1. Home
  2. ਮੌਸਮ

Punjab-Haryana Weather Update: ਅੱਜ ਤੋਂ ਮੌਸਮ 'ਚ ਵੱਡਾ ਬਦਲਾਅ, ਜਾਣੋ IMD ਦੀ ਵੱਡੀ ਅਪਡੇਟ

ਮੌਸਮ ਵਿਭਾਗ ਨੇ Punjab-Haryana ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਜਾਣੋ ਆਉਣ ਵਾਲੇ ਇੱਕ ਹਫਤੇ ਦਾ ਮੌਸਮ।

Gurpreet Kaur Virk
Gurpreet Kaur Virk
ਅੱਜ ਤੋਂ ਮੌਸਮ 'ਚ ਵੱਡਾ ਬਦਲਾਅ

ਅੱਜ ਤੋਂ ਮੌਸਮ 'ਚ ਵੱਡਾ ਬਦਲਾਅ

Weather Forecast: ਦੇਸ਼ ਦੇ ਉੱਤਰੀ ਹਿੱਸੇ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪਛੱਮੀ ਵਿਗਾੜ ਦੇ ਚਲਦਿਆਂ ਪਿਛਲੇ ਇੱਕ ਹਫ਼ਤੇ ਤੋਂ ਮੀਂਹ-ਗੜ੍ਹੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਯਾਨੀ 6 ਅਪ੍ਰੈਲ ਤੱਕ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ, ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ ਵੀ ਜਾਰੀ ਕੀਤਾ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਯਾਨੀ 5 ਅਪ੍ਰੈਲ ਨੂੰ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਸੂਬਿਆਂ 'ਚ ਅੱਜ ਮੌਸਮ ਸਾਫ-ਖੁਸ਼ਕ ਰਹੇਗਾ, ਜਿਸਦੇ ਚਲਦਿਆਂ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 4 ਅਪ੍ਰੈਲ ਤੱਕ ਰਹਿਣ ਦੀ ਭਵਿੱਖਬਾਣੀ ਕੀਤੀ ਸੀ ਅਤੇ ਕਿਹਾ ਸੀ ਕਿ 5 ਅਪ੍ਰੈਲ ਦੀ ਸਵੇਰ ਤੱਕ ਇਸ ਅਸਰ ਖ਼ਤਮ ਹੋ ਜਾਵੇਗਾ ਅਤੇ ਮੌਸਮ ਸਾਫ-ਖੁਸ਼ਕ ਹੋ ਜਾਵੇਗਾ।

ਇਹ ਵੀ ਪੜ੍ਹੋ : IMD ALERT: ਬੇਮੌਸਮੀ ਬਰਸਾਤ ਬਣੀ ਕਿਸਾਨਾਂ ਲਈ ਮੁਸੀਬਤ, ਅੱਜ ਵੀ ਮੀਂਹ-ਗੜ੍ਹੇਮਾਰੀ ਦਾ ਅਲਰਟ

ਦਿੱਲੀ ਦਾ ਮੌਸਮ

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ 10 ਅਪ੍ਰੈਲ ਤੱਕ ਤਾਪਮਾਨ ਆਮ ਤੋਂ ਉੱਪਰ ਜਾਣ ਦੀ ਸੰਭਾਵਨਾ ਨਹੀਂ ਹੈ। ਯਾਨੀ ਕੁੱਲ ਮਿਲਾ ਕੇ ਦਿੱਲੀ ਦੇ ਲੋਕ ਕੁਝ ਦਿਨ ਹੋਰ ਸੁਹਾਵਣੇ ਮੌਸਮ ਦਾ ਆਨੰਦ ਲੈਂਦੇ ਰਹਿਣਗੇ। ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਦਾ ਮੌਸਮ

ਗੱਲ ਉੱਤਰ ਪ੍ਰਦੇਸ਼ ਦੇ ਮੌਸਮ ਦੀ ਕਰੀਏ ਤਾਂ ਇੱਥੇ ਮਾਰਚ ਮਹੀਨੇ ਤੋਂ ਬਾਅਦ ਹੁਣ ਅਪ੍ਰੈਲ ਵਿੱਚ ਵੀ ਕਦੇ ਧੁੱਪ ਤੇ ਕਦੇ ਮੀਂਹ ਵਾਲੇ ਮੌਸਮ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ 6 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ORANGE ALERT 'ਤੇ ਪੰਜਾਬ ਦੇ ਇਹ 15 ਜ਼ਿਲ੍ਹੇ, ਜਾਣੋ 4 APRIL ਤੋਂ ਬਾਅਦ ਦਾ ਮੌਸਮ

ਮਹਾਰਾਸ਼ਟਰ ਦਾ ਮੌਸਮ

ਮਹਾਰਾਸ਼ਟਰ ਵਿੱਚ 6 ਅਪ੍ਰੈਲ ਤੋਂ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਹ ਕਈ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ 7 ਅਪ੍ਰੈਲ ਨੂੰ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ 8 ਅਤੇ 9 ਅਪ੍ਰੈਲ ਨੂੰ ਬਾਰਸ਼ 'ਚ ਕਮੀ ਆਵੇਗੀ।

ਹੋਰ ਸੂਬਿਆਂ ਦਾ ਮੌਸਮ

● ਪੱਛਮੀ ਬੰਗਾਲ ਅਤੇ ਸਿੱਕਮ 'ਚ ਬੁੱਧਵਾਰ ਨੂੰ ਭਾਰੀ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

● ਆਉਣ ਵਾਲੇ ਦਿਨਾਂ 'ਚ ਗੁਜਰਾਤ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਮੌਸਮ ਵਿਭਾਗ ਨੇ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Summary in English: Punjab-Haryana Weather Update: Big change in weather from today, know IMD's big update

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters