੂ" ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 21 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਰਹਿਣ ਦੀ ਸੰਭਾਵਨਾ ਜਤਾਈ ਹੈ।
ਯੂਪੀ-ਬਿਹਾਰ ਦਾ ਮੌਸਮ
ਦਿੱਲੀ ਵਾਂਗ ਯੂਪੀ-ਬਿਹਾਰ 'ਚ ਵੀ ਅੱਜ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। IMD ਨੇ ਯੂਪੀ-ਬਿਹਾਰ ਦੇ ਤਮਾਮ ਜ਼ਿਲ੍ਹਿਆਂ 'ਚ ਮੌਸਮ ਸੁਹਾਵਣਾ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 21 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਜਦੋਂਕਿ, ਪਟਨਾ ਵਿੱਚ ਘੱਟੋ-ਘੱਟ ਤਾਪਮਾਨ 23 ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : HEATWAVE ਵਿਚਾਲੇ ਆਈ GOOD NEWS, ਅੱਜ ਇਨ੍ਹਾਂ ਥਾਵਾਂ 'ਤੇ ਮੀਂਹ ਦੇ ਆਸਾਰ
ਪਹਾੜੀ ਇਲਾਕਿਆਂ ਦਾ ਮੌਸਮ
ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਪਹਾੜੀ ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਗੱਲ ਉੱਤਰਾਖੰਡ ਸੂਬੇ ਦੀ ਕਰੀਏ ਤਾਂ ਇੱਥੇ ਹਲਕੀ ਬਾਰਿਸ਼ ਦੇ ਨਾਲ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜਦੋਂਕਿ, ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ 24 ਅਤੇ 25 ਅਪ੍ਰੈਲ ਨੂੰ ਇਕ-ਦੋ ਥਾਵਾਂ 'ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 26 ਅਤੇ 27 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੀਂਹ ਦੀ ਭਵਿੱਖਬਾਣੀ
ਪੂਰਬੀ ਭਾਰਤ ਵਿੱਚ ਅੱਜ ਗਰਜ/ਬਿਜਲੀ/ਤੇਜ਼ ਹਵਾਵਾਂ ਨਾਲ ਕਾਫ਼ੀ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਦੌਰਾਨ ਖੇਤਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆ ਸਕਦੀ ਹੈ। ਇਹ ਅਨੁਮਾਨ ਲਗਾਇਆ ਗਿਆ ਹੈ ਕਿ 25 ਅਪ੍ਰੈਲ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਉੜੀਸਾ, ਬਿਹਾਰ ਅਤੇ ਸਿੱਕਮ ਵਿੱਚ ਅਲੱਗ-ਥਲੱਗ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।
ਅਗਲੇ 4 ਦਿਨਾਂ ਦੌਰਾਨ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲਾ ਅਤੇ ਮਹੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 26 ਤੋਂ 28 ਅਪ੍ਰੈਲ ਦੇ ਦੌਰਾਨ ਮਰਾਠਵਾੜਾ ਦੇ ਵੱਖ-ਵੱਖ ਸਥਾਨਾਂ 'ਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਪਡੇਟ ਮੁਤਾਬਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਅਗਲੇ 5 ਦਿਨਾਂ ਦੌਰਾਨ ਕੋਈ ਖਾਸ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
Summary in English: Mercury dropped to 8 degrees, big change in weather from April 29