Weather Today: ਮੌਸਮ ਵਿਭਾਗ ਨੇ ਅੱਜ ਤੋਂ 30 ਜੁਲਾਈ ਤੱਕ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਸਣੇ ਕਈ ਸੂਬਿਆਂ 'ਚ ਮੁੜ ਮੀਂਹ ਦੀਆਂ ਗਤੀਵਿਧੀਆਂ ਵਧਣ ਨਾਲ ਕਾਫੀ ਰਾਹਤ ਮਿਲੇਗੀ।
Punjab Weather: ਪੰਜਾਬ ਦੇ ਕਈ ਜਿਲ੍ਹਿਆਂ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ, ਸੂਬੇ 'ਚ ਬੱਦਲਵਾਈ ਨਾਲ ਰੁਕ-ਰੁਕ ਕੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ 30 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
Haryana Weather: ਹਰਿਆਣਾ 'ਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਦਿਨ ਹੋਰ ਭਾਰੀ ਮੀਂਹ ਪਵੇਗਾ। ਅਜਿਹੇ 'ਚ ਜੁਲਾਈ ਦਾ ਆਖਰੀ ਹਫਤਾ ਲੋਕਾਂ ਲਈ ਗਰਮੀ ਤੋਂ ਰਾਹਤ ਦੇਣ ਵਾਲਾ ਹੋਵੇਗਾ।
Delhi-NCR Weather: ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਨੂੰ ਦਿੱਲੀ-ਐਨਸੀਆਰ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ:
● ਜੰਮੂ-ਕਸ਼ਮੀਰ 'ਚ 27 ਤੋਂ 30 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਅੱਜ ਤੋਂ 30 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਪੈ ਸਕਦਾ ਹੈ।
● ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਵਿੱਚ ਵੀ ਮੱਧਮ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।
● ਵੀਰਵਾਰ ਨੂੰ ਦਿੱਲੀ 'ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਦਿੱਲੀ 'ਚ ਹੁੰਮਸ ਤੋਂ ਬਾਅਦ ਮੁੜ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ
Alert: ਮੌਸਮ ਵਿਭਾਗ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਤੇਲੰਗਾਨਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਕਰਨਾਟਕ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Rainfall: Chance of rain in north India with cloudy weather, know the alert from the weather department