ਪਹਾੜਾਂ 'ਤੇ ਬਰਫਬਾਰੀ ਜਾਰੀ, ਜੰਮੂ-ਕਸ਼ਮੀਰ ਦੇ ਕਈ ਜ਼ਿਲਿਆਂ 'ਚ ਹਾਈ ਅਲਰਟ, 1 ਜਨਵਰੀ ਤੋਂ ਮੈਦਾਨੀ ਇਲਾਕਿਆਂ 'ਚ ਵਧੇਗੀ ਠੰਡ...
Weather Forecast: ਪਹਾੜਾਂ 'ਚ ਇਕ ਵਾਰ ਫਿਰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਬਰਫਬਾਰੀ ਹੁਣ ਮੈਦਾਨੀ ਇਲਾਕਿਆਂ ਨੂੰ ਠੰਡਾ ਕਰਨ ਲਈ ਤਿਆਰ ਹੈ। ਮੌਸਮ ਵਿਭਾਗ ਨੇ ਪਹਾੜਾਂ 'ਤੇ ਬਰਫਬਾਰੀ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਕਈ ਜ਼ਿਲਿਆਂ 'ਚ ਹਾਈ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਨਵੇਂ ਸਾਲ ਦੀ ਸ਼ੁਰੂਆਤ 'ਤੇ ਹੱਡ ਭੰਨਵੀਂ ਠੰਡ ਦਾ ਡਰ ਬਣਿਆ ਹੋਇਆ ਹੈ। ਆਓ ਜਾਣਦੇ ਹਾਂ ਅੱਜ ਅਤੇ ਕੱਲ ਦਾ ਮੌਸਮ...
ਪੰਜਾਬ 'ਚ ਮੁੜ ਸੀਤ ਲਹਿਰ
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਸ਼ਨੀਵਾਰ ਤੋਂ ਹਵਾਵਾਂ ਦੀ ਦਿਸ਼ਾ ਉੱਤਰ-ਪੱਛਮ ਵੱਲ ਬਦਲ ਜਾਵੇਗੀ, ਜਿਸ ਕਾਰਨ ਠੰਡ ਹੋਰ ਵਧੇਗੀ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ। ਇੰਨਾ ਹੀ ਨਹੀਂ ਸ਼ਾਮ ਨੂੰ ਕਈ ਜ਼ਿਲਿਆਂ 'ਚ ਹਲਕੀ ਧੁੰਦ ਵੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਜਨਵਰੀ ਦੇ ਪਹਿਲੇ ਦੋ ਹਫ਼ਤੇ ਬਹੁਤ ਠੰਡੇ ਰਹਿਣ ਦੀ ਸੰਭਾਵਨਾ ਜਤਾਈ ਹੈ ਅਤੇ ਨਵੇਂ ਸਾਲ ਦਾ ਸਵਾਗਤ ਹੱਡ ਭੰਨਵੀਂ ਠੰਡ ਨਾਲ ਹੋਣ ਦਾ ਖ਼ਦਸ਼ਾ ਜਤਾਇਆ ਹੈ।
ਹਰਿਆਣਾ 'ਚ ਵਧੇਗੀ ਠੰਡ
ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਨਸੀਬ ਹੋਈ। ਹਾਲਾਂਕਿ, ਕਈ ਜਿਲ੍ਹਿਆਂ 'ਚ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲੇ, ਜਿਸ ਨਾਲ ਵਿਜ਼ੀਬਿਲਟੀ ਘਟ ਗਈ। ਦੱਸ ਦੇਈਏ ਕਿ ਸ਼ੁਕਰਵਾਰ ਨੂੰ ਹਰਿਆਣਾ ਦੇ ਕਰਨਾਲ ਦਾ ਘੱਟੋ-ਘੱਟ ਤਾਪਮਾਨ 9.2, ਨਾਰਨੌਲ 9.5, ਅੰਬਾਲਾ 10.8, ਸਿਰਸਾ 9.2 ਅਤੇ ਰੋਹਤਕ ਦਾ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : 31 ਦਸੰਬਰ ਤੱਕ ਸੀਤ ਲਹਿਰ ਤੋਂ ਰਾਹਤ, 1 ਜਨਵਰੀ ਤੋਂ ਮੁੜ ਠੰਡ ਦੇ ਡਬਲ ਅਟੈਕ ਨਾਲ ਆਫ਼ਤ
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 31 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਦੇਖੀ ਜਾ ਸਕਦੀ ਹੈ। ਆਈਐਮਡੀ (IMD) ਨੇ 1 ਤੋਂ 4 ਜਨਵਰੀ ਤੱਕ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ ਹੈ।
ਉੱਤਰਾਖੰਡ ਹਾਲੋ-ਬੇਹਾਲ
ਪੂਰਾ ਉੱਤਰਾਖੰਡ ਇਸ ਸਮੇਂ ਠੰਡ ਅਤੇ ਸੀਤ ਲਹਿਰ ਦੀ ਲਪੇਟ 'ਚ ਹੈ। ਨਾ ਸਿਰਫ ਪਹਾੜੀ ਖੇਤਰ ਸਗੋਂ ਮੈਦਾਨੀ ਇਲਾਕੇ ਵੀ ਠੰਡ ਨਾਲ ਠਰੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਿਸੇ ਵੀ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਤੋਂ ਉਪਰ ਨਹੀਂ ਹੈ। ਕਈ ਇਲਾਕਿਆਂ ਵਿੱਚ ਤਾਪਮਾਨ ਸਿਫ਼ਰ ਦੇ ਨੇੜੇ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਸੀਤ ਲਹਿਰ ਹੋਰ ਤੇਜ਼ ਹੋਣ ਦਾ ਖ਼ਦਸ਼ਾ ਜਤਾਇਆ ਹੈ, ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab Weather: ਪੰਜਾਬ ਦਾ ਬਠਿੰਡਾ ਸਭ ਤੋਂ ਠੰਡਾ, ਦਿੱਲੀ ਬਣਿਆ ਨੈਨੀਤਾਲ, ਹਾਲੇ ਹੋਰ ਵਧੇਗੀ ਠੰਡ
ਯੂਪੀ 'ਚ ਕੜਾਕੇ ਦੀ ਠੰਡ
ਉੱਤਰ ਪ੍ਰਦੇਸ਼ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਨਵੇਂ ਸਾਲ ਦਾ ਸਵਾਗਤ ਹੋਵੇਗਾ। ਇੱਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਠੰਡ ਵਧਣ ਨਾਲ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਮੌਸਮ ਵਿਭਾਗ ਦੀ ਮੰਨੀਏ ਤਾਂ ਫਿਲਹਾਲ ਠੰਡ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਰਾਜਧਾਨੀ ਲਖਨਊ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਤੱਕ ਲਖਨਊ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।
Summary in English: Rain and snow continues, Bone-shattering cold will return from January 1