Weather Today: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਮਵਾਰ ਸਵੇਰੇ ਘੱਟੋ-ਘੱਟ ਤਾਪਮਾਨ ਸੀਜ਼ਨ ਤੋਂ ਹੇਠਾਂ ਦਰਜ ਕੀਤਾ ਗਿਆ। ਪਹਿਲੀ ਜਨਵਰੀ ਨੂੰ ਸਵੇਰੇ ਘੱਟੋ-ਘੱਟ ਪਾਰਾ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਔਸਤ ਨਾਲੋਂ ਤਿੰਨ ਡਿਗਰੀ ਵੱਧ ਹੈ। ਇਸ ਤੋਂ ਇਲਾਵਾ ਸਵੇਰ ਵੇਲੇ ਧੁੱਪ ਨਾ ਨਿਕਲਣ ਕਾਰਨ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ, ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ ਪੰਜ ਡਿਗਰੀ ਘੱਟ ਸੀ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਹਾਲ...
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਦੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਸੰਭਵ ਹਨ। ਦੱਸ ਦੇਈਏ ਕਿ ਕੱਲ੍ਹ ਸਵੇਰੇ 08:30 ਵਜੇ ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 9 ਡਿਗਰੀ ਸੈਲਸੀਅਸ ਅਤੇ ਦਿੱਲੀ, ਦੱਖਣੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 10 ਤੋਂ 12 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹਰਿਆਣਾ ਅਤੇ ਪੰਜਾਬ ਦੋਵਾਂ ਸੂਬਿਆਂ 'ਚ ਕੁਝ ਥਾਵਾਂ 'ਤੇ ਸਵੇਰੇ ਹਲਕੀ ਧੁੰਦ ਛਾਈ ਰਹੀ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਗੰਭੀਰ ਠੰਡੇ ਦਿਨ ਦੇ ਹਾਲਾਤ ਬਣੇ ਹੋਏ ਹਨ।
● ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ।
● ਉੱਤਰਾਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਬਣੀ ਰਹੀ।
● ਲਕਸ਼ਦੀਪ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
ਇਹ ਵੀ ਪੜੋ: Weather Today: 3 ਜਨਵਰੀ ਤੋਂ ਵਿਗੜ ਸਕਦੇ ਹਨ ਹਾਲਾਤ, ਅਗਲੇ 48 ਘੰਟਿਆਂ ਦੌਰਾਨ ਸੰਘਣੀ ਧੁੰਦ ਪੈਣ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਲਕਸ਼ਦੀਪ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● 2 ਜਨਵਰੀ ਨੂੰ ਦੱਖਣੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ 3 ਜਨਵਰੀ ਨੂੰ ਬਾਰਿਸ਼ ਵਧ ਸਕਦੀ ਹੈ।
● ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਅਤੇ ਰਾਜਸਥਾਨ ਦੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
● ਪੰਜਾਬ ਦੇ ਕਈ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਸੰਭਵ ਹਨ। ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Forecast: In the grip of cold wave, these districts including Gurdaspur, Faridkot, Ludhiana of Punjab, now get ready for the torture of 5 degrees.