Weather Today: ਪਹਾੜੀ ਸੂਬਿਆਂ 'ਚ ਪੈ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ, ਯੂਪੀ, ਰਾਜਸਥਾਨ ਸਮੇਤ ਪੂਰਾ ਉੱਤਰੀ ਭਾਰਤ ਬਰਫੀਲੀਆਂ ਹਵਾਵਾਂ ਕਰ ਕੰਬਦਾ ਪਿਆ ਹੈ। ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟ ਵਿਜ਼ੀਬਿਲਟੀ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫਿਲਹਾਲ, ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਦਿਨ ਤੋਂ ਪਹਿਲਾਂ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ, ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ 16 ਜਨਵਰੀ ਯਾਨੀ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਰਾਤ ਅਤੇ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਉੜੀਸਾ, ਅਸਾਮ ਅਤੇ ਮੇਘਾਲਿਆ ਅਤੇ ਨਾਗਾਲੈਂਡ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰੇ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਦੀ ਮੰਨੀਏ ਤਾਂ ਇੱਕ ਤਾਜ਼ਾ ਕਮਜ਼ੋਰ ਪੱਛਮੀ ਗੜਬੜ 16 ਜਨਵਰੀ ਤੋਂ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ 16 ਅਤੇ 17 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ 17 ਜਨਵਰੀ ਨੂੰ ਉੱਤਰਾਖੰਡ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਬਣੀ ਹੋਈ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਹਾਗ ਮੁਤਾਬਕ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸੇ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਓਡੀਸ਼ਾ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਠੰਡੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ। ਹਰਿਆਣਾ 'ਚ ਇਕ-ਦੋ ਥਾਵਾਂ 'ਤੇ ਠੰਡ ਦੇ ਹਾਲਾਤ ਬਣ ਸਕਦੇ ਹਨ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ।
ਪੰਜਾਬ, ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਸਥਾਨਾਂ 'ਤੇ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਹਰਿਆਣਾ, ਜੰਮੂ ਡਿਵੀਜ਼ਨ, ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
Summary in English: Weather Forecast from the Meteorological Department, due to snow on the mountains, the temperature will fall further in the plains