Weather Today: ਮੌਸਮ ਵਿਭਾਗ ਨੇ ਪਹਾੜੀ ਖੇਤਰਾਂ ਵਿੱਚ ਪੰਜ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਪੰਜ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ ਪੱਛਮੀ ਗੜਬੜੀਆਂ ਦੇ ਆਉਣ ਕਾਰਨ ਅਗਲੇ 2-3 ਦਿਨਾਂ ਤੱਕ ਲਾਹੌਲ ਦੇ ਮੱਧ ਅਤੇ ਉੱਚ ਪਹਾੜੀ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਜਦੋਂਕਿ,ਕਈ ਹਿੱਸਿਆਂ 'ਚ ਤੂਫਾਨ ਅਤੇ ਭਾਰੀ ਬਰਫ਼ਬਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਲੋਕਾਂ ਨੂੰ ਧੁੰਦ ਅਤੇ ਸੁੱਕੀ ਠੰਡ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਕਣਕ ਸਮੇਤ ਹੋਰ ਸਾਰੀਆਂ ਫਸਲਾਂ ਨੂੰ ਮੀਂਹ ਦਾ ਫਾਇਦਾ ਹੋਵੇਗਾ।
ਪੰਜਾਬ ਦਾ ਮੌਸਮ
ਪੰਜਾਬ ਦੇ ਲੋਕ ਪਿਛਲੇ ਇੱਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਡ ਦੀ ਮਾਰ ਝੱਲ ਰਹੇ ਹਨ ਅਤੇ ਅਜਿਹਾ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਤਾਜ਼ਾ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਮੀਂਹ ਨਾਲ ਫਸਲਾਂ ਨੂੰ ਫਾਇਦਾ
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅੱਜ ਯਾਨੀ ਬੁੱਧਵਾਰ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਧੁੰਦ ਅਤੇ ਸੁੱਕੀ ਠੰਡ ਤੋਂ ਰਾਹਤ ਮਿਲੇਗੀ। ਉੱਥੇ ਹੀ ਕਣਕ ਤੋਂ ਲੈ ਕੇ ਬਾਕੀ ਸਾਰੀਆਂ ਫਸਲਾਂ ਨੂੰ ਮੀਂਹ ਨਾਲ ਫਾਇਦਾ ਹੋਵੇਗਾ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। 24 ਘੰਟਿਆਂ ਬਾਅਦ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਬਾਕੀ ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਦੱਖਣੀ ਕੇਰਲ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸਵੇਰੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਠੰਡੇ ਦਿਨ ਦੇ ਹਾਲਾਤ ਜਾਰੀ ਰਹਿ ਸਕਦੇ ਹਨ।
Summary in English: WEATHER FORECAST: Chance of rain and hail with strong winds, read IMD BIG UPDATE