Weather Today: ਆਈਐਮਡੀ ਨੇ ਇਸ ਹਫਤੇ ਦੀ ਮੌਸਮ ਰਿਪੋਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 13 ਤੋਂ 15 ਫਰਵਰੀ ਦਰਮਿਆਨ ਉੱਤਰਾਖੰਡ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਭਾਰੀ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਉੱਤਰੀ ਭਾਰਤ ਵਿੱਚ ਜਿੱਥੇ ਦਿਨ ਵੇਲੇ ਗਰਮੀ ਵਧਣ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਨਸੀਬ ਹੋਈ ਹੈ, ਉੱਥੇ ਹੀ ਮੌਸਮ ਵਿਭਾਗ ਨੇ ਇੱਕ ਨਵਾਂ ਅਪਡੇਟ ਜਾਰੀ ਕਰਕੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
14 ਫਰਵਰੀ ਤੋਂ ਬਾਅਦ ਦਾ ਮੌਸਮ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 13 ਫਰਵਰੀ ਨੂੰ ਮੌਸਮ 'ਚ ਤਬਦੀਲੀ ਆਉਣੀ ਸ਼ੁਰੂ ਹੋਵੇਗੀ ਅਤੇ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ, ਇਸ ਕਾਰਨ ਵਧਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟੋ-ਘੱਟ 10 ਡਿਗਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 14 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਇਸ ਤੋਂ ਬਾਅਦ 20 ਅਤੇ 21 ਫਰਵਰੀ ਨੂੰ ਦਿੱਲੀ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੌਰਾਨ ਪਹਾੜਾਂ 'ਤੇ ਬਰਫਬਾਰੀ ਹੋਣ ਦੀ ਵੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ 'ਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਹੜ੍ਹ ਭੰਨਵੀਂ ਠੰਡ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ,ਮੌਸਮ ਵਿਭਾਗ ਨੇ 15 ਫਰਵਰੀ ਨੂੰ ਮੌਸਮ 'ਚ ਬਦਲਾਅ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਨੇ ਇਸ ਦੌਰਾਨ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਹੈ। ਇਸ ਤੋਂ ਬਾਅਦ ਮੁੜ ਮੌਸਮ ਖੁਸ਼ਕ ਹੋਣ ਦਾ ਅਨੁਮਾਨ ਹੈ।
ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ
ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਛੱਤੀਸਗੜ੍ਹ, ਝਾਰਖੰਡ, ਬਿਹਾਰ, ਪੱਛਮੀ ਬੰਗਾਲ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਜਦੋਂਕਿ, ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਵੀ ਗੜ੍ਹੇਮਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Forecast: Big Update on the weather of Punjab-Haryana, read this week's Weather Report issued by IMD