Weather Today: ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਦੋਂਕਿ, ਓਡੀਸ਼ਾ ਦੇ ਵੱਖ-ਵੱਖ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੇਘਾਲਿਆ, ਮਨੀਪੁਰ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 10 ਫਰਵਰੀ ਤੋਂ ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਦੇ ਮੌਸਮ ਦਾ ਹਾਲ...
ਹਿਮਾਚਲ ਪ੍ਰਦੇਸ਼ ਦਾ ਮੌਸਮ
ਹਿਮਾਚਲ ਪ੍ਰਦੇਸ਼ ਵਿੱਚ, ਲਾਹੌਲ-ਸਪੀਤੀ, ਕਿਨੌਰ, ਕੁੱਲੂ, ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਦੇ ਪਹਾੜੀ ਖੇਤਰਾਂ ਅਤੇ ਹੋਰ ਉੱਚ ਖੇਤਰਾਂ ਵਿੱਚ ਇਸ ਸਰਦੀਆਂ ਦੇ ਮੌਸਮ ਵਿੱਚ ਸ਼ੁੱਕਰਵਾਰ ਤੋਂ ਐਤਵਾਰ ਰਾਤ ਤੱਕ ਭਾਰੀ ਬਰਫ਼ਬਾਰੀ ਹੋਈ। ਇਸ ਬਰਫਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹਾਲਾਂਕਿ, ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 12 ਫਰਵਰੀ ਤੱਕ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ ਦਾ ਮੌਸਮ
ਮੰਗਲਵਾਰ ਸਵੇਰੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਧੁੰਦ ਛਾਈ ਰਹੀ। ਭਾਰਤੀ ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਦੀਆਂ ਸਥਿਤੀਆਂ ਤੇਜ਼ ਹੋ ਸਕਦੀਆਂ ਹਨ ਕਿਉਂਕਿ 8 ਫਰਵਰੀ ਤੱਕ ਘੱਟੋ-ਘੱਟ ਤਾਪਮਾਨ 2-4 ਡਿਗਰੀ ਸੈਲਸੀਅਸ ਦੇ ਵਿਚਕਾਰ ਡਿੱਗਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਠੰਢਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ, ਇੱਥੇ ਤਾਪਮਾਨ 4.2 ਡਿਗਰੀ ਸੈਲਸੀਅਸ, ਜਲੰਧਰ ਵਿੱਚ 7.8 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜੋ: Weather Today: ਮੌਸਮ ਵਿਭਾਗ ਵੱਲੋਂ ਅਲਰਟ, ਪੜੋ ਪੰਜਾਬ ਤੋਂ ਦਿੱਲੀ ਤੱਕ ਦੀ Weather Report
ਮੌਸਮ ਦੀ ਗਤੀਵਿਧੀ
● ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
● ਮੇਘਾਲਿਆ, ਮਨੀਪੁਰ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੰਗਾ ਪੱਛਮੀ ਬੰਗਾਲ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਓਡੀਸ਼ਾ ਦੇ ਵੱਖ-ਵੱਖ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
Summary in English: Weather Forecast: Chances of rain in these states of the country till February 7, know the weather condition of your city