Weather Today: ਪੰਜਾਬ, ਹਰਿਆਣਾ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਦੇ ਲੋਕ ਕੜਾਕੇ ਦੀ ਠੰਡ ਨਾਲ ਜੂਝ ਰਹੇ ਹਨ। ਦਰਅਸਲ, ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਹਾਲੇ ਕੁਝ ਦਿਨ ਹੋਰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅੱਜ ਯਾਨੀ 21 ਜਨਵਰੀ ਨੂੰ ਹੱਡ ਚੀਰਵੀਂ ਠੰਡ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ।
ਦਰਅਸਲ, ਧੁੰਦ ਨੇ ਜਨਜੀਵਨ ਨੂੰ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 4-5 ਦਿਨਾਂ ‘ਚ ਸਥਿਤੀ ਅਜਿਹੀ ਹੀ ਰਹੇਗੀ ਅਤੇ ਠੰਡ ‘ਚ ਕੋਈ ਕਮੀ ਨਹੀਂ ਆਵੇਗੀ।
ਸੀਤ ਲਹਿਰ ਦਾ ਰੈੱਡ ਅਲਰਟ
ਪੰਜਾਬ 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਮੌਸਮ ਵਿਭਾਗ ਵੱਲੋਂ ਵੀ ਫਿਲਹਾਲ ਕੋਈ ਰਾਹਤ ਦੀ ਖ਼ਬਰ ਸੁਨਣ ਨੂੰ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸ਼ਨੀਵਾਰ ਵਾਂਗ ਐਤਵਾਰ ਵੀ ਸੰਘਣੀ ਧੁੰਦ ਅਤੇ ਬੇਹੱਦ ਠੰਡ ਰਹਿਣ ਵਾਲੀ ਹੈ, ਜਿਸਦੇ ਚਲਦਿਆਂ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਧੁੰਦ ਵਿੱਚ ਕਮੀ ਆਉਣ ਦੇ ਨਾਲ ਹੀ ਠੰਡ ਵਿੱਚ ਵੀ ਕਮੀ ਦੇਖਣ ਨੂੰ ਮਿਲੇਗੀ। ਫਿਲਹਾਲ, ਮੌਸਮ ਵਿਭਾਗ ਨੇ 22 ਜਨਵਰੀ ਤੋਂ ਬਾਅਦ ਹੀ ਠੰਡ ਘੱਟ ਹੋਣ ਦੀ ਉਮੀਦ ਜਤਾਈ ਹੈ।
ਹਰਿਆਣਾ ਦਾ ਮੌਸਮ
ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਮੌਸਮ ਠੰਡਾ ਹੈ ਅਤੇ ਇੱਥੇ ਵੀ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹੱਡ ਭੰਨਵੀਂ ਠੰਡ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਅਤੇ ਗਰਮੀ ਲਈ ਅੱਗ ਦਾ ਸਹਾਰਾ ਲੈ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ 22 ਜਨਵਰੀ ਤੋਂ ਬਾਅਦ ਹੀ ਠੰਡ ਘੱਟ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ 21 ਜਨਵਰੀ ਨੂੰ ਸੰਘਣੀ ਧੁੰਦ ਅਤੇ ਬੇਹੱਦ ਠੰਡਾ ਦਿਨ ਰਹਿਣ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਰੈੱਡ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਦਾ ਕਹਿਣ ਹੈ ਕਿ ਉੜੀਸਾ, ਛੱਤੀਸਗੜ੍ਹ ਅਤੇ ਦੱਖਣ-ਪੂਰਬੀ ਮੱਧ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ ਉੱਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸਵੇਰ ਅਤੇ ਰਾਤ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਹਾਲਾਤ ਬਣ ਸਕਦੇ ਹਨ। ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀਆਂ ਸਥਿਤੀਆਂ ਬਣ ਸਕਦੀਆਂ ਹਨ।
Summary in English: Weather Forecast: ALERT has been issued by the Meteorological Department, there is no relief from the cold weather, the next three days will be extremely cold