Weather Report: ਮੀਂਹ ਦੀਆਂ ਗਤੀਵਿਧੀਆਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਦਰਅਸਲ, ਮਈ ਮਹੀਨੇ ਦਾ ਇੱਕ ਹਫਤਾ ਬੀਤ ਗਿਆ ਹੈ ਅਤੇ ਮੌਸਮ ਹਾਲੇ ਵੀ ਸੁਹਾਵਣਾ ਬਣਿਆ ਹੋਇਆ ਹੈ। ਹਾਲਾਂਕਿ, ਦਿੱਲੀ ਵਿੱਚ 2 ਦਿਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਸੀ, ਪਰ ਐਤਵਾਰ ਅਚਾਨਕ ਮੌਸਮ ਮੁੜ ਤੋਂ ਬਦਲ ਗਿਆ ਅਤੇ ਸ਼ਾਮ ਹੁੰਦੇ-ਹੁੰਦੇ ਤੇਜ਼ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲੇ। ਫਿਲਹਾਲ, ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ 'ਚ ਲੋਕੰਮ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ, ਪਰ ਆਉਂਦੇ ਹਫਤੇ ਲਈ ਮੌਸਮ ਵਿਭਾਗ ਨੇ ਮੌਸਮ ਖੁਸ਼ਕ ਹੋਣ ਦੀ ਚੇਤਾਵਨੀ ਦਿੱਤੀ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਪੱਛਮੀ ਗੜਬੜੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਗੱਲ ਦਿੱਲੀ-ਐੱਨ.ਸੀ.ਆਰ ਦੀ ਕਰੀਏ ਤਾਂ ਇੱਥੇ ਐਤਵਾਰ ਸ਼ਾਮ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਹਾਲਾਂਕਿ, ਮੌਸਮ ਵਿਭਾਗ ਨੇ ਕੱਲ੍ਹ ਵਾਂਗ ਅੱਜ ਯਾਨੀ 8 ਮਈ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਨੋਇਡਾ, ਗੁਰੂਗ੍ਰਾਮ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : ਸਾਵਧਾਨ! ਅਗਲੇ 3 ਦਿਨਾਂ 'ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ, 8 ਮਈ ਤੋਂ ਮੌਸਮ ਖੁਸ਼ਕ
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 08 ਮਈ 2023 ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਆਉਂਦੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਕੋਈ ਵੱਡਾ ਬਦਲਾਅ ਨਾ ਹੋਣ ਦੇ ਆਸਾਰ ਜਤਾਏ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪੂਰੇ ਪੰਜਾਬ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ।
ਹਰਿਆਣਾ ਦਾ ਮੌਸਮ: Met Centre Chandigarh
ਚੰਡੀਗੜ੍ਹ ਮੌਸਮ ਵਿਭਾਗ ਨੇ ਅੱਜ ਯਾਨੀ 08 ਮਈ 2023 ਨੂੰ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਪੰਜਾਬ ਵਾਂਗ ਹਰਿਆਣਾ 'ਚ ਵੀ ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Weather Today: 7 ਮਈ ਤੱਕ ਮੀਂਹ ਦਾ ਟਾਰਚਰ, ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਉਮੀਦ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
ਇੱਕ ਚੱਕਰਵਾਤੀ ਚੱਕਰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਗੁਆਂਢ ਵਿੱਚ ਹੈ। ਇਸ ਦੇ ਪ੍ਰਭਾਵ ਹੇਠ, 8 ਮਈ ਦੀ ਸਵੇਰ ਤੱਕ ਉਸੇ ਖੇਤਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਹ 9 ਮਈ ਤੱਕ ਹੌਲੀ-ਹੌਲੀ ਇੱਕ ਡੂੰਘੇ ਘੱਟ ਦਬਾਅ ਵਿੱਚ ਅਤੇ ਅੱਗੇ ਚੱਕਰਵਾਤੀ ਤੂਫਾਨ ਵਿੱਚ ਬਦਲ ਜਾਵੇਗਾ। ਇਹ ਉੱਤਰ-ਪੂਰਬ ਵੱਲ ਮੁੜਨ ਤੋਂ ਬਾਅਦ ਬੰਗਾਲ ਦੀ ਖਾੜੀ ਦੇ ਮੱਧ ਹਿੱਸਿਆਂ ਤੱਕ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ। ਚੱਕਰਵਾਤੀ ਸਰਕੂਲੇਸ਼ਨ ਹੇਠਲੇ ਪੱਧਰ ਦੇ ਰੂਪ ਵਿੱਚ ਉੱਤਰ-ਪੂਰਬੀ ਰਾਜਸਥਾਨ ਉੱਤੇ ਬਣਿਆ ਹੋਇਆ ਹੈ। ਇੱਕ ਹੋਰ ਚੱਕਰਵਾਤੀ ਚੱਕਰ ਤਾਮਿਲਨਾਡੂ ਦੇ ਤੱਟ ਤੋਂ ਉੱਤਰ ਪੱਛਮੀ ਬੰਗਾਲ ਦੀ ਖਾੜੀ ਉੱਤੇ ਬਣਿਆ ਹੋਇਆ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Rainy season ends from this day, known weather report for next week