Weather Update: ਮਾਰਚ ਮਹੀਨਾ ਸ਼ੁਰੂ ਹੁੰਦਿਆਂ ਹੀ ਮੌਸਮ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਜਿੱਥੇ ਕਈ ਸੂਬਿਆਂ ਵਿੱਚ ਹਲਕੀ ਬਾਰਿਸ਼ ਹੋਈ, ਉੱਥੇ ਹੀ ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ। ਇਸ ਦੌਰਾਨ ਖ਼ਬਰ ਹੈ ਕਿ ਵੈਸਟਰਨ ਡਿਸਟਰਬੈਂਸ (Western Disturbance) ਦੇ ਲੰਘਣ ਤੋਂ ਬਾਅਦ ਹੁਣ ਹਾਲ ਹੀ ਵਿੱਚ ਬਣਿਆ ਇੱਕ ਨਵਾਂ ਚੱਕਰਵਾਤ ਬਿਹਾਰ ਪਹੁੰਚ ਗਿਆ ਹੈ, ਜਿਸ ਦਾ ਅਸਰ ਅਗਲੇ ਦੋ ਦਿਨਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਅਜਿਹੇ 'ਚ ਆਓ ਜਾਣਦੇ ਹਾਂ ਦੇਸ਼ ਭਰ 'ਚ ਮੌਸਮ ਦਾ ਕੀ ਹਾਲ...
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ (Western Disturbance) ਹਰਿਆਣਾ-ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਸਤਕ ਦੇਣ ਵਾਲੀ ਹੈ। ਜਿਸਦੇ ਚਲਦਿਆਂ 11 ਮਾਰਚ ਤੱਕ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦੋਂਕਿ, 12 ਅਤੇ 13 ਮਾਰਚ ਨੂੰ ਹਰਿਆਣਾ-ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖੀ ਜਾਵੇਗੀ।
ਇਸ ਤੋਂ ਬਾਅਦ 14 ਮਾਰਚ ਦੀ ਰਾਤ ਤੋਂ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਹਰਿਆਣਾ ਅਤੇ ਪੰਜਾਬ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਇਕ ਹਫਤੇ 'ਚ ਹਰਿਆਣਾ-ਪੰਜਾਬ ਦੇ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ALERT: ਉੱਤਰ ਭਾਰਤ ਨੂੰ ਲੈ ਕੇ IMD ਦੀ ਨਵੀ ਚਿਤਾਵਨੀ, ਜਾਣੋ Punjab ਤੋਂ Delhi ਤੱਕ ਦਾ ਮੌਸਮ
ਦਿੱਲੀ-ਐਨਸੀਆਰ ਦਾ ਮੌਸਮ
ਜੇਕਰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਹੋਲੀ ਤੋਂ ਬਾਅਦ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਕਿਉਂਕਿ 8 ਮਾਰਚ ਨੂੰ ਹੋਲੀ ਦੀ ਸ਼ਾਮ ਨੂੰ ਇੱਥੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ ਸੀ। ਇੱਥੇ ਵੀਰਵਾਰ ਨੂੰ ਵੀ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਦੇਖਿਆ ਗਿਆ। ਕਈ ਇਲਾਕਿਆਂ 'ਚ ਮੀਂਹ ਅਤੇ ਬੂੰਦਾਬਾਂਦੀ ਦੇਖਣ ਨੂੰ ਮਿਲੀ।
ਸ਼ੁੱਕਰਵਾਰ ਸਵੇਰੇ ਵੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਧੁੰਦ ਅਤੇ ਬੱਦਲ ਦੇਖੇ ਗਏ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਇਸ ਹਫਤੇ ਦੇ ਅੰਤ 'ਚ ਇੱਥੇ ਤਾਪਮਾਨ 34 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਤੋਂ ਬਾਅਦ ਇਕ ਵਾਰ ਫਿਰ ਮੌਸਮ ਬਦਲ ਜਾਵੇਗਾ ਅਤੇ 14-15 ਮਾਰਚ ਨੂੰ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Weather Alert: ਆਉਣ ਵਾਲੇ 5 ਦਿਨਾਂ ਤੱਕ ਮੌਸਮ ਰਲਵਾਂ-ਮਿਲਵਾਂ, ਤਾਪਮਾਨ ਵਧਣ ਦੇ ਆਸਾਰ
ਉੱਤਰ ਪ੍ਰਦੇਸ਼ ਦਾ ਮੌਸਮ
ਉੱਤਰ ਪ੍ਰਦੇਸ਼ 'ਚ ਪਿਛਲੇ ਦੋ ਦਿਨਾਂ ਤੋਂ ਮੌਸਮ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹੋਲੀ ਦੇ ਦਿਨ ਬੁੱਧਵਾਰ ਨੂੰ ਵੀ ਇੱਥੇ ਹਲਕੀ ਬਾਰਿਸ਼ ਹੋਈ। ਇਸ ਤੋਂ ਬਾਅਦ ਇੱਥੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮੌਸਮ ਅਜਿਹਾ ਹੀ ਬਣਿਆ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਇਸ ਤੋਂ ਬਾਅਦ ਇੱਥੇ ਤਾਪਮਾਨ 'ਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲੇਗਾ।
ਹੋਰ ਸੂਬਿਆਂ ਦਾ ਮੌਸਮ
● ਬਿਹਾਰ ਦੇ 11 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਛਪਰਾ, ਗੋਪਾਲਗੰਜ, ਮੋਤੀਹਾਰੀ ਅਤੇ ਔਰੰਗਾਬਾਦ ਸਮੇਤ 11 ਜ਼ਿਲਿਆਂ ਦੇ ਕਈ ਇਲਾਕਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 9 ਤੋਂ 13 ਮਾਰਚ ਤੱਕ ਉੜੀਸਾ, ਛੱਤੀਸਗੜ੍ਹ, ਪੱਛਮੀ ਬੰਗਾਲ, ਝਾਰਖੰਡ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
● ਉੱਤਰਾਖੰਡ 'ਚ ਵੀ ਕਈ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
● ਇਸ ਦੇ ਨਾਲ ਹੀ ਗੋਆ, ਤੱਟਵਰਤੀ ਕਰਨਾਟਕ ਅਤੇ ਕੋਂਕਣ ਦੇ ਕਈ ਖੇਤਰਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ। ਇੱਥੇ ਤਾਪਮਾਨ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਇੱਥੇ ਹੀਟ ਵੇਵ ਦੀ ਸਥਿਤੀ ਪੈਦਾ ਹੋ ਗਈ ਹੈ।
Summary in English: Weather Forecast: Clear weather in Punjab till March 11, cloudy with rain on March 12-13