Weather Today: ਦੇਸ਼ 'ਚੋਂ ਮਾਨਸੂਨ ਦੇ ਜਾਣ ਤੋਂ ਬਾਅਦ ਹੁਣ ਬੰਗਾਲ ਦੀ ਖਾੜੀ 'ਚ ਚੱਕਰਵਾਤ 'ਸਿਤਰੰਗ' ਦਾ ਖ਼ਤਰਾ ਵੀ ਪੂਰੀ ਤਰ੍ਹਾਂ ਨਾਲ ਟੱਲ ਗਿਆ ਹੈ। ਹਾਲਾਂਕਿ, ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਕਈ ਇਲਾਕਿਆਂ 'ਚ ਬਾਰਿਸ਼ ਅਜੇ ਖਤਮ ਨਹੀਂ ਹੋਈ ਹੈ। ਜਿਸਦੇ ਚਲਦਿਆਂ ਚੱਕਰਵਾਤੀ ਤੂਫਾਨ ਸਿਤਰੰਗ ਕਾਰਨ ਪੱਛਮੀ ਬੰਗਾਲ, ਅਸਾਮ ਅਤੇ ਦੱਖਣੀ ਭਾਰਤ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 30 ਅਕਤੂਬਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਜਦੋਂਕਿ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ।
Punjab Weather: ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਬਾਰੇ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 1 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਸਰਦੀ ਵਧਣ ਦੀ ਸੰਭਾਵਨਾ ਜਤਾਈ ਹੈ।
Delhi-NCR Weather: ਮੌਸਮ ਵਿਭਾਗ ਨੇ ਅੱਜ ਵੀ ਦਿੱਲੀ-ਐੱਨ.ਸੀ.ਆਰ ਵਿੱਚ ਮੌਸਮ ਸਾਫ਼ ਰਹਿਣ ਦੀ ਗੱਲ ਕਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਉੱਤਰ-ਪੱਛਮੀ ਦਿਸ਼ਾ ਤੋਂ ਚੱਲਣ ਵਾਲੀਆਂ ਹਵਾਵਾਂ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਲੋਕਾਂ ਨੂੰ ਗਰਮ ਕੱਪੜਿਆਂ ਦੇ ਨਾਲ-ਨਾਲ ਰਜਾਈਆਂ ਅਤੇ ਕੰਬਲਾਂ ਨੂੰ ਤਿਆਰ ਰੱਖਣ ਦੀ ਵੀ ਗੱਲ ਕਹੀ ਹੈ।
UP Weather: ਉੱਤਰ ਪ੍ਰਦੇਸ਼ 'ਚ ਲਗਾਤਾਰ ਖੁਸ਼ਕ ਮੌਸਮ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਧੁੰਦ ਪੈਣ ਤੋਂ ਬਾਅਦ ਦਿਨ ਵੇਲੇ ਮੌਸਮ ਸਾਫ਼ ਹੋ ਜਾਵੇਗਾ। ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਜਤਾਈ ਹੈ।
Rajasthan Weather: ਮਾਨਸੂਨ ਦੇ ਜਾਣ ਤੋਂ ਬਾਅਦ ਰਾਜਸਥਾਨ ਵਿੱਚ ਵੀ ਸਰਦੀ ਨੇ ਦਸਤਕ ਦੇ ਦਿੱਤੀ ਹੈ। ਭਾਵੇਂ ਦਿਨ ਵੇਲੇ ਸੂਰਜ ਦੀ ਤਪਿਸ਼ ਰਹਿੰਦੀ ਹੈ ਪਰ ਸਵੇਰੇ ਅਤੇ ਰਾਤ ਵੇਲੇ ਠੰਢ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ 1 ਨਵੰਬਰ ਤੱਕ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਸੂਬੇ 'ਚ ਧੁੰਦ ਦਾ ਅਸਰ ਸਵੇਰ ਵੇਲੇ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : Weather Forecast: ਇਨ੍ਹਾਂ ਸੂਬਿਆਂ 'ਚ ਪੈਣ ਵਾਲੀ ਹੈ ਕੰਬਲਾਂ ਦੀ ਲੋੜ, ਜਾਣੋ ਅੱਜ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਦੀ ਭਵਿੱਖਬਾਣੀ:
● ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ 29 ਅਤੇ 30 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● 30 ਅਕਤੂਬਰ ਨੂੰ ਆਂਧਰਾ ਪ੍ਰਦੇਸ਼, ਰਾਇਲਸੀਮਾ, ਕੇਰਲ ਅਤੇ ਮਾਹੇ ਦੇ ਤੱਟੀ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ ਹੈ।
● 30 ਅਕਤੂਬਰ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਸੂਬਿਆਂ ਜਿਵੇਂ ਅਸਾਮ, ਪੱਛਮੀ ਬੰਗਾਲ ਅਤੇ ਸਿੱਕਮ 'ਚ ਅੱਜ ਯਾਨੀ 27 ਅਤੇ 28 ਅਕਤੂਬਰ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਦੇਸ਼ ਭਰ 'ਚ ਮੌਸਮੀ ਗਤੀਵਿਧੀ:
● ਲੈਂਡਫਾਲ ਤੋਂ ਬਾਅਦ ਚੱਕਰਵਾਤ 'ਸਿਤਰੰਗ' ਕਮਜ਼ੋਰ ਹੋ ਕੇ ਇੱਕ ਚੱਕਰਵਾਤੀ ਹਵਾਵਾਂ ਦੇ ਖੇਤਰ ਦੇ ਰੂਪ ਵੱਜੋਂ ਅਸਮ ਅਤੇ ਨੇੜਲੇ ਖੇਤਰਾਂ ਵਿੱਚ ਹੈ।
● ਇੱਕ ਚੱਕਰਵਾਤੀ ਸਰਕੂਲੇਸ਼ਨ ਬੰਗਾਲ ਦੀ ਪੱਛਮੀ ਕੇਂਦਰੀ ਖਾੜੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਸਥਿਤ ਹੈ।
Summary in English: Rainfall alert from 28 to 30 October, know the weather of your state