Weather Forecast: ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਮਾਰਚ ਮਹੀਨੇ ਦੀ ਸ਼ੁਰੂਆਤ ਦਿੱਲੀ-ਐੱਨਸੀਆਰ ਸਮੇਤ ਉੱਤਰ ਪ੍ਰਦੇਸ਼ 'ਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਨਾਲ ਹੋਈ, ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ-ਪੰਜ ਦਿਨਾਂ ਤੱਕ ਮੌਸਮ ਦਾ ਰੁਖ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 6 ਮਾਰਚ ਤੱਕ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
ਬੇਸ਼ਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਸ਼ੁਰੂ ਹੋ ਗਈ ਹੈ। ਪਰ ਕਈ ਹਿਸਿਆਂ 'ਚ ਬਾਰ-ਬਾਰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ 'ਚ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦਰਜ ਕੀਤੀ ਜਾਵੇਗੀ।
ਇਸ ਦੇ ਨਾਲ ਹੀ 4 ਮਾਰਚ ਤੋਂ ਮਹਾਰਾਸ਼ਟਰ, ਦੱਖਣ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਵੀ ਮੀਂਹ ਪੈ ਸਕਦਾ ਹੈ ਅਤੇ ਦਿਨ ਵੇਲੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਜਦੋਂਕਿ, ਪੰਜਾਬ, ਹਰਿਆਣਾ, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ ਅਤੇ ਦੱਖਣੀ ਮੱਧ ਪ੍ਰਦੇਸ਼ ਵਿੱਚ 6 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Change: ਕੀ ਮਾਰਚ 'ਚ ਮੌਸਮ ਹੋਵੇਗਾ ਸੁਹਾਵਣਾ ਜਾਂ ਗਰਮੀ ਤੋਂ ਹੋਣਗੇ ਲੋਕ ਹਾਲੋ-ਬੇਹਾਲ?
ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਹਵਾਵਾਂ ਦੀ ਰਫ਼ਤਾਰ ਬਹੁਤ ਤੇਜ਼ ਰਹਿਣ ਵਾਲੀ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਤੱਕ ਰਹਿ ਸਕਦੀ ਹੈ। ਹਵਾ ਦੀ ਦਿਸ਼ਾ ਉੱਤਰ-ਪੱਛਮੀ ਹੋਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਰਾਜਧਾਨੀ ਦਿੱਲੀ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਹੋਲੀ ਤੱਕ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ, ਪਰ ਹੋਲੀ ਤੋਂ ਠੀਕ ਬਾਅਦ ਮੌਸਮ 'ਚ ਮੁੜ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਤਾਪਮਾਨ 'ਚ ਵਾਧਾ ਦਰਜ ਕੀਤਾ ਜਾਵੇਗਾ। ਮੌਸਮ ਮਾਹਿਰਾਂ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 4 ਮਾਰਚ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਕਈ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Delhi-NCR 'ਚ ਬਦਲਿਆ ਮੌਸਮ ਦਾ ਮਿਜਾਜ਼, Punjab-Haryana 'ਚ ਅੱਜ ਮੀਂਹ ਦੇ ਆਸਾਰ
ਮੌਸਮ ਦੀ ਭਵਿੱਖਬਾਣੀ
● ਮੀਂਹ ਅਤੇ ਬਰਫਬਾਰੀ ਦਾ ਸਿਲਸਿਲਾ 4 ਮਾਰਚ ਤੱਕ ਜਾਰੀ ਰਹਿ ਸਕਦਾ ਹੈ।
● ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ 4 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
● 4 ਅਤੇ 5 ਮਾਰਚ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ ਵੀ ਮੀਂਹ ਪੈ ਸਕਦਾ ਹੈ।
● ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
● ਗੁਜਰਾਤ, ਮਹਾਰਾਸ਼ਟਰ ਅਤੇ ਦੱਖਣੀ ਮੱਧ ਪ੍ਰਦੇਸ਼ ਵਿੱਚ 6 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
● ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।
Summary in English: People got relief from heat, pleasant weather of Delhi-UP, know the weather of Punjab-Haryana