Weather Today: ਦੇਸ਼ ਦੇ ਕਈ ਸੂਬਿਆਂ ਵਿੱਚ ਪਿਛਲੇ 5 ਤੋਂ 6 ਦਿਨਾਂ ਤੋਂ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਮੀਂਹ ਦੇ ਨਾਲ ਭਾਰੀ ਗੜੇਮਾਰੀ ਵੀ ਦਰਜ ਕੀਤੀ ਗਈ ਹੈ। ਫਰਵਰੀ ਮਹੀਨੇ 'ਚ ਜਿੱਥੇ ਗਰਮੀ ਦਰਜ ਕੀਤੀ ਗਈ, ਉੱਥੇ ਹੀ ਅਪ੍ਰੈਲ ਦੇ ਪਹਿਲੇ ਹਫ਼ਤੇ ਗੁਲਾਬੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਯਾਨੀ 3 ਅਤੇ 4 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਓ ਜਾਣਦੇ ਹਾਂ ਮੌਸਮੀ ਹਲਚਲ ਦੇ ਚਲਦਿਆਂ IMD ਦੁਆਰਾ ਜਾਰੀ ਅਲਰਟ ਦੇ ਪੂਰੇ ਵੇਰਵੇ।
ਇਸ ਵਾਰ ਮੀਂਹ ਨੇ ਫਸਲਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ ਅਤੇ ਭਾਰੀ ਮੀਂਹ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਸੜਕਾਂ 'ਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਜੇਕਰ ਦੇਖਿਆ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੀਂਹ ਅਤੇ ਗੜ੍ਹੇਮਾਰੀ ਦੇ ਚਲਦਿਆਂ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ। ਜਾਣੋ ਸੀਜ਼ਨ ਨਾਲ ਸਬੰਧਤ ਅੱਜ ਦੀ ਤਾਜ਼ਾ ਅਪਡੇਟ...
ਦਿੱਲੀ-ਐਨਸੀਆਰ ਦਾ ਮੌਸਮ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜੇਕਰ ਦੇਖਿਆ ਜਾਵੇ ਤਾਂ ਦਿੱਲੀ 'ਚ ਅੱਜ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਪਰ ਜੇਕਰ IMD ਦੀ ਮੰਨੀਏ ਤਾਂ ਸੋਮਵਾਰ ਯਾਨੀ 3 ਅਪ੍ਰੈਲ ਤੋਂ ਦਿੱਲੀ 'ਚ ਗਰਜ਼-ਤੂਫਾਨ ਦੇ ਨਾਲ ਬਾਰਿਸ਼ ਅਤੇ ਕੁਝ ਇਲਾਕਿਆਂ 'ਚ ਹਲਕੀ ਗੜੇਮਾਰੀ ਦੇ ਬਾਰੇ 'ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਵੀ ਜਾਰੀ ਕੀਤੀ ਹੈ ਕਿ ਅੱਜ ਤੋਂ ਦਿੱਲੀ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਆਈਐਮਡੀ ਨੇ ਦਿੱਲੀ ਵਾਸੀਆਂ ਲਈ ਭਲਕੇ ਕੁਝ ਥਾਵਾਂ 'ਤੇ ਬਾਰਿਸ਼ ਅਤੇ ਭਾਰੀ ਬਾਰਿਸ਼ ਲਈ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : PUNJAB 'ਚ 4 ਅਪ੍ਰੈਲ ਤੱਕ YELLOW ALERT, 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਦੀ ਉਮੀਦ
ਪੰਜਾਬ-ਹਰਿਆਣਾ ਦਾ ਮੌਸਮ
ਪਛੱਮੀ ਵਿਗਾੜ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਬੇਮੌਸਮੀ ਬਰਸਾਤ ਨਾਲ ਗੜ੍ਹੇਮਾਰੀ ਹੋਣ ਦਾ ਵੀ ਖ਼ਦਸ਼ਾ ਜਤਾਇਆ ਗਿਆ ਹੈ। ਮੌਸਮ ਵਿਭਾਗ ਨੇ ਦੋਵੇਂ ਸੂਬਿਆਂ 'ਚ 4 ਅਪ੍ਰੈਲ ਤੱਕ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋਵੇਂ ਸੂਬਿਆਂ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅਲਰਟ ਵੀ ਜਾਰੀ ਕੀਤਾ ਹੈ।
ਗੱਲ ਪੰਜਾਬ ਦੀ ਕਰੀਏ ਤਾਂ ਇੱਥੇ 15 ਜ਼ਿਲ੍ਹਿਆਂ 'ਚ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਸਾਰੇ ਜ਼ਿਲ੍ਹੇ ਮਾਲਵਾ ਖੇਤਰ ਦੇ ਹਨ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ-ਗੜੇਮਾਰੀ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਂਕਿ, ਬਾਕੀ ਜ਼ਿਲ੍ਹਿਆਂ 'ਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PUNJAB "ਚ ALERT, ਅਪ੍ਰੈਲ ਮਹੀਨੇ 'ਚ ਇਸ-ਇਸ ਦਿਨ ਮੀਂਹ ਦਾ ਟਾਰਚਰ
ਮੌਸਮ ਵਿਭਾਗ ਵੱਲੋਂ ਦੀ ਭਵਿੱਖਬਾਣੀ ਅਤੇ ਚੇਤਾਵਨੀ
ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਹਿਮਾਲੀਅਨ ਖੇਤਰ ਦੇ ਬਹੁਤ ਸਾਰੇ ਹਿੱਸਿਆਂ ਵਿੱਚ 03 ਤੋਂ 05 ਅਪ੍ਰੈਲ, 2023 ਦੇ ਦੌਰਾਨ ਕੁਝ ਥਾਵਾਂ 'ਤੇ ਹਲਕੀ / ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਇਨ੍ਹੀਂ ਦਿਨੀਂ ਮੀਂਹ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ।
ਗੜੇਮਾਰੀ ਦਾ ਅਲਰਟ
ਆਈਐਮਡੀ ਦੁਆਰਾ ਜਾਰੀ ਤਾਜ਼ਾ ਰਿਪੋਰਟ ਦੇ ਅਨੁਸਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ 03 ਅਤੇ 04 ਅਪ੍ਰੈਲ, 2023 ਨੂੰ ਗੜੇ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਵੀ ਭਵਿੱਖਬਾਣੀ ਕੀਤੀ ਜਾ ਰਹੀ ਹੈ ਕਿ ਉੱਤਰ-ਪੂਰਬੀ ਭਾਰਤ ਅਤੇ ਉਪ ਹਿਮਾਲੀਅਨ ਖੇਤਰਾਂ ਵਿੱਚ ਵਿਆਪਕ ਤੋਂ ਵਿਆਪਕ ਹਲਕੀ/ ਦਰਮਿਆਨੀ ਬਾਰਿਸ਼/ ਗਰਜ, ਬਿਜਲੀ, ਤੇਜ਼ ਹਵਾਵਾਂ ਜਾਰੀ ਰਹਿਣ ਦੀ ਸੰਭਾਵਨਾ ਹੈ।
ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਵਿੱਚ ਬਿਜਲੀ/ਤੇਜ ਹਵਾਵਾਂ ਦੇ ਨਾਲ ਅਲੱਗ-ਥਲੱਗ ਹਲਕੀ/ਦਰਮਿਆਨੀ ਬਾਰਿਸ਼/ਗਰਜ਼-ਤੂਫ਼ਾਨ ਦੀ ਸੰਭਾਵਨਾ ਹੈ।
ਅਧਿਕਤਮ ਤਾਪਮਾਨ ਪੂਰਵ ਅਨੁਮਾਨ
ਆਈਐਮਡੀ ਦੇ ਅਨੁਸਾਰ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਘੱਟ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਕੋਈ ਸੰਭਾਵਨਾ ਨਹੀਂ ਹੈ।
Summary in English: These 15 districts of Punjab on ORANGE ALERT, know the weather after April 4